ਪੁਰਾਣੀਆਂ ਯਾਦਾਂ ''ਚ ਗੁਆਚੇ ਪ੍ਰਿੰਸ ਨਰੂਲਾ, ਸ਼ੇਅਰ ਕੀਤੀ ਪਤਨੀ ਨਾਲ ਖਾਸ ਵੀਡੀਓ
5/26/2020 4:39:07 PM

ਜਲੰਧਰ (ਬਿਊਰੋ) — ਮਿਸਟਰ ਪੰਜਾਬ ਤੋਂ ਨਾਂ ਅਤੇ ਪ੍ਰਸਿੱਧੀ ਹਾਸਲ ਕਰਨ ਵਾਲੇ ਗੱਭਰੂ ਪ੍ਰਿੰਸ ਨਰੂਲਾ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੇ ਹਨ। ਤਾਲਾਬੰਦੀ ਦੌਰਾਨ ਉਹ ਆਪਣੀ ਪਤਨੀ ਯੁਵਿਕਾ ਚੌਧਰੀ ਨਾਲ ਸਮਾਂ ਬਿਤਾ ਰਹੇ ਹਨ। ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਪ੍ਰਿੰਸ ਨਰੂਲਾ ਨੇ ਆਪਣਾ ਇੱਕ ਪੁਰਾਣਾ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਪ੍ਰਿੰਸ ਨਰੂਲਾ ਲਾੜੇ ਅਤੇ ਯੁਵਿਕਾ ਚੌਧਰੀ ਲਾੜੀ ਦੇ ਪਹਿਰਾਵੇ 'ਚ ਨਜ਼ਰ ਆ ਰਹੇ ਹਨ। ਇਹ ਵੀਡੀਓ ਸ਼ੂਟ ਬਾਲੀਵੁੱਡ ਦੇ ਨਾਮੀ ਫੋਟੋਗ੍ਰਾਫਰ ਡੱਬੂ ਰਤਨਾਨੀ ਵੱਲੋਂ ਕੀਤਾ ਗਿਆ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤੱਕ ਇੱਕ ਲੱਖ ਤੋਂ ਵੱਧ ਲੋਕ ਇਸ ਨੂੰ ਦੇਖ ਚੁੱਕੇ ਹਨ।
ਪ੍ਰਿੰਸ ਨਰੂਲਾ ਤੇ ਯੁਵਿਕਾ ਚੌਧਰੀ ਦੀ ਪ੍ਰੇਮ ਕਹਾਣੀ ਟੀ. ਵੀ. ਦੇ ਇੱਕ ਰਿਐਲਿਟੀ ਸ਼ੋਅ ਤੋਂ ਸ਼ੁਰੂ ਹੋਈ ਸੀ, ਜਿਸ ਤੋਂ ਬਾਅਦ ਇੱਕ ਲੰਬੇ ਸਮੇਂ ਤੱਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਸਾਲ 2018 'ਚ ਦੋਵਾਂ ਨੇ ਵਿਆਹ ਕਰਵਾ ਲਿਆ ਸੀ।
Video k baad mera kya haal hua dakheye is video main 😂😂😂
A post shared by Prince Yuvika Narula (@princenarula) on Apr 15, 2020 at 5:29am PDT
ਜੇ ਗੱਲ ਕਰੀਏ ਪ੍ਰਿੰਸ ਨਰੂਲਾ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਮਿਸਟਰ ਪੰਜਾਬ ਤੋਂ ਬਾਅਦ ਕਈ ਹੋਰ ਟੀ. ਵੀ. ਦੇ ਰਿਐਲਿਟੀ ਸ਼ੋਅ 'ਚ ਹਿੱਸਾ ਲਿਆ ਅਤੇ ਖਿਤਾਬ ਜਿੱਤੇ। ਉਹ ਹਿੰਦੀ ਟੈਲੀਵਿਜ਼ਨ ਦੇ ਕਈ ਨਾਟਕਾਂ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਚੁੱਕੇ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ