ਪਾਲੀਵੁੱਡ ਤੇ ਬਾਲੀਵੁੱਡ ਦੀਆਂ ਜਾਣੋ ਅੱਜ ਦੀਆਂ ਵੱਡੀਆਂ ਖਬਰਾਂ

2/19/2019 4:48:12 PM

ਜਲੰਧਰ (ਵੈੱਬ ਡੈਸਕ) : ਪੰਜਾਬ ਦੇ ਮਸ਼ਹੂਰ ਲੋਕ ਗਾਇਕ ਤੇ  ਪਿੰਡ ਖਿਜ਼ਰਾਬਾਦ ਦੇ ਵਸਨੀਕ ਮਨਿੰਦਰ ਮੰਗਾ ਦਾ ਪੀ. ਜੀ. ਆਈ. ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ। ਉੱਥੇ ਹੀ ਪਾਲੀਵੁੱਡ ਅਦਾਕਾਰ ਰਣਜੀਤ ਬਾਵਾ  ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਬੁਲੇਟਿਨ 'ਚ ਅਸੀਂ ਤੁਹਾਨੂੰ ਐਂਟਰਟੇਨਮੈਂਟ ਨਾਲ ਜੁੜੀਆਂ ਖ਼ਬਰਾਂ ਦੱਸਾਂਗੇ-

ਮਸ਼ਹੂਰ ਲੋਕ ਗਾਇਕ ਮਨਿੰਦਰ ਮੰਗਾ ਦਾ ਦਿਹਾਂਤ
ਪੰਜਾਬ ਦੇ ਮਸ਼ਹੂਰ ਲੋਕ ਗਾਇਕ ਤੇ ਪਿੰਡ ਖਿਜ਼ਰਾਬਾਦ ਦੇ ਵਸਨੀਕ ਮਨਿੰਦਰ ਮੰਗਾ ਦਾ ਪੀ. ਜੀ. ਆਈ. ਚੰਡੀਗੜ੍ਹ ਵਿਖੇ ਦਿਹਾਂਤ ਹੋ ਗਿਆ।

ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ, ਕੀਤੀ ਮਦਦ 
ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਕੁਲਵਿੰਦਰ ਸਿੰਘ ਦੇ ਘਰ ਅੱਜ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਪਹੁੰਚੇ।

ਸਿੱਧੂ ਦਾ ਪੱਖ ਪੂਰ ਕੇ ਬੁਰੇ ਫਸੇ ਕਪਿਲ ਸ਼ਰਮਾ, ਲੋਕਾਂ ਨੇ ਕੀਤੀ ਬਾਈਕਾਟ ਦੀ ਮੰਗ
ਕਪਿਲ ਸ਼ਰਮਾ ਦੇ ਬਿਆਨ ਨੂੰ ਲੈ ਕੇ ਲੋਕਾਂ 'ਚ ਨਾਰਾਜਗੀ ਦੇਖਣ ਨੂੰ ਮਿਲ ਰਹੀ ਹੈ। ਹੁਣ ਲੋਕ ਕਪਿਲ ਸ਼ਰਮਾ ਦੇ ਸ਼ੋਅ ਨੂੰ ਬਾਈਕਾਟ ਕਰਨ ਦੀ ਮੰਗ ਕਰਨ ਲੱਗੇ ਹਨ। 

ਵਿਆਹ ਮਗਰੋਂ ਇਸ ਆਲੀਸ਼ਾਨ ਘਰ 'ਚ ਰਹਿ ਰਹੇ ਪ੍ਰਿਯੰਕਾ-ਨਿੱਕ, ਕੀਮਤ ਜਾਣ ਲੱਗੇਗਾ ਝਟਕਾ 
ਪਿਛਲੇ ਸਾਲ ਅਕਤੂਬਰ 'ਚ ਨਿਕ ਜੋਨਸ ਨੇ ਬੇਵਰਲੀ ਹਿੱਲਸ 'ਤੇ ਇਕ ਮੈਂਸ਼ਨ ਪ੍ਰਿਅੰਕਾ ਚੋਪੜਾ ਨੂੰ ਪ੍ਰੋਪੋਜ਼ ਕਰਨ ਤੋਂ ਪਹਿਲਾਂ ਹੀ ਖਰੀਦ ਲਿਆ ਸੀ।

'ਆਰਟ ਆਫ ਲਿਵਿੰਗ' ਨੇ ਨਸ਼ਿਆਂ ਵਿਰੁੱਧ ਛੇੜੀ ਮੁਹਿੰਮ, ਗੁਰਦਾਸ ਮਾਨ ਤੇ ਕਪਿਲ ਨੇ ਦਿੱਤਾ ਸੰਦੇਸ਼ 
ਆਰਟ ਆਫ ਲਿਵਿੰਗ ਦੇ ਪ੍ਰਮੁੱਖ ਸ਼੍ਰੀ ਸ਼੍ਰੀ ਰਵੀਸ਼ੰਕਰ, ਬਾਲੀਵੁੱਡ ਐਕਟਰ ਸੰਜੇ ਦੱਤ, ਕਾਮੇਡੀਅਨ ਕਪਿਲ ਸ਼ਰਮਾ, ਰੈਪਰ ਬਾਦਸ਼ਾਹ ਅਤੇ ਪੰਜਾਬ ਦੇ ਨਾਮਵਰ ਗਾਇਕ ਗੁਰਦਾਸ ਮਾਨ ਸਮੇਤ ਕਈ ਹਸਤੀਆਂ ਵੀ ਪ੍ਰੋਗਰਾਮ 'ਚ ਮੌਜੂਦ ਰਹੀਆਂ। 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News