ਹੁਣ ਇਸ ਤਰ੍ਹਾਂ ਦੀ ਦਿਖਾਈ ਦਿੰਦੀ ਹੈ ਕਪਿਲ ਸ਼ਰਮਾ ਦੀ ਨੰਨ੍ਹੀ ਧੀ, ਵਾਇਰਲ ਹੋਈਆਂ ਤਸਵੀਰਾਂ

6/2/2020 12:51:31 PM

ਮੁੰਬਈ(ਬਿਊਰੋ)- ਕਾਮੇਡੀਅਨ ਕਪਿਲ ਸ਼ਰਮਾ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ ।ਕਪਿਲ ਸ਼ਰਮਾ ਦੀਆਂ ਆਪਣੀ ਧੀ ਨਾਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਕਪਿਲ ਸ਼ਰਮਾ ਆਪਣੀ ਧੀ ਕੋਲ ਬੈਠੇ ਹੋਏ ਹਨ ਅਤੇ ਕਾਫੀ ਖੁਸ਼ ਵਿਖਾਈ ਦੇ ਰਹੇ ਹਨ । ਦੋਵੇਂ ਪਿਤਾ ਧੀ ਦੀ ਇਸ ਤਸਵੀਰ ਨੂੰ ਕਪਿਲ ਸ਼ਰਮਾ ਦੇ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

 
 
 
 
 
 
 
 
 
 
 
 
 
 

#daddyslittlegirl 😍 Kapil Sharma with Daughter Anayra Sharma ❤️ Follow @bigbollywoodpage 🌈 . . . . . . . . . #bollywood #bollywoodactor #bollywoodstars #bollywoodupdates #bollywoodcelebrity #bollywoodstar #bollywoodmasala #bolly #india #indian #quarantine #quarantineandchill #quarantinelife #behome #stayhome #staysafe #weareinthistogether #toughtimes #homesweethome #kapilsharma #kapil #sharma #kapilsharmashow #anaryasharma #daughter #cute #baby

A post shared by Big Bollywood (@bigbollywoodpage) on May 31, 2020 at 12:42am PDT


ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਹੀ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਧੀ ਦੇ ਮਾਤਾ ਪਿਤਾ ਬਣੇ ਸਨ । ਦੱਸ ਦਈਏ ਕਿ ਕਪਿਲ ਸ਼ਰਮਾ ਗਾਇਕ ਹੀ ਬਣਨਾ ਚਾਹੁੰਦੇ ਸਨ ਪਰ ਕਿਸਮਤ ਉਨ੍ਹਾਂ ਨੁੰ ਕਾਮੇਡੀ ਵਾਲੇ ਪਾਸੇ ਲੈ ਆਈ ਸੀ । ਉਨ੍ਹਾਂ ਨੇ ਇਕ ਨਿੱਜੀ ਟੀ.ਵੀ. ਚੈਨਲ ‘ਤੇ ਇਕ ਕਾਮੇਡੀ ਸ਼ੋਅ ਤੋਂ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਕਈ ਸਾਲ ਉਹ ਇਸ ਸ਼ੋਅ ਨਾਲ ਜੁੜੇ ਰਹੇ ।
PunjabKesari
ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਕਰੀਅਰ ਨੂੰ ਕਾਮਯਾਬੀ ਦੀਆਂ ਬੁਲੰਦੀਆਂ ‘ਤੇ ਪਹੁੰਚਾਉਣ ਲਈ ਲਗਾਤਾਰ ਮਿਹਨਤ ਕੀਤੀ ਅਤੇ ਅੱਜ ਉਨ੍ਹਾਂ ਦਾ ਨਾਮ ਕਾਮਯਾਬ ਕਮੇਡੀਅਨ ਦੇ ਵਿਚ ਗਿਣਿਆ ਜਾਂਦਾ ਹੈ । ਦੱਸ ਦਈਏ ਕਿ ਉਨ੍ਹਾਂ ਨੇ ਆਪਣੀ ਕਲਾਸ ਮੇਟ ਰਹੀ ਗਿੰਨੀ ਚਤਰਥ ਨਾਲ ਵਿਆਹ ਕਰਵਾਇਆ ਸੀ । ਜਿਸ ਤੋਂ ਬਾਅਦ ਦੋਵਾਂ ਦੇ ਘਰ ਇੱਕ ਪਿਆਰੀ ਜਿਹੀ ਧੀ ਨੇ ਜਨਮ ਲਿਆ ਹੈ । ਤਾਲਾਬੰਦੀ ਦੌਰਾਨ ਕਪਿਲ ਆਪਣੀ ਪਤਨੀ ਅਤੇ ਧੀ ਨਾਲ ਸਮਾਂ ਬਿਤਾ ਰਹੇ ਹਨ ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Content Editor manju bala

Related News