ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਗਿੱਪੀ ਗਰੇਵਾਲ

3/13/2020 10:45:45 AM

ਅੰਮ੍ਰਿਤਸਰ (ਅਣਜਾਣ) - ਪੰਜਾਬੀ ਫਿਲਮਾਂ ਦੇ ਹੀਰੋ ਅਤੇ ਪ੍ਰਸਿੱਧ ਗਾਇਕ ਗਿੱਪੀ ਗਰੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਗਿੱਪੀ ਨਾਲ ਉਨ੍ਹਾਂ ਦੀ ਪਤਨੀ ਰਵਨੀਤ ਗਰੇਵਾਲ ਅਤੇ ਬੇਟੇ ਗੁਰਫਤਿਹ ਗਰੇਵਾਲ, ਏਕਓਂਕਾਰ ਗਰੇਵਾਲ ਅਤੇ ਨਵਜਨਮੇ ਪੁੱਤਰ ਗੁਰਬਾਜ਼ ਗਰੇਵਾਲ ਤੇ ਸਰਬਜੀਤ ਸਿੰਘ ਸਪਾਈਸ ਨੇ ਵੀ ਦਰਸ਼ਨ-ਦੀਦਾਰੇ ਕੀਤੇ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ।
PunjabKesari
ਪੱਤਰਕਾਰ ਮਿਲਣੀ ਦੌਰਾਨ ਗਿੱਪੀ ਗਰੇਵਾਲ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਹੀ ਗੁਰੂ ਪਾਤਸ਼ਾਹ ਨੇ ਪੁੱਤਰ ਦੀ ਦਾਤ ਬਖਸ਼ਿਸ਼ ਕੀਤੀ ਸੀ, ਇਸ ਲਈ ਗੁਰੂ ਰਾਮਦਾਸ ਅਤੇ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਧੰਨਵਾਦ ਕਰਨ ਅਤੇ ਆਸ਼ੀਰਵਾਦ ਲੈਣ ਪਰਿਵਾਰ ਸਮੇਤ ਹਾਜ਼ਰ ਹੋਇਆ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਕੋਲੋਂ ਅੱਜ ਤੱਕ ਮੈਂ ਜੋ ਵੀ ਮੰਗਿਆ, ਮੇਰੀ ਝੋਲੀ ਪਿਆ। ਮੈਂ ਅੱਜ ਜੋ ਵੀ ਹਾਂ, ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਦੁਆਰਾ ਹੀ ਹਾਂ। ਮੇਰੀ ਅਰਦਾਸ ਹੈ ਕਿ ਜਿਵੇਂ ਮੇਰੇ ’ਤੇ ਕਿਰਪਾ ਹੋਈ, ਉਸੇ ਤਰ੍ਹਾਂ ਹਰ ਸ਼ਰਧਾਲੂ ਦੀਆਂ ਝੋਲੀਆਂ ਸ੍ਰੀ ਗੁਰੂ ਰਾਮਦਾਸ ਜੀ ਭਰ ਕੇ ਭੇਜਣ।
gippy-with-family-visits-golden-temple
ਹਾਲ ਹੀ ਵਿਚ ਗਿੱਪੀ ਗਰੇਵਾਲ ਨੇ ਆਪਣੇ ਪੁੱਤਰ ਦੀਆ ਕੁਝ ਤਸਵੀਰ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿਚ ਉਨ੍ਹਾਂ ਦਾ ਬੇਟਾ ਬਹੁਤ ਹੀ ਪਿਆਰਾ ਲੱਗ ਰਿਹਾ ਹੈ। ਇਸ ਦੇ ਨਾਲ ਹੀ ਕੁਝ ਤਸਵੀਰਾਂ ਵਿਚ ਉਨ੍ਹਾਂ ਦਾ ਪੂਰਾ ਪਰਿਵਾਰ ਵੀ ਨਜ਼ਰ ਆ ਰਿਹਾ ਹੈ। ਗਿੱਪੀ ਗਰੇਵਾਲ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ।
gippy-with-family-visits-golden-temple
ਹਾਲ ਹੀ ਵਿਚ ਗਿੱਪੀ ਗਰੇਵਾਲ ਦੀ ਫ਼ਿਲਮ 'ਇੱਕ ਸੰਧੂ ਹੁੰਦਾ ਸੀ' ਰਿਲੀਜ਼ ਹੋਈ ਹੈ, ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਿਆਰ ਮਿਲਿਆ ਹੈ। ਇਹ ਫਿਲਮ ਆਮ ਪੰਜਾਬੀ ਫਿਲਮਾਂ ਨਾਲੋਂ ਬਿਲਕੁਲ ਵੱਖਰੀ ਹੈ, ਜੋ ਪੰਜਾਬੀ ਦਰਸ਼ਕਾਂ ਨੂੰ ਇਕ ਵੱਖਰੇ ਕਿਸਮ ਦੇ ਸਿਨੇਮੇ ਨਾਲ ਜੋੜ ਦੀ ਹੈ।


 

 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News