ADCP ਦਫਤਰ ਪੇਸ਼ ਹੋਏ ''ਐਲੀ ਮਾਂਗਟ'', ਦਰਜ ਕਰਵਾਏ ਬਿਆਨ (ਵੀਡੀਓ)
11/27/2019 9:26:40 AM
ਲੁਧਿਆਣਾ (ਨਰਿੰਦਰ ਮਹਿੰਦਰੂ) : ਹਾਲ ਹੀ 'ਚ ਮੁੜ ਵਿਵਾਦਾਂ 'ਚ ਘਿਰੇ ਪੰਜਾਬੀ ਗਾਇਕ ਐਲੀ ਮਾਂਗਟ ਬੀਤੇ ਦਿਨੀਂ ਲੁਧਿਆਣਾ ਪੁਲਸ ਕੋਲ ਪੇਸ਼ ਹੋਏ। ਐਲੀ ਮਾਂਗਟ ਲੁਧਿਆਣਾ ਦੇ ਏ. ਡੀ. ਸੀ. ਪੀ ਕੋਲ ਬਿਆਨ ਦਰਜ਼ ਕਰਵਾਉਣ ਲਈ ਪਹੁੰਚੇ ਸਨ। ਦੱਸ ਦਈਏ ਕਿ ਐਲੀ ਮਾਂਗਟ ਆਪਣੇ ਦੋਸਤ ਦੀ ਜਨਮਦਿਨ ਪਾਰਟੀ ਦੌਰਾਨ ਹਵਾਈ ਫਾਇਰ ਕਰਨ ਕਾਰਨ ਵਿਵਾਦਾਂ 'ਚ ਘਿਰੇ ਸਨ। ਅੱਜ ਪੁਲਸ ਵਲੋਂ ਐਲੀ ਮਾਂਗਟ ਦੇ ਬਿਆਨ ਦਰਜ ਕੀਤੇ ਗਏ। ਬਿਆਨ ਦਰਜ ਕਰਵਾਉਣ ਗਏ ਐਲੀ ਮਾਂਗਟ ਦਾ ਕਹਿਣਾ ਹੈ ਕਿ ਵਾਇਰਲ ਹੋ ਰਹੀ ਵੀਡੀਓ ਇਕ ਗੀਤ ਦੀ ਸ਼ੂਟਿੰਗ ਦੌਰਾਨ ਦੀ ਹੈ। ਇਹ ਵੀਡੀਓ ਪੁਰਾਣੀ ਹੈ, ਜਿਸ ਨੂੰ ਬਿਨਾਂ ਵਜ੍ਹਾ ਵਾਇਰਲ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਅਦਾਲਤ ਵੱਲੋਂ ਪਹਿਲਾ ਹੀ ਐਲੀ ਮਾਂਗਟ ਦੀ ਗ੍ਰਿਫਤਾਰੀ 'ਤੇ 27 ਨਵੰਬਰ ਤੱਕ ਰੋਕ ਲੱਗਾ ਦਿੱਤੀ ਗਈ ਸੀ। ਹੁਣ ਦੇਖਣਾ ਇਹ ਹੈ ਕਿ ਪੁਲਸ ਐਲੀ ਮਾਂਗਟ ਦੇ ਬਿਆਨਾਂ ਨਾਲ ਸਹਿਮਤ ਹੁੰਦੀ ਹੈ ਜਾਂ ਨਹੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ
Related News
5 hours ago
ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, ''ਸਾਈਨਡ ਟੂ ਗੌਡ ਵਰਲਡ ਟੂਰ 2026'' ਦਾ ਹੋਇਆ ਐਲਾਨ
