ਜਦੋਂ ਧੀ ਈਸ਼ਾ ਦਿਓਲ ਦੀ ਡੋਲੀ ਸਮੇਂ ਫੁੱਟ-ਫੁੱਟ ਕੇ ਰੋਏ ਸੀ ਅਭਿਨੇਤਾ ਧਰਮਿੰਦਰ, ਦੇਖੋ ਵੀਡੀਓ
5/22/2020 3:48:37 PM

ਮੁੰਬਈ(ਬਿਊਰੋ)- ਲਾਕਡਾਊਨ ਦੇ ਚਲਦੇ ਹਰ ਕੋਈ ਆਪਣੇ ਘਰ ਵਿਚ ਸਮਾਂ ਬਿਤਾ ਰਿਹਾ ਹੈ । ਫਿਲਮੀ ਸਿਤਾਰਿਆਂ ਦੀ ਗੱਲ ਕੀਤੀ ਜਾਵੇ ਤਾਂ ਉਹ ਵੀ ਆਪਣੇ ਘਰਾਂ ਵਿਚ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ। ਇਸੇ ਦੌਰਾਨ ਕੁਝ ਸਿਤਾਰੇ ਆਪਣੀਆਂ ਪੁਰਾਣੀਆਂ ਯਾਦਾਂ ਤਾਜ਼ਾ ਕਰ ਰਹੇ ਹਨ ਅਤੇ ਪ੍ਰਸ਼ੰਸਕ ਵੀ ਉਨ੍ਹਾਂ ਦੀਆਂ ਇਨ੍ਹਾਂ ਯਾਦਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸੇ ਤਰ੍ਹਾਂ ਬਾਲੀਵੁੱਡ ਅਭਿਨੇਤਾ ਧਰਮਿੰਦਰ ਦੀ ਧੀ ਈਸ਼ਾ ਦਿਓਲ ਨੇ ਵੀ ਆਪਣੀ ਇਕ ਪੁਰਾਣੀ ਵੀਡੀਓ ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਹ ਤਸਵੀਰਾਂ ਉਨ੍ਹਾਂ ਦੇ ਵਿਆਹ ਦੀਆਂ ਹਨ, ਜੋ ਕਿ ਆਪਣੇ ਆਪ ਵਿਚ ਖਾਸ ਹਨ।
ਇਹ ਵੀਡੀਓ ਈਸ਼ਾ ਦੀ ਡੋਲੀ ਦੀ ਵਿਦਾਈ ਦੇ ਸਮੇਂ ਦੀ ਹੈ । ਇਸ ਵੀਡੀਓ ਵਿਚ ਈਸ਼ਾ ਦਾ ਪੂਰਾ ਪਰਿਵਾਰ ਨਜ਼ਰ ਆ ਰਿਹਾ ਹੈ । ਇਹ ਵੀਡੀਓ ਬਹੁਤ ਹੀ ਭਾਵੁਕ ਹੈ । ਵਿਆਹ ਤੋਂ ਬਾਅਦ ਈਸ਼ਾ ਜਦੋਂ ਵਿਦਾ ਹੋਣ ਲੱਗਦੀ ਹੈ ਤਾਂ ਉਸ ਦੀਆਂ ਅੱਖਾਂ ਵਿਚ ਅੱਥਰੂ ਆ ਜਾਂਦੇ ਹਨ। ਈਸ਼ਾ ਆਪਣੇ ਅੱਥਰੂਆਂ ’ਤੇ ਕੰਟਰੋਲ ਕਰਨ ਦੀ ਕੋਸ਼ਿਸ਼ ਕਰਦੀ ਹੈ ਪਰ ਖੁੱਦ ਜਦੋਂ ਉਸ ਦੇ ਪਿਤਾ ਧਰਮਿੰਦਰ ਉਸ ਨੂੰ ਗਲ ਨਾਲ ਲਾਉਂਦੇ ਹਨ ਤਾਂ ਉਹ ਉੱਚੀ-ਉੱਚੀ ਰੋਣ ਲੱਗ ਪੈਂਦੀ ਹੈ । ਜਿਸ ਨੂੰ ਦੇਖ ਕੇ ਵਿਦਾਈ ਦੇ ਮੌਕੇ ‘ਤੇ ਮੌਜੂਦ ਹਰ ਸ਼ਖਸ ਦੀਆਂ ਅੱਖਾਂ ਨਮ ਹੋ ਜਾਂਦੀਆਂ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ