ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹੈ ਗਿੱਪੀ ਗਰੇਵਾਲ ਦਾ ਗੀਤ Vigad Gaya
5/13/2020 12:19:53 PM

ਜਲੰਧਰ (ਵੈੱਬ ਡੈਸਕ)- ਪੰਜਾਬੀ ਫਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਆਪਣੇ ਨਵੇਂ ਸਿੰਗਲ ਟਰੈਕ ‘ਵਿਗੜ ਗਿਆ’ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋ ਚੁੱਕੇ ਹਨ। ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ । ਇਹ ਗੀਤ ਬੀਟ ਸੌਂਗ ਹੈ, ਜੋ ਦਰਸ਼ਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ।
ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਉਹ ਨਾਮੀ ਗੀਤਕਾਰ ਰੈਵ ਹੰਜਰਾ ਦੀ ਕਲਮ ਜੋ ਨਿਕਲੇ ਹਨ ਅਤੇ ਸਨੈਪੀ ਨੇ ਆਪਣੇ ਮਿਊਜ਼ਿਕ ਦੇ ਨਾਲ ਗੀਤ ਨੂੰ ਚਾਰ ਚੰਨ ਲਗਾਏ ਹਨ। ਗੀਤ ਦਾ ਸ਼ਾਨਦਾਰ ਵੀਡੀਓ ਸੁੱਖ ਸੰਘੇੜਾ ਵੱਲੋਂ ਕਿਊਬਾ ‘ਚ ਸ਼ੂਟ ਕੀਤਾ ਗਿਆ ਹੈ । ਵੀਡੀਓ ‘ਚ ਗਿੱਪੀ ਗਰੇਵਾਲ ਵਿਦੇਸ਼ੀ ਮਾਡਲਾਂ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਹਨ। ਹੰਬਲ ਮਿਊਜ਼ਿਕ ਬੈਨਰ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ