ਗਿੱਪੀ ਦੀ ਫਿਲਮ ''ਇੱਕ ਸੰਧੂ ਹੁੰਦਾ ਸੀ'' ਦੇ ਟੀਜ਼ਰ ਨੇ ਸੋਸ਼ਲ ਮੀਡੀਆ ''ਤੇ ਛੇੜੇ ਚਰਚੇ (ਵੀਡੀਓ)

1/14/2020 11:01:28 AM

ਜਲੰਧਰ (ਬਿਊਰੋ) — ਪੰਜਾਬੀ ਫਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੀ ਫਿਲਮ 'ਇੱਕ ਸੰਧੂ ਹੁੰਦਾ ਸੀ' ਦਾ ਟੀਜ਼ਰ ਬੀਤੇ ਦਿਨੀਂ ਰਿਲੀਜ਼ ਹੋ ਚੁੱਕਾ ਹੈ। ਰਿਲੀਜ਼ ਹੁੰਦਿਆ ਹੀ ਫਿਲਮ ਦਾ ਟੀਜ਼ਰ ਟਰੈਂਡਿੰਗ 'ਚ ਛਾਇਆ ਹੋਇਆ ਹੈ। ਖਬਰ ਲਿਖਣ ਸਮੇਂ ਇਹ ਟੀਜ਼ਰ ਟਰੈਂਡਿੰਗ 11 'ਚ ਸੀ। ਇਸ ਫਿਲਮ ਦੇ ਟੀਜ਼ਰ 'ਚ ਦੋਸਤੀ-ਯਾਰੀ ਤੇ ਪਿਆਰ ਦੀ ਕਹਾਣੀ ਨੂੰ ਬਿਆਨ ਕੀਤਾ ਗਿਆ ਹੈ। ਗਿੱਪੀ ਗਰੇਵਾਲ ਦੀ ਫਿਲਮ 'ਇੱਕ ਸੰਧੂ ਹੁੰਦਾ ਸੀ' 'ਚ ਨੇਹਾ ਸ਼ਰਮਾ, ਰੌਸ਼ਨ ਪ੍ਰਿੰਸ ਸਮੇਤ ਕਈ ਕਲਾਕਾਰ ਨਜ਼ਰ ਆਉਣਗੇ। ਇਸ ਫਿਲਮ ਦੀ ਪੂਰੀ ਕਹਾਣੀ ਸੰਧੂ ਨਾਂ ਦੇ ਵਿਅਕਤੀ ਦੇ ਆਲੇ-ਦੁਆਲੇ ਘੁੰਮੇਗੀ। ਲੋਹੜੀ ਦੇ ਖਾਸ ਤਿਉਹਾਰ 'ਤੇ ਗਿੱਪੀ ਗਰੇਵਾਲ ਨੇ ਆਪਣੀ ਫਿਲਮ ਦਾ ਟੀਜ਼ਰ ਰਿਲੀਜ਼ ਕਰਕੇ ਆਪਣੇ ਫੈਨਜ਼ ਨੂੰ ਲੋਹੜੀ ਦਾ ਤੋਹਫਾ ਦਿੱਤਾ ਹੈ। ਟੀਜ਼ਰ ਦੇਖਣ ਤੋਂ ਬਾਅਦ ਲੋਕਾਂ 'ਚ ਗਿੱਪੀ ਦੀ ਇਸ ਫਿਲਮ ਨੂੰ ਲੈ ਕੇ ਉਤਸੁਕਤਾ ਹੋਰ ਵੀ ਵਧ ਗਈ ਹੈ। ਹੁਣ ਦਰਸ਼ਕ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਦੱਸਣਯੋਗ ਹੈ ਕਿ ਫਿਲਮ 'ਇਕ ਸੰਧੂ ਹੁੰਦਾ ਸੀ' ਨੂੰ ਰਾਕੇਸ਼ ਮਹਿਤਾ ਡਾਇਰੈਕਟ ਕਰ ਰਹੇ ਹਨ। ਇਹ ਫਿਲਮ 28 ਫਰਵਰੀ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਕੀਤੀ ਜਾਵੇਗੀ। ਇਸ ਫਿਲਮ 'ਚ ਗਿੱਪੀ ਗਰੇਵਾਲ ਨਾਲ ਨੇਹਾ ਸ਼ਰਮਾ ਨਜ਼ਰ ਆਵੇਗੀ। ਇਸ ਤੋਂ ਇਲਾਵਾ ਫਿਲਮ 'ਚ ਰੌਸ਼ਨ ਪ੍ਰਿੰਸ, ਬੱਬਲ ਰਾਏ ਤੇ ਧੀਰਜ ਕੁਮਾਰ ਵੀ ਨਜ਼ਰ ਆਉਣਗੇ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News