ਯੁਵਰਾਜ ਹੰਸ ਨੇ ਸ਼ੇਅਰ ਕੀਤੀਆਂ ਨਵਜੰਮੇ ਪੁੱਤਰ ਦੀਆਂ ਤਸਵੀਰਾਂ
5/18/2020 8:09:47 AM

ਜਲੰਧਰ (ਬਿਊਰੋ) — ਪਾਲੀਵੁੱਡ ਦਾ ਖੂਬਸੂਰਤ ਜੋੜਾ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਜੋ ਕਿ 12 ਮਈ ਨੂੰ ਮਾਤਾ-ਪਿਤਾ ਬਣ ਚੁੱਕੇ ਹਨ। ਮਾਨਸੀ ਸ਼ਰਮਾ ਨੇ ਬੇਟੇ ਨੂੰ ਜਨਮ ਦਿੱਤਾ ਹੈ। ਪਹਿਲੀ ਵਾਰ ਮਾਨਸੀ ਸ਼ਰਮਾ ਆਪਣੇ ਬੇਟੇ ਨਾਲ ਨਜ਼ਰ ਆਈ ਹੈ। ਜੀ ਹਾਂ ਇਹ ਤਸਵੀਰਾਂ ਯੁਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ 'ਚ ਸ਼ੇਅਰ ਕੀਤੀਆਂ ਹਨ। ਤਸਵੀਰਾਂ 'ਚ ਮਾਨਸੀ ਸ਼ਰਮਾ ਨੇ ਬੇਟੇ ਹਰੇਦਾਨ ਨੂੰ ਗੋਦੀ 'ਚ ਚੁੱਕਿਆ ਹੋਇਆ ਹੈ। ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਦੋਵਾਂ ਨੇ ਮਾਸਕ ਵੀ ਪਹਿਨਿਆ ਹੋਇਆ ਹਨ। ਉਨ੍ਹਾਂ।ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।
ਦੱਸ ਦਈਏ ਕਿ ਲਾਕਡਾਊਨ ਦੇ ਚੱਲਦੇ ਹੰਸ ਰਾਜ ਹੰਸ ਆਪਣੇ ਪੋਤੇ ਨੂੰ ਮਿਲ ਨਹੀਂ ਸੀ ਪਾਏ ਪਰ ਉਨ੍ਹਾਂ ਨੇ ਆਪਣੇ ਪੋਤੇ ਲਈ ਲੋਰੀ ਗਾਈ, ਜਿਸ ਨੂੰ ਯੁਵਰਾਜ ਹੰਸ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਵੀ ਕੀਤੀ ਹੈ।
ਦੱਸਣਯੋਗ ਹੈ ਕਿ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਨੇ ਇਕ-ਦੂਜੇ ਨੂੰ ਲੰਮੇ ਸਮੇਂ ਤੱਕ ਡੇਟ ਕਰਨ ਤੋਂ ਬਾਅਦ ਪਿਛਲੇ ਸਾਲ ਵਿਆਹ ਕਰਵਾ ਲਿਆ ਸੀ। ਮਾਨਸੀ ਸ਼ਰਮਾ ਟੀ. ਵੀ. ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ ਅਤੇ ਯੁਵਰਾਜ ਹੰਸ ਕਈ ਪੰਜਾਬੀ ਫਿਲਮਾਂ 'ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਆਪਣੇ ਸਿੰਗਲ ਟਰੈਕਸ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕਰ ਚੁੱਕੇ ਹਨ। ਬਹੁਤ ਜਲਦ ਇਹ ਜੋੜੀ ਪੰਜਾਬੀ ਫਿਲਮ 'ਪਰਿੰਦੇ' 'ਚ ਇਕੱਠੇ ਅਦਾਕਾਰੀ ਕਰਦੀ ਹੋਈ ਨਜ਼ਰ ਆਵੇਗੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ