ਬੀ ਪਰਾਕ ਦੀ ਆਵਾਜ਼ ’ਚ ਰਿਲੀਜ਼ ਹੋਇਆ ‘ਫਿਲਹਾਲ’ ਗੀਤ

11/10/2019 3:41:58 PM

ਮੁੰਬਈ(ਬਿਊਰੋ)- ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਦਾ ਮੋਸਟ ਅਵੇਟਡ ਸੌਂਗ ‘ਫਿਲਹਾਲ’ ਜਿਸ ਨੂੰ ਲੈ ਕੇ ਦਰਸ਼ਕ ਕਾਫੀ ਉਤਸ਼ਾਹਿਤ ਸਨ ਅਤੇ ਇਸ ਗੀਤ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ। ਦੱਸ ਦੇਈਏ ਕਿ ਹੁਣ ਇਹ ਉਡੀਕਾਂ ਖਤਮ ਹੋ ਚੁੱਕੀਆਂ ਹਨ ਤੇ ‘ਫਿਲਹਾਲ’ ਗੀਤ ਰਿਲੀਜ਼ ਹੋ ਚੁੱਕਿਆ ਹੈ। ਪੰਜਾਬੀ ਗਾਇਕ ਬੀ ਪਰਾਕ ਨੇ ਆਪਣੀ ਦਮਦਾਰ ਆਵਾਜ਼ ਨਾਲ ਇਸ ਗੀਤ ਨੂੰ ਗਾਇਆ ਹੈ। ਇਸ ਗਾਣੇ ਦੇ ਬੋਲ ਨਾਮੀ ਗੀਤਕਾਰ ਜਾਨੀ ਦੀ ਕਲਮ ‘ਚੋਂ ਹੀ ਨਿਕਲੇ ਤੇ ਮਿਊਜ਼ਿਕ ਬੀ ਪਰਾਕ ਨੇ ਹੀ ਦਿੱਤਾ ਹੈ।

ਇਸ ਗੀਤ ਦੀ ਵੀਡੀਓ ‘ਚ ਤੁਸੀਂ ਅਕਸ਼ੈ ਕੁਮਾਰ ਤੇ ਅਦਾਕਾਰਾ ਨੂਪੁਰ ਸੈਨਨ ਨੂੰ ਦੇਖ ਸਕਦੇ ਹੋ। ਇਸ ਤੋਂ ਇਲਾਵਾ ਐਮੀ ਵਿਰਕ ਵੀ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਅਰਵਿੰਦਰ ਖਹਿਰਾ ਵੱਲੋਂ ਗੀਤ ਦੀ ਵੀਡੀਓ ਨੂੰ ਬਹੁਤ ਹੀ ਸ਼ਾਨਦਾਰ ਬਣਾਇਆ ਗਿਆ ਹੈ। ਗੀਤ ਨੂੰ Desi Melodies ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News