ਵਿਸਾਖੀ ਮੌਕੇ ਭਾਵੁਕ ਹੋਏ ਗਿੱਪੀ ਗਰੇਵਾਲ, ਗੁਰੂ ਮਹਾਰਾਜ ਦੇ ਚਰਨਾਂ ''ਚ ਕੀਤੀ ਅਰਦਾਸ (ਵੀਡੀਓ)
4/13/2020 11:23:10 AM

ਜਲੰਧਰ (ਵੈੱਬ ਡੈਸਕ) - 'ਕੋਰੋਨਾ ਵਾਇਰਸ' ਕਾਰਨ ਹੋਏ 'ਲੌਕ ਡਾਊਨ' ਦੌਰਾਨ ਹਰ ਕੋਈ ਆਪਣੇ ਘਰ ਵਿਚ ਕੈਦ ਹੋ ਕੇ ਰਹਿ ਗਿਆ ਹੈ। ਇਸ ਮਹਾਂਮਾਰੀ 'ਤੇ ਠੱਲ ਪਾਉਣ ਲਈ ਇਹ ਜ਼ਰੂਰੀ ਵੀ ਹੈ ਕਿ ਹਰ ਕੋਈ ਘਰ ਵਿਚ ਰਹੇ। ਇਸ ਲਈ ਲੋਕ ਵਿਸਾਖੀ ਦੇ ਪਵਿੱਤਰ ਤਿਉਹਾਰ ਨੂੰ ਘਰਾਂ ਵਿਚ ਰਹਿ ਕੇ ਖੁਸ਼ੀ ਨਾਲ ਮਨ੍ਹਾ ਰਹੇ ਹਨ। ਪੰਜਾਬੀ ਫਿਲਮ ਇੰਡਸਟਰੀ ਦੇ ਰੌਕ ਸਟਾਰ ਗਿੱਪੀ ਗਰੇਵਾਲ ਨੇ ਕੁਝ ਘੰਟੇ ਪਹਿਲਾ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਪੋਸਟ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਆਪਣੀਆਂ ਭਾਵਨਾਵਾਂ ਨੂੰ ਬਿਆਨ ਕਰ ਰਹੇ ਹਨ। ਇਸ ਵੀਡੀਓ ਵਿਚ ਗਿੱਪੀ ਗਰੇਵਾਲ ਨੇ ਕਿਹਾ, ''ਤੁਹਾਨੂੰ ਕਿਵੇਂ ਮਨਾਵਾਂ ਵਾਹਿਗੁਰੂ ਜੀ, ਕੁਝ ਸਮਝ ਨਹੀਂ ਪਾ ਰਿਹਾ ਮੈਂ ।। ਪਹਿਲੀ ਵਾਰ ਵਿਸਾਖੀ 'ਤੇ , ਤੁਹਾਡੇ ਘਰ ਨਹੀਂ ਆ ਰਿਹਾ ਮੈਂ ।। ਆਉ ਸਾਰੇ ਹੋਈਆਂ ਭੁੱਲਾਂ ਦੀ ਵਾਹਿਗੁਰੂ ਤੋਂ ਮੁਆਫੀ ਮੰਗ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰੀਏ।''
ਦੱਸ ਦੇਈਏ ਕਿ ਗਿੱਪੀ ਗਰੇਵਾਲ ਵਾਂਗ ਹੋਰ ਬਹੁਤ ਸਾਰੇ ਲੋਕ ਇਸ ਵਾਰ ਵਿਸਾਖੀ ਦੇ ਦਿਹਾੜੇ 'ਤੇ ਗੁਰਦੁਆਰਾ ਸਾਹਿਬ ਵਿਚ ਮੱਥਾ ਨਹੀਂ ਟੇਕ ਸਕੇ ਪਰ ਇਸ ਦਿਹਾੜੇ 'ਤੇ ਸਾਨੂੰ ਸਾਰਿਆਂ ਨੂੰ ਆਪਣੇ ਘਰਾਂ ਵਿਚ ਰਹਿ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰਨੀ ਚਾਹੀਦੀ ਹੈ ਤਾਂ ਜੋ ਸਭ ਕੁਝ ਪਹਿਲਾਂ ਵਾਂਗ ਹੀ ਹੋ ਜਾਵੇ ਅਤੇ ਕੋਰੋਨਾ ਵਰਗੀ ਮਹਾਂਮਾਰੀ ਇਸ ਸੰਸਾਰ ਵਿਚੋਂ ਖ਼ਤਮ ਹੋ ਜਾਵੇ।
ਦੱਸਣਯੋਗ ਹੈ ਕਿ ਗਿੱਪੀ ਗਰੇਵਾਲ ਲਗਾਤਾਰ ਆਪਣੀਆਂ ਕੋਸ਼ਿਸ਼ਾਂ ਦੇ ਸਦਕਾ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕਰ ਰਹੇ ਹਨ ਅਤੇ ਲੋੜਵੰਦ ਲੋਕਾਂ ਦੀ ਮਦਦ ਵੀ ਕਰ ਰਹੇ ਹਨ। ਇਸ ਤੋਂ ਇਲਾਵਾ ਉਹ ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਅਪੀਲ ਵੀ ਕਰ ਰਹੇ ਹਨ। ਹਾਲ ਹੀ ਵਿਚ ਗਿੱਪੀ ਗਰੇਵਾਲ ਦਾ ਇਕ ਗੀਤ ਰਿਲੀਜ਼ ਹੋਇਆ ਸੀ, ਜਿਸ ਵਿਚ ਉਨ੍ਹਾਂ ਨੇ ਕੁਦਰਤ ਅਤੇ ਮਨੁੱਖਤਾ ਦੀ ਗੱਲ ਕੀਤੀ ਹੈ। ਇਸ ਵੀਡੀਓ ਵਿਚ ਉਨ੍ਹਾਂ ਨੇ ਕੁਦਰਤ ਵੱਲੋਂ ਇਨਸਾਨਾਂ ਨੂੰ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਸਾਨੂੰ ਸਾਰਿਆਂ ਨੂੰ ਕੁਦਰਤ ਪ੍ਰਤੀ ਹੋਰ ਵੀ ਜ਼ਿਆਦਾ ਜ਼ਿੰਮੇਵਾਰ ਅਤੇ ਸ਼ੁਕਰਗੁਜ਼ਾਰ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਇਸ ਵੀਡੀਓ ਵਿਚ ਮਨੁੱਖੀ ਪ੍ਰਦੂਸ਼ਨ ਕਾਰਨ ਜੰਗਲੀ ਜਾਨਵਰਾਂ, ਪੰਛੀਆਂ ਅਤੇ ਰੁੱਖਾਂ ਦੀ ਗੱਲ ਕੀਤੀ ਗਈ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ