ਸੋਸ਼ਲ ਮੀਡੀਆ ''ਤੇ ਵਾਇਰਲ ਹੋਈਆਂ ਗਿੱਪੀ ਗਰੇਵਾਲ ਦੇ ਪੁੱਤਰ ਗੁਰਬਾਜ਼ ਦੀਆਂ ਤਸਵੀਰਾਂ

6/14/2020 12:31:02 PM

ਜਲੰਧਰ (ਬਿਊਰੋ) — ਸਟਾਰ ਕਿਡ ਗੁਰਬਾਜ਼ ਗਰੇਵਾਲ ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਪਸੰਦ ਕੀਤੀਆਂ ਜਾਂਦੀਆਂ ਹਨ। ਗੁਰਬਾਜ਼ ਪੰਜਾਬੀ ਫ਼ਿਲਮ ਉਦਯੋਗ ਦਾ ਪ੍ਰਸਿੱਧ ਬੱਚਾ ਬਣਿਆ ਹੋਇਆ ਹੈ। ਦਰਸ਼ਕਾਂ ਨੂੰ ਗੁਰਬਾਜ਼ ਦੀ ਕਿਊਟ ਲੁੱਕ ਕਾਫ਼ੀ ਪਸੰਦ ਆਉਂਦੀ ਹੈ, ਜਿਸ ਦੇ ਚੱਲਦਿਆਂ ਗੁਰਬਾਜ਼ ਗਰੇਵਾਲ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਤੇ ਇਨ੍ਹਾਂ ਤਸਵੀਰਾਂ ਨੂੰ ਵੀ ਕਾਫ਼ੀ ਪਸੰਦ ਵੀ ਕੀਤਾ ਜਾਂਦਾ ਹੈ। ਪਿਛਲੇ ਮਹੀਨੇ ਗੁਰਬਾਜ਼ 6 ਮਹੀਨਿਆਂ ਦਾ ਹੋਇਆ ਹੈ, ਜਿਸ ਨੂੰ ਗਿੱਪੀ ਗਰੇਵਾਲ ਨੇ ਆਪਣੇ ਪਰਿਵਾਰ ਵਾਲਿਆਂ ਨਾਲ ਮਿਲ ਕੇ ਕੇਕ ਕੱਟ ਕੇ ਸੈਲੀਬ੍ਰੇਟ ਕੀਤਾ ਸੀ।
Gurbaaz Grewal
ਦੱਸ ਦਈਏ ਕਿ ਪਾਲੀਵੁੱਡ ਫ਼ਿਲਮ ਉਦਯੋਗ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਜੋ ਕਿ ਪਿਛਲੇ ਸਾਲ ਇੱਕ ਵਾਰ ਫਿਰ ਤੋਂ ਪਿਤਾ ਬਣੇ ਸਨ। ਉਨ੍ਹਾਂ ਦੇ ਘਰ ਇੱਕ ਪੁੱਤਰ ਨੇ ਜਨਮ ਲਿਆ ਸੀ, ਜਿਸ ਦਾ ਨਾਂ ਉਨ੍ਹਾਂ ਨੇ ਗੁਰਬਾਜ਼ ਗਰੇਵਾਲ ਰੱਖਿਆ ਹੈ।
ekam and gurbaaz te shinda
ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਬੈਕ ਟੂ ਬੈਕ ਸਿੰਗਲ ਟਰੈਕਸ ਨਾਲ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕਰ ਰਹੇ ਹਨ। ਇਸ ਸਾਲ ਉਨ੍ਹਾਂ ਨੇ ਪੰਜਾਬੀ ਫ਼ਿਲਮ ਜਗਤ ਨੂੰ 'ਇੱਕ ਸੰਧੂ ਹੁੰਦਾ ਸੀ' ਵਰਗੀ ਸੁਪਰ ਹਿੱਟ ਫ਼ਿਲਮ ਦਿੱਤੀ ਹੈ।
Gippy Grewal and Gurbaazਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News