ਗਿੱਪੀ ਗਰੇਵਾਲ ਦੇ ਘਰ ਆਇਆ ਨੰਨ੍ਹਾ ਮਹਿਮਾਨ, ਘਰ ''ਚ ਗੂੰਜੀਆਂ ਕਿਲਕਾਰੀਆਂ
12/10/2019 10:58:47 AM

ਜਲੰਧਰ (ਬਿਊਰੋ) - ਪੰਜਾਬੀ ਫਿਲਮਾਂ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੀ ਰਵਨੀਤ ਕੌਰ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ, ਜਿਸ ਦੀਆਂ ਤਸਵੀਰਾਂ ਗਿੱਪੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਗਿੱਪੀ ਗਰੇਵਾਲ ਨੇ ਇੰਸਟਾਗ੍ਰਾਮ 'ਤੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੇ ਤਿੰਨੇ ਬੇਟੇ ਨਜ਼ਰ ਆ ਰਹੇ ਹਨ। ਤਸਵੀਰਾਂ ਨੂੰ ਸ਼ੇਅਰ ਕਰਦਿਆਂ ਗਿੱਪੀ ਨੇ ਕੈਪਸ਼ਨ 'ਚ ਲਿਖਿਆ, ''Other things may change us, but we start and end with the family🙏🙏🙏 Shukar Datiya''। ਗਿੱਪੀ ਗਰੇਵਾਲ ਨੇ ਆਪਣੇ ਤੀਜੇ ਬੇਟੇ ਦਾ ਨਾਂ ਗੁਰਬਾਜ਼ ਗਰੇਵਾਲ ਰੱਖਿਆ ਹੈ।
ਦੱਸ ਦਈਏ ਗਿੱਪੀ ਗਰੇਵਾਲ ਦੀ ਇਸ ਪੋਸਟ ਤੋਂ ਬਾਅਦ ਵਧਾਈਆਂ ਦਾ ਤਾਂਤਾ ਲੱਗਿਆ ਹੋਇਆ ਹੈ। ਪੰਜਾਬੀ ਸੈਲੀਬ੍ਰਿਟੀਜ਼ ਤੇ ਫੈਨਜ਼ ਲਗਾਤਾਰ ਕੁਮੈਂਟਸ ਕਰਕੇ ਗਿੱਪੀ ਗਰੇਵਾਲ ਨੂੰ ਵਧਾਈਆਂ ਦੇ ਰਹੇ ਹਨ। ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2010 'ਚ ਪੰਜਾਬੀ ਫਿਲਮ 'ਮੇਲ ਕਰਾਦੇ ਰੱਬਾ' ਨਾਲ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ 'ਜੀਹਨੇ ਮੇਰਾ ਦਿਲ ਲੁਟਿਆ', 'ਕੈਰੀ ਔਨ ਜੱਟਾ', 'ਸਿੰਘ ਵਰਸਿਜ਼ ਕੌਰ' ਫਿਲਮਾਂ 'ਚ ਕੰਮ ਕੀਤਾ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ