ਰਵਿੰਦਰ ਗਰੇਵਾਲ ਤੇ ਗੀਤਾ ਜ਼ੈਲਦਾਰ ਨੇ ਕੀਤਾ ਗੁਰਦਾਸ ਮਾਨ ਦਾ ਸਮਰਥਨ (ਵੀਡੀਓ)

9/28/2019 4:46:30 PM

ਜਲੰਧਰ (ਬਿਊਰੋ) - ਪੰਜਾਬੀ ਗਾਇਕ ਗੁਰਦਾਸ ਮਾਨ ਦੇ ਵਿਵਾਦਾਂ 'ਚ ਘਿਰੇ ਹੋਣ ਤੋਂ ਬਾਅਦ ਸੰਗੀਤ ਜਗਤ 'ਚ ਉਨ੍ਹਾਂ ਦੀ ਖੂਬ ਚਰਚਾ ਹੋ ਰਹੀ ਹੈ। ਇਕ ਤੋਂ ਬਾਅਦ ਇਕ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਹੱਕ 'ਚ ਨਿਤਰ ਰਹੇ ਹਨ। ਕੇ. ਐੱਸ. ਮੱਖਣ ਤੇ ਵੱਡਾ ਗਰੇਵਾਲ ਤੋਂ ਬਾਅਦ ਹੁਣ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਅਤੇ ਗੀਤਾ ਜ਼ੈਲਦਾਰ ਵੀ ਗੁਰਦਾਸ ਮਾਨ ਦੇ ਹੱਕ 'ਚ ਬੋਲਦੇ ਨਜ਼ਰ ਆ ਰਹੇ ਹਨ। ਹਾਲਾਂਕਿ ਰਵਿੰਦਰ ਗਰੇਵਾਲ ਅਸਿੱਧੇ ਤੌਰ 'ਤੇ ਗੁਰਦਾਸ ਮਾਨ ਨੂੰ ਸਪੋਰਟ ਕਰ ਰਹੇ ਹਨ।


ਰਵਿੰਦਰ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਵੀਡੀਓ 'ਚ ਉਦਾਹਰਨ ਰਾਹੀਂ ਆਪਣੀ ਗੱਲ ਰੱਖੀ ਹੈ। ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਦੀ ਲੋਕਾਂ ਨੇ ਕਾਫੀ ਪ੍ਰਸ਼ੰਸਾਂ ਕੀਤੀ ਅਤੇ ਲੋਕ ਤਰ੍ਹਾਂ-ਤਰ੍ਹਾਂ ਦੇ ਕੁਮੈਂਟਸ ਕਰ ਰਹੇ ਹਨ। ਇਸ ਦੇ ਨਾਲ ਹੀ ਗਾਇਕ ਗੀਤਾ ਜ਼ੈਲਦਾਰ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਸਾਂਝੀ ਕੀਤੀ ਹੈ।

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News