ਸਿੱਧੂ ਮੂਸੇਵਾਲਾ ਦੇ ਗੀਤ ''ਈਸਟ ਸਾਈਡ ਫਲੋਅ'' ਦਾ ਟੀਜ਼ਰ ਰਿਲੀਜ਼

3/12/2019 10:37:07 AM

ਜਲੰਧਰ (ਬਿਊਰੋ) — ਪੰਜਾਬੀ ਸੰਗੀਤ ਜਗਤ 'ਚ ਇੰਨ੍ਹੀਂ ਦਿਨੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਤੇ ਉਨ੍ਹਾਂ ਦੇ ਗੀਤਾਂ ਦਾ ਕਾਫੀ ਬੋਲਬਾਲਾ ਹੈ। ਜੀ ਹਾਂ, ਸਿੱਧੂ ਮੂਸੇਵਾਲਾ ਇਕ ਤੋਂ ਇਕ ਗੀਤ ਦਰਸ਼ਕਾਂ ਦੀ ਝੋਲੀ 'ਚ ਪਾ ਰਹੇ ਹਨ। ਹਾਲ ਹੀ 'ਚ ਸਿੱਧੂ ਮੂਸੇਵਾਲਾ ਨੇ ਆਪਣੇ ਅਗਲੇ ਨਵੇਂ ਗੀਤ 'ਈਸਟ ਸਾਈਡ ਫਲੋਅ' ਦਾ ਟੀਜ਼ਰ ਰਿਲੀਜ਼ ਕੀਤਾ ਹੈ, ਜਿਸ ਨੂੰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਫੈਨਜ਼ ਨਾਲ ਸ਼ੇਅਰ ਕੀਤਾ ਹੈ। ਦੱਸ ਦੇਈਏ ਕਿ ਹਰ ਵਾਰ ਦੀ ਤਰ੍ਹਾਂ ਉਨ੍ਹਾਂ ਦਾ ਇਸ ਗੀਤ ਦਾ ਟੀਜ਼ਰ ਵੀ ਲੋਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਇਸ ਗੀਤ ਦਾ ਮਿਊਜ਼ਿਕ ਬਿੱਗ ਬਰਡ ਵਲੋਂ ਤਿਆਰ ਕੀਤਾ ਜਾ ਰਿਹਾ ਹੈ, ਜਿਸ ਦੀ ਵੀਡੀਓ ਤੇਜੀ ਸੰਧੂ ਵਲੋਂ ਬਣਾਈ ਜਾ ਰਹੀ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਇਹ ਗੀਤ 22 ਮਾਰਚ ਨੂੰ ਰਿਲੀਜ਼ ਹੋ ਰਿਹਾ ਹੈ। 
 

 
 
 
 
 
 
 
 
 
 
 
 
 
 

#EastSideFlow Releasing 22 March on @jukedock @bygbyrdpro @igurnav @kanwargrewal31 @navjot.pandher @gk.digital @teggy_lemon_squash_creative @itejisandhu @directordice

A post shared by Sidhu Moosewala (ਮੂਸੇ ਆਲਾ) (@sidhu_moosewala) on Mar 11, 2019 at 5:26am PDT

ਦੱਸਣਯੋਗ ਹੈ ਕਿ ਸਿਧੂ ਮੂਸੇਵਾਲਾ ਜਲਦ ਦੀ ਆਪਣੀ ਪੰਜਾਬੀ ਫਿਲਮ 'ਯੈੱਸ ਆਈ ਐਮ ਸਟੂਡੈਂਟ' 'ਚ ਅਦਾਕਾਰੀ ਦੇ ਜੌਹਰ ਦਿਖਾਉਣ ਨੂੰ ਤਿਆਰ ਹਨ। ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ ਗੀਤ 'ਕੱਟ ਆਫ' ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ।

 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News