ਸੋਸ਼ਲ ਮੀਡੀਆ ''ਤੇ ਛਾਇਆ ਗਿੱਪੀ ਗਰੇਵਾਲ ਦਾ ਨੰਨ੍ਹਾ ਪੁੱਤਰ ਗੁਰਬਾਜ਼, ਤਸਵੀਰਾਂ ਵਾਇਰਲ

3/10/2020 11:31:52 AM

ਜਲੰਧਰ (ਬਿਊਰੋ) : ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੇ ਘਰ ਕੁਝ ਮਹੀਨੇ ਪਹਿਲਾਂ ਉਨ੍ਹਾਂ ਦੇ ਤੀਜੇ ਪੁੱਤਰ ਗੁਰਬਾਜ਼ ਦਾ ਜਨਮ ਹੋਇਆ ਸੀ। ਹਾਲ ਹੀ ਵਿਚ ਗਿੱਪੀ ਗਰੇਵਾਲ ਨੇ ਆਪਣੇ ਪੁੱਤਰ ਦੀਆ ਕੁਝ ਤਸਵੀਰ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ ਵਿਚ ਉਨ੍ਹਾਂ ਦਾ ਬੇਟਾ ਬਹੁਤ ਹੀ ਪਿਆਰਾ ਲੱਗ ਰਿਹਾ ਹੈ। ਇਸ ਦੇ ਨਾਲ ਹੀ ਕੁਝ ਤਸਵੀਰਾਂ ਵਿਚ ਉਨ੍ਹਾਂ ਦਾ ਪੂਰਾ ਪਰਿਵਾਰ ਵੀ ਨਜ਼ਰ ਆ ਰਿਹਾ ਹੈ।

ਦੱਸ ਦਈਏ ਕਿ ਗਿੱਪੀ ਗਰੇਵਾਲ ਜਿੰਨੇ ਮਰਜੀ ਬਿਜ਼ੀ ਹੋਣ ਪਰ ਉਹ ਆਪਣੇ ਪਰਿਵਾਰ ਲਈ ਸਮਾਂ ਕੱਢ ਹੀ ਲੈਂਦੇ ਹਨ। ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਦੇ ਦੋ ਬੇਟੇ ਹਨ, ਜਿਨ੍ਹਾਂ ਦੇ ਨਾਂ ਏਕ ਓਮਕਾਰ ਸਿੰਘ ਗਰੇਵਾਲ ਅਤੇ ਗੁਰਫਤਿਹ ਸਿੰਘ ਗਰੇਵਾਲ ਹੈ।

ਗਿੱਪੀ ਗਰੇਵਾਲ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ।

ਹਾਲ ਹੀ ਵਿਚ ਗਿੱਪੀ ਗਰੇਵਾਲ ਦੀ ਫ਼ਿਲਮ 'ਇੱਕ ਸੰਧੂ ਹੁੰਦਾ ਸੀ' ਰਿਲੀਜ਼ ਹੋਈ ਹੈ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਿਆਰ ਮਿਲਿਆ ਹੈ। ਇਹ ਫਿਲਮ ਆਮ ਪੰਜਾਬੀ ਫਿਲਮਾਂ ਨਾਲੋਂ ਬਿਲਕੁਲ ਵੱਖਰੀ ਹੈ, ਜੋ ਪੰਜਾਬੀ ਦਰਸ਼ਕਾਂ ਨੂੰ ਇਕ ਵੱਖਰੇ ਕਿਸਮ ਦੇ ਸਿਨੇਮੇ ਨਾਲ ਜੋੜ ਦੀ ਹੈ।

 
 
 
 
 
 
 
 
 
 
 
 
 
 

“ A happy family is an earlier heaven.” #GrewalFamily #RavneetGrewal #EkomGrewal #ShindaGrewal #GurbaazGrewal #GippyGrewal

A post shared by Gippy Grewal (@gippygrewal) on Mar 7, 2020 at 3:14am PST


 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News