'ਕਰੋਨਾ' ਕਾਰਨ ਬਦਲੀ ਲੋਕਾਂ ਦੀ ਜ਼ਿੰਦਗੀ, ਗੀਤਾ ਜ਼ੈਲਦਾਰ ਨੇ ਦੱਸਿਆ ਕਿਵੇਂ ਕੀਤਾ ਜਾਵੇ ਖਰਚੇ ਤੋਂ ਬਚਾਅ (ਵੀਡੀਓ)
6/2/2020 1:05:16 PM

ਜਲੰਧਰ (ਬਿਊਰੋ) — ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ 'ਚ ਦਿਨੋਂ-ਦਿਨ ਵਧਦਾ ਹੀ ਜਾ ਰਿਹਾ ਹੈ, ਹਾਲਾਂਕਿ ਕਈ ਸੂਬਿਆਂ ਤੋਂ ਕੋਰੋਨਾ ਨੂੰ ਲੈ ਕੇ ਰਾਹਤ ਭਰੀਆਂ ਖਬਰਾਂ ਵੀ ਆ ਰਹੀਆਂ ਹਨ। ਹੁਣ ਤੱਕ ਇਸ ਵਾਇਰਸ ਦੀ ਲਪੇਟ 'ਚ ਆਉਣ ਕਾਰਨ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਲੋਕ ਇਸ ਵਾਇਰਸ ਦੀ ਲਪੇਟ 'ਚ ਹਨ ਅਤੇ ਹਸਪਤਾਲਾਂ 'ਚ ਜ਼ੇਰੇ ਇਲਾਜ਼ ਹਨ। ਇਸ ਵਾਇਰਸ ਕਾਰਨ ਦੁਨੀਆ ਭਰ ਦੇ ਲੋਕਾਂ 'ਚ ਸਹਿਮ ਦਾ ਮਹੌਲ ਬਣਿਆ ਹੋਇਆ ਹੈ ਕਿਉਂਕਿ ਹਾਲੇ ਤੱਕ ਇਸ ਬੀਮਾਰੀ ਦੇ ਇਲਾਜ ਲਈ ਕੋਈ ਵੀ ਦਵਾਈ ਨਹੀਂ ਬਣੀ ਹੈ।
ਚੀਨ ਤੋਂ ਆਏ ਇਸ ਵਾਇਰਸ ਨੇ ਪੂਰੀ ਦੁਨੀਆ 'ਚ ਪੈਰ ਪਸਾਰ ਲਏ ਹਨ। ਇਸ ਦੇ ਨਾਲ ਹੀ ਇਸ ਦਾ ਅਸਰ ਕਾਰੋਬਾਰ ਅਤੇ ਮਨੋਰੰਜਨ ਜਗਤ 'ਤੇ ਵੀ ਪੈ ਰਿਹਾ ਹੈ। ਪੰਜਾਬੀ ਗਾਇਕ ਗੀਤਾ ਜ਼ੈਲਦਾਰ ਨੇ ਵੀ ਇਸ ਵਾਇਰਸ ਕਾਰਨ ਕੈਂਸਲ ਹੋਏ ਆਪਣੇ ਈ-ਸ਼ੈਡਿਊਲ ਬਾਰੇ ਇੱਕ ਵੀਡੀਓ ਸਾਂਝਾ ਕੀਤਾ ਸੀ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋਇਆ। ਉਨ੍ਹਾਂ ਦੱਸਿਆ ਕਿ ਉਹ ਕਿਸੇ ਤਰ੍ਹਾਂ ਬਚ ਬਚਾਅ ਕੇ ਵਿਦੇਸ਼ ਤੋਂ ਪਰਤੇ ਹਨ ਪਰ ਕੈਨੇਡਾ 'ਚ ਜਿੱਥੇ ਆਪਣੇ ਘਰ ਤੱਕ ਆਉਣ ਲੱਗਿਆ ਉਨ੍ਹਾਂ ਨੂੰ ਅੱਧਾ ਘੰਟਾ ਲੱਗ ਜਾਂਦਾ ਸੀ, ਉਥੇ ਉਨ੍ਹਾਂ ਨੂੰ ਸਿਰਫ 15-18 ਮਿੰਟ ਹੀ ਲੱਗੇ। ਉਨ੍ਹਾਂ ਦੱਸਿਆ ਕਿ ਲੋਕਾਂ 'ਚ ਇਸ ਵਾਇਰਸ ਦਾ ਇੰਨਾ ਜ਼ਿਆਦਾ ਖੌਫ (ਡਰ) ਹੈ ਕਿ ਲੋਕ ਘਰਾਂ ਵਿਚੋਂ ਬਾਹਰ ਨਿਕਲਣ ਤੋਂ ਵੀ ਗੁਰੇਜ਼ ਕਰ ਰਹੇ ਹਨ ਅਤੇ ਇਸ ਵਾਇਰਸ ਕਾਰਨ ਉਨ੍ਹਾਂ ਦਾ ਸ਼ੈਡਿਊਲ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ