B''Day Spl : ਰੁਪਿੰਦਰ ਸਿੰਘ ਗਰੇਵਲ ਤੋਂ ਬਣੇ ਗਿੱਪੀ ਗਰੇਵਾਲ, ਜਾਣੋ ਜ਼ਿੰਦਗੀ ਦੇ ਖਾਸ ਕਿੱਸੇ

1/2/2020 12:47:58 PM

ਜਲੰਧਰ (ਬਿਊਰੋ) - 'ਜੀਹਨੇ ਮੇਰਾ ਦਿਲ ਲੁਟਿਆ', 'ਕੈਰੀ ਔਨ ਜੱਟਾ', 'ਸਿੰਘ ਵਰਸਿਜ਼ ਕੌਰ' ਅਤੇ 'ਮੇਲ ਕਰਾਦੇ ਰੱਬਾ' ਵਰਗੀਆਂ ਫਿਲਮਾਂ ਨਾਲ ਸ਼ੌਹਰਤ ਖੱਟਣ ਵਾਲੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਅੱਜ ਆਪਣਾ 37ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਦੱਸ ਦਈਏ ਕਿ ਗਿੱਪੀ ਦਾ ਜਨਮ 2 ਜਨਵਰੀ 1982 ਨੂੰ ਕੂਮ ਕਲਾਂ, ਲੁਧਿਆਣਾ ਵਿਖੇ ਹੋਇਆ ਸੀ। ਗਿੱਪੀ ਗਰੇਵਾਲ ਇਕ ਭਾਰਤੀ ਪੰਜਾਬੀ ਗਾਇਕ ਅਤੇ ਅਭਿਨੇਤਾ ਹਨ। ਗਿੱਪੀ ਗਰੇਵਾਲ ਦਾ ਨਾਂ ਉਨ੍ਹਾਂ ਪੰਜਾਬੀ ਗਾਇਕਾਂ 'ਚ ਲਿਆ ਜਾਂਦਾ ਹੈ, ਜਿਨ੍ਹਾਂ ਨੇ ਆਪਣੇ ਬਲਬੁਤੇ 'ਤੇ ਗਾਇਕੀ ਦੇ ਨਾਲ-ਨਾਲ ਐਕਟਿੰਗ ਦੇ ਖੇਤਰ 'ਚ ਵੀ ਇਕ ਵੱਖਰਾ ਹੀ ਮੁਕਾਮ ਹਾਸਲ ਕਰ ਚੁੱਕੇ ਹਨ। 
Image may contain: 1 person, standing, sky, cloud, beard and outdoor
ਮੇਲ ਕਰਾਦੇ ਰੱਬਾ ਨਾਲ ਕੀਤੀ ਕਰੀਅਰ ਦੀ ਸ਼ੁਰੂਆਤ
ਗਿੱਪੀ ਗਰੇਵਾਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2010 'ਚ ਪੰਜਾਬੀ ਫਿਲਮ 'ਮੇਲ ਕਰਾਦੇ ਰੱਬਾ' ਨਾਲ ਕੀਤੀ। ਇਸ ਫਿਲਮ 'ਚ ਗਿੱਪੀ ਨੇ ਜਿੰਮੀ ਸ਼ੇਰਗਿੱਲ ਅਤੇ ਨੀਰੂ ਬਾਜਵਾ ਨਾਲ ਕੰਮ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ 'ਜੀਹਨੇ ਮੇਰਾ ਦਿਲ ਲੁਟਿਆ', 'ਕੈਰੀ ਔਨ ਜੱਟਾ', 'ਸਿੰਘ ਵਰਸਿਜ਼ ਕੌਰ' ਵਰਗੀਆਂ ਫਿਲਮਾਂ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ। 
Image may contain: 1 person, car and outdoor
ਰੁਪਿੰਦਰ ਸਿੰਘ ਗਰੇਵਲ ਤੋਂ ਬਣੇ ਗਿੱਪੀ ਗਰੇਵਾਲ
ਬਹੁਤ ਹੀ ਘੱਟ ਲੋਕ ਜਾਣਦੇ ਹੋਣਗੇ ਕਿ ਗਿੱਪੀ ਗਰੇਵਾਲ ਦਾ ਅਸਲ ਨਾਂ ਰੁਪਿੰਦਰ ਸਿੰਘ ਗਰੇਵਲ ਹੈ। ਗਿੱਪੀ ਗਰਵੇਲ ਦੀ ਪਤਨੀ ਦਾ ਨਾਂ ਰਵਨੀਤ ਕੌਰ ਹੈ ਅਤੇ ਇਨ੍ਹਾਂ ਦੇ 3 ਬੇਟੇ ਹਨ, ਜਿਨ੍ਹਾਂ ਦੇ ਨਾਂ ਗੁਰਫਤਿਹ, ਏਕਓਂਕਾਰ ਤੇ ਗੁਰਬਾਜ਼ ਗਰੇਵਾਲ ਹੈ। ਦੱਸ ਦਈਏ ਕਿ ਗਿੱਪੀ ਗਰੇਵਾਲ ਨੂੰ ਤੀਜੇ ਪੁੱਤਰ ਦੀ ਦਾਤ ਕੁਝ ਦਿਨ ਪਹਿਲਾਂ ਹੀ ਦਿੱਤੀ, ਜਿਸ ਦੀ ਜਾਣਕਾਰੀ ਖੁਦ ਗਿੱਪੀ ਨੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਸੀ।
Image may contain: 1 person, smiling, sitting and stripes
ਐਲਬਮ 'ਫੁਲਕਾਰੀ' ਨੇ ਤੋੜੇ ਕਈ ਰਿਕਾਰਡ
ਗਿੱਪੀ ਗਰੇਵਾਲ ਦੀ ਐਲਬਮ 'ਫੁਲਕਾਰੀ' ਨੇ ਕਈ ਰਿਕਾਰਡ ਤੋੜੇ ਸਨ। ਇਸ ਤੋਂ ਇਲਾਵਾ 'ਗੱਭਰੂ', 'ਤਾਰਿਆ', 'ਰਾਜ ਕਰਦਾ', 'ਗੱਲ ਤੇਰੀ ਵੰਗ ਦੀ', 'ਅੰਗਰੇਜ਼ੀ ਬੀਟ', 'ਹੈਲੋ-ਹੈਲੋ ਸ਼ੈੱਟਅੱਪ', 'ਫੋਟੋ' ਆਦਿ ਵਰਗੇ ਗੀਤਾਂ ਨਾਲ ਗਿੱਪੀ ਨੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਉਨ੍ਹਾਂ ਦੇ ਇਹ ਗੀਤ ਦਰਸ਼ਕਾਂ 'ਚ ਕਾਫੀ ਹਿੱਟ ਹੋਏ ਹਨ।
Image may contain: 1 person, standing
ਇਸ ਐਲਬਮ ਨਾਲ ਕੀਤੀ ਸੰਗੀਤਕ ਕਰੀਅਰ ਦੀ ਸ਼ੁਰੂਆਤ
ਗਿੱਪੀ ਗਰੇਵਾਲ ਨੇ ਆਪਣੇ ਸੰਗੀਤ ਕਰੀਅਰ ਦੀ ਸ਼ੁਰੂਆਤ ਐਲਬਮ 'ਚੱਖ ਲਈ' ਨਾਲ ਕੀਤੀ। ਇਸ ਐਲਬਮ ਨੂੰ ਅਮਨ ਹੇਅਰ ਵਲੋਂ ਤਿਆਰ ਕੀਤਾ ਗਿਆ ਸੀ। ਇਸ ਤੋਂ ਬਾਅਦ ਗਿੱਪੀ ਨੇ ਐਲਬਮਾਂ 'ਨਸ਼ਾ', 'ਫੁਲਕਾਰੀ', 'ਫੁਲਕਾਰੀ 2 ਜਸਟ ਹਿੱਟਸ, 'ਗੈਂਗਸਟਰ' ਆਦਿ 'ਚ ਕੰਮ ਕੀਤਾ। ਸਾਲ 2012 'ਚ ਗਿੱਪੀ ਦਾ 'ਅੰਗਰੇਜ਼ੀ ਬੀਟ' ਗਾਣਾ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। 
Image may contain: 1 person, sitting and outdoor
ਇਨ੍ਹਾਂ ਫਿਲਮਾਂ 'ਚ ਕਰ ਚੁੱਕੇ ਨੇ ਕੰਮ 
'ਜਿਨੇ ਮੇਰਾ ਦਿਲ ਲੁਟਿਆ', 'ਮਿਰਜ਼ਾ ਦਿ ਅਨਟੋਲਡ ਸਟੋਰੀ', 'ਕੈਰੀ ਆਨ ਜੱਟਾ', 'ਸਿੰਘ ਵੇਡਸ ਕੌਰ', 'ਲੱਕੀ ਦੀ ਅਣਲੱਕੀ ਸਟੋਰੀ', 'ਬੈਸਟ ਆਫ ਲਕ', 'ਭਾਜੀ ਇਨ ਪ੍ਰੋਬਲਮ', 'ਮੇਲ ਕਰਾਦੇ ਰੱਬਾ', 'ਮਿਰਜ਼ਾ ਦਿ ਅਨਟੋਲਡ ਸਟੋਰੀ', 'ਅਰਦਾਸ', 'ਅਰਦਾਸ ਕਰਾਂ', 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ', 'ਮੰਜੇ ਬਿਸਤਰੇ', 'ਡਾਕਾ' ਆਦਿ ਫਿਲਮਾਂ 'ਚ ਕੰਮ ਕਰ ਚੁੱਕੇ ਹਨ। 
Image may contain: 1 person, standing
ਧਰਮਿੰਦਰ ਨਾਲ ਕਰ ਚੁੱਕੇ ਨੇ ਕੰਮ
ਗਿੱਪੀ ਗਰੇਵਾਲ ਨੇ ਬਾਲੀਵੁੱਡ ਦੇ ਹੀਮੈਨ ਧਰਮਿੰਦਰ ਨਾਲ ਸਾਲ 2014 'ਚ 'ਡਬਲ ਦਿ ਟਰਬਲ' ਫਿਲਮ 'ਚ ਕੰਮ ਕੀਤਾ। ਗਿੱਪੀ ਗਰੇਵਾਲ ਨੇ ਜ਼ਰੀਨ ਖਾਨ ਨਾਲ ਫਿਲਮ 'ਜੱਟ ਜੇਮਸ ਬੌਂਡ 'ਚ ਲੀਡ ਕਿਰਦਾਰ ਪਲੇਅ ਕੀਤਾ ਸੀ। ਇਹ ਫਿਲਮ ਬਾਕਸ ਆਫਿਸ 'ਤੇ ਸਫਲ ਸਾਬਤ ਹੋਈ ਸੀ। ਇਸ ਫਿਲਮ 'ਚ ਰਾਹਤ ਫਤਿਹ ਅਲੀ ਵਲੋਂ ਗਾਇਆ ਗਾਣਾ 'ਕੱਲੇ-ਕੱਲੇ ਬੈਣ ਰਾਤ ਨੂੰ' ਦਰਸ਼ਕਾਂ ਵਲੋਂ ਬਹੁਤ ਹੀ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਗਿੱਪੀ ਨੇ ਸੈਫ ਅਲੀ ਖਾਨ ਅਤੇ ਦੀਪਿਕਾ ਪਾਦੁਕੋਣ ਦੀ ਬਾਲੀਵੁੱਡ ਫਿਲਮ 'ਕੌਕਟੇਲ' 'ਚ ਆਪਣਾ ਸੰਗੀਤ ਵੀ ਦੇ ਚੁੱਕੇ ਹਨ।
Image may contain: 4 people, people standing
ਗਿੱਪੀ ਗਰੇਵਾਲ ਨੂੰ ਬਹੁਤ ਸਾਰੀਆਂ ਫਿਲਮਾਂ ਲਈ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ। ਸਾਲ 2011 'ਚ ਆਈ ਫਿਲਮ 'ਜਿਹਨੇ ਮੇਰਾ ਦਿਲ ਲੁਟਿਆ' ਲਈ ਬੈਸਟ ਐਕਟਰ ਦਾ ਐਵਾਰਡ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਸਾਲ 2012 'ਚ 'ਪਿਫਾ ਬੈਸਟ ਐਕਟਰ ਐਵਾਰਡ' ਅਤੇ 'ਪੀ. ਟੀ. ਸੀ. ਬੈਸਟ ਐਕਟਰ' ਅਤੇ 2015 'ਚ 'ਜੱਟ ਜੇਮਜ਼ ਬਾਂਡ' ਲਈ ਮਿਲਿਆ ਸੀ।
Image may contain: 1 person, smiling, beard



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News