ਗੈਰੀ ਸੰਧੂ ਨਾਲ ਇਸ ਬਾਪੂ ਨੇ ਸਾਂਝਾ ਕੀਤਾ ਜ਼ਿੰਦਗੀ ਦਾ ਤਜ਼ਰਬਾ, ਵੀਡੀਓ
5/16/2020 12:05:04 PM

ਜਲੰਧਰ (ਬਿਊਰੋ) — ਗੈਰੀ ਸੰਧੂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਹ ਇਕ ਬਜ਼ੁਰਗ ਨਾਲ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਗੈਰੀ ਸੰਧੂ ਨਾਲ ਇਹ ਬਜ਼ੁਰਗ ਆਪਣੀ ਜ਼ਿੰਦਗੀ ਦਾ ਤਜ਼ਰਬਾ ਸਾਂਝਾ ਕਰਦੇ ਹੋਏ ਨਜ਼ਰ ਆ ਰਿਹਾ ਹੈ। ਇਸ ਦੌਰਾਨ ਬਜ਼ੁਰਗ ਨਾਲ ਹਾਸਾ ਮਜ਼ਾਕ ਵੀ ਗੈਰੀ ਸੰਧੂ ਕਰਦੇ ਨਜ਼ਰ ਆ ਰਹੇ ਹਨ। ਇਸ ਬਾਪੂ ਨੇ ਦੱਸਿਆ ਕਿ 1921 'ਚ ਅੰਗਰੇਜ਼ਾਂ ਨੇ ਉਨ੍ਹਾਂ ਦੇ ਪਿੰਡ ਦੇ ਇਕ ਸ਼ਖਸ ਨਾਲ ਜ਼ਿਆਦਤੀ ਕੀਤੀ ਸੀ। ਇਸ ਦੇ ਨਾਲ ਹੀ ਬਜ਼ੁਰਗ ਜ਼ਿੰਦਗੀ ਦੀਆਂ ਸੱਚਾਈਆਂ ਨੂੰ ਵੀ ਬਿਆਨ ਕਰਦਾ ਹੈ ਕਿ ਜੇ ਕੋਈ ਔਰਤ ਬਦਕਾਰ ਨਿਕਲ ਜਾਵੇ ਤਾਂ ਉਹ ਆਪਣੀਆਂ ਹਰਕਤਾਂ ਤੋਂ ਕਦੇ ਵੀ ਬਾਜ਼ ਨਹੀਂ ਆਉਂਦੀ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਕਈ ਗੱਲਾਂ ਸਾਂਝੀਆਂ ਕੀਤੀਆਂ।
ਗੈਰੀ ਸੰਧੂ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ।।ਗੀਤਾਂ ਦੇ ਨਾਲ-ਨਾਲ ਉਹ ਅਮਰਿੰਦਰ ਗਿੱਲ ਦੀ ਫਿਲਮ 'ਚੱਲ ਮੇਰਾ ਪੁੱਤ 2' 'ਚ ਵੀ ਕੰਮ ਕਰ ਚੁੱਕੇ ਹਨ। ਉਹ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ।।ਆਪਣੇ ਫੈਨਸ ਦੇ ਨਾਲ ਉਹ ਸੋਸ਼ਲ ਮੀਡੀਆ 'ਤੇ ਜੁੜੇ ਰਹਿੰਦੇ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ