ਜਲਦ ਰਿਲੀਜ਼ ਹੋਵੇਗਾ ਗੁਰਬਖਸ਼ ਸ਼ੌਂਕੀ ਦਾ ਗੀਤ Daang Kokian Wali

10/2/2019 3:34:43 PM

ਜਲੰਧਰ (ਬਿਊਰੋ)— ‘ਸਾਨੂੰ ਕਿੰਨਾ ਤੂੰ ਪਿਆਰ ਸਾਡਾ ਰੱਬ ਜਾਣਦਾ’ ਗੀਤ ਨਾਲ ਚਰਚਾ ’ਚ ਆਏ ਗਾਇਕ ਗੁਰਬਖਸ਼ ਸ਼ੌਂਕੀ ਜਲਦ ਹੀ ਆਪਣੇ ਨਵੇਂ ਗੀਤ ਰਾਹੀਂ ਦਰਸ਼ਕਾਂ ਦੇ ਰੂ-ਬ-ਰੂ ਹੋਣ ਜਾ ਰਹੇ ਹਨ। ਜੀ ਹਾਂ, ਗਾਇਕ ਗੁਰਬਖਸ਼ ਸ਼ੌਂਕੀ ਨੇ ਆਪਣੇ ਸੋਸ਼ਲ ਅਕਾਊਂਟ 'ਤੇ ਇਕ ਪੋਸਟਰ ਰਾਹੀਂ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਆਪਣੇ ਇਸ ਪੋਸਟਰ ਰਾਹੀਂ ਉਨ੍ਹਾਂ ਨੇ ਆਪਣੇ ਆਉਣ ਵਾਲੇ ਨਵੇਂ ਗੀਤ ‘Daang Kokian Wali’ ਦੀ ਜਾਣਕਾਰੀ ਦਿੱਤੀ ਹੈ। ਇਸ ਗੀਤ ਨੂੰ ਉਨ੍ਹਾਂ ਨੇ ਆਪਣੀ ਮਿੱਠੀ ਆਵਾਜ਼ ਨਾਲ ਸ਼ਿੰਗਾਰਿਆ ਹੈ।
PunjabKesari
ਗੀਤ ਦੇ ਬੋਲ Jind Sawara ਵੱਲੋਂ ਲਿਖੇ ਗਏ ਹਨ, ਜਦਕਿ ਮਿਊਜ਼ਿਕ ਮਨੀ ਬੱਚਨ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਗੀਤ ਨੂੰ PN Sandhu ਦੇ ਬੈਨਰ ਹੇਠ ਰਿਲੀਜ਼ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਗੁਰਬਖਸ਼ ਸ਼ੌਂਕੀ ਨੇ ਅੱਜਤਕ ਜਿੰਨੇ ਵੀ ਗੀਤ ਗਾਏ ਹਨ। ਦਰਸ਼ਕਾਂ ਵਲੋਂ ਸਭ ਨੂੰ ਹੀ ਬਹੁਤ ਪਿਆਰ ਮਿਲਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਗੀਤ ਨੂੰ ਵੀ ਦਰਸ਼ਕਾਂ ਦਾ ਖੂਬ ਪਿਆਰ ਮਿਲੇਗਾ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News