ਰਿਸ਼ੀ ਕਪੂਰ ਅਤੇ ਇਰਫਾਨ ਖਾਨ ''ਤੇ ਇਸ ਐਕਟਰ ਨੇ ਕੀਤੀ ਇਤਰਾਜ਼ਯੋਗ ਟਿੱਪਣੀ, FIR ਦਰਜ
5/22/2020 10:52:37 AM

ਮੁੰਬਈ (ਬਿਊਰੋ) — ਅਭਿਨੇਤਾ ਤੇ ਨਿਰਮਾਤਾ ਕਮਾਲ ਰਾਸ਼ਿਦ ਖਾਨ 'ਤੇ ਮੁੰਬਈ ਦੇ ਬਾਂਦਰਾ 'ਚ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਕਮਾਲ ਆਰ ਖਾਨ 'ਤੇ ਦੋਸ਼ ਹੈ ਕਿ ਦਿੱਗਜ ਅਭਿਨੇਤਾ ਰਿਸ਼ੀ ਕਪੂਰ ਤੇ ਇਰਫਾਨ ਖਾਨ 'ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਕਮਾਲ ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਟਿੱਪਣੀਆਂ ਕਾਰਨ ਚਰਚਾ 'ਚ ਰਹਿ ਚੁੱਕੇ ਹਨ। ਦਰਅਸਲ, ਯੂਥ ਆਰਮੀ ਕੋਰ ਕਮੇਟੀ ਦੇ ਮੈਂਬਰ ਰਾਹੁਲ ਕਨਲ ਦੀ ਸ਼ਿਕਾਇਤ ਤੋਂ ਬਾਅਦ ਕਮਾਲ ਆਰ ਖਾਨ ਉਰਫ ਕੇ. ਆਰ. ਕੇ. 'ਤੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। 30 ਅਪ੍ਰੈਲ ਨੂੰ ਆਪਣੇ ਇਕ ਟਵੀਟ 'ਚ ਕੇ. ਆਰ. ਕੇ. ਨੇ ਰਿਸ਼ੀ ਕਪੂਰ ਦੇ ਦਿਹਾਂਤ ਨੂੰ ਸ਼ਰਾਬ ਨਾਲ ਜੋੜਦੇ ਹੋਏ ਇਕ ਵਿਵਾਦਿਤ ਬਿਆਨ ਦਿੱਤਾ ਸੀ।
ਨਿਊਜ਼ ਏਜੰਸੀ ਪੀ. ਟੀ. ਆਈ. ਨਾਲ ਗੱਲ ਕਰਦਿਆਂ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ''ਅਸੀਂ ਕਮਾਲ ਆਰ ਖਾਨ 'ਤੇ ਦੋਵੇਂ ਅਭਿਨੇਤਾਵਾਂ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ 'ਚ ਐੱਫ. ਆਈ. ਆਰ. ਦਰਜ ਕਰ ਲਈ ਹੈ। ਉਨ੍ਹਾਂ ਖਿਲਾਫ ਧਾਰਾ 294 ਸਮੇਤ ਆਈ. ਪੀ. ਸੀ. ਦੀਆਂ ਹੋਰ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।'' ਫਿਲਹਾਲ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ ਅਤੇ ਅੱਗੇ ਦੀ ਜਾਂਚ ਚੱਲ ਰਹੀ ਹੈ।
ਦੱਸ ਦਈਏ ਕਿ ਸੋਸ਼ਲ ਮੀਡੀਆ 'ਤੇ ਕੇ. ਆਰ. ਕੇ. ਬਹੁਤ ਸਰਗਰਮ ਰਹਿੰਦੇ ਹਨ। ਉਹ ਅਕਸਰ ਵਿਵਾਦਿਤ ਬਿਆਨ ਦਿੰਦੇ ਰਹਿੰਦੇ ਹਨ। ਉਨ੍ਹਾਂ ਦੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਬਾਲੀਵੁੱਡ 'ਚ 'ਦੇਸ਼ਦ੍ਰੋਹੀ' ਨਾਲ ਐਂਟਰੀ ਕੀਤੀ ਸੀ। ਇਸ ਤੋਂ ਇਲਾਵਾ ਕੇ. ਆਰ. ਕੇ. ਰਿਐਲਿਟੀ ਸ਼ੋਅ 'ਬਿੱਗ ਬੌਸ' 'ਚ ਵੀ ਨਜ਼ਰ ਆਏ ਸਨ।
ਦੱਸਣਯੋਗ ਹੈ ਕਿ ਰਿਸ਼ੀ ਕਪੂਰ ਡੇਢ ਸਾਲ ਤੋਂ ਕੈਂਸਰ ਦੀ ਬੀਮਾਰੀ ਨਾਲ ਲੜ ਰਹੇ ਹਨ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੁੰਬਈ ਦੇ ਹਸਪਤਾਲ 'ਚ ਦੇਰ ਰਾਤ ਦਾਖਲ ਕਰਵਾਇਆ ਗਿਆ ਸੀ, ਜਿਥੇ 30 ਅਪ੍ਰੈਲ ਨੂੰ ਉਨ੍ਹਾਂ ਨੇ ਆਖਰੀ ਸਾਹ ਲਿਆ। ਉਥੇ ਹੀ ਇਰਫਾਨ ਖਾਨ ਵੀ ਕਰੀਬ 2 ਸਾਲ ਤੋਂ ਕੈਂਸਰ ਦੀ ਬੀਮਾਰੀ ਨਾਲ ਲੜ ਰਹੇ ਸਨ। ਉਨ੍ਹਾਂ ਦਾ ਦਿਹਾਂਤ ਰਿਸ਼ੀ ਕਪੂਰ ਤੋਂ ਇਕ ਦਿਨ ਪਹਿਲਾਂ ਯਾਨੀ ਕਿ 29 ਅਪ੍ਰੈਲ ਨੂੰ ਹੋਇਆ ਸੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ