ਮੁੜ ਗੁਰਦਾਸ ਮਾਨ ਦਾ ਵਿਰੋਧ, ਲਾਈਵ ਸ਼ੋਅ ਦੌਰਾਨ ਹੋਇਆ ਹੰਗਾਮਾ

3/8/2020 5:30:12 PM

ਚੰਡੀਗੜ੍ਹ(ਬਿਊਰੋ)- ਪੰਜਾਬੀ ਮਾਂ ਬੋਲੀ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਗੁਰਦਾਸ ਮਾਨ ਦਾ ਵਿਰੋਧ ਅਜੇ ਵੀ ਜਾਰੀ ਹੈ। ਪੰਜਾਬ ਯੂਨੀਵਰਸਿਟੀ 'ਚ ਗੁਰਦਾਸ ਮਾਨ ਦੇ ਸ਼ੋਅ ਦੌਰਾਨ ਕੁੱਝ ਵਿਦਿਆਰਥੀ ਸੰਗਠਨਾਂ ਨੇ ਹੱਥਾਂ 'ਚ ਪੋਸਟਰ ਲੈ ਕੇ ਸਟੇਜ 'ਤੇ ਚੜਨ ਦੀ ਕੋਸ਼ਿਸ਼ ਕੀਤੀ। ਇਹ ਵਿਦਿਆਰਥੀ ਪੰਜਾਬੀ ਭਾਸ਼ਾ ਦੇ ਅਪਮਾਨ ਨੂੰ ਲੈ ਕੇ ਗੁਰਦਾਸ ਮਾਨ ਦਾ ਵਿਰੋਧ ਕਰ ਰਹੇ ਸੀ। ਇਸ ਦੌਰਾਨ ਪੁਲਸ ਨੇ ਇਨ੍ਹਾਂ ਨੂੰ ਸਟੇਜ 'ਤੇ ਚੜਨ ਤੋਂ ਪਹਿਲਾਂ ਹੀ ਕਾਬੂ ਕਰ ਲਿਆ।
PunjabKesari
ਇਸ ਦੌਰਾਨ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਕੋਰੋਨਾਵਾਇਰਸ ਕਰਕੇ ਜ਼ਿਆਦਾ ਭੀੜ ਇਕੱਠੀ ਨਾ ਕਰਨ ਦੀ ਐਡਵਾਇਸਰੀ ਜਾਰੀ ਕੀਤੀ ਗਈ ਹੈ। ਬਾਵਜੂਦ ਇਸ ਦੇ ਗੁਰਦਾਸ ਮਾਨ ਵਲੋਂ ਪੰਜਾਬ ਯੂਨੀਵਰਸਿਟੀ 'ਚ ਸਟੇਜ ਸ਼ੋਅ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਇਨ੍ਹਾਂ ਵਿਦਿਆਰਥੀਆਂ ਤੇ ਪੁਲਸ ਦਰਮਿਆਨ ਝੜਪ ਵੀ ਹੋ ਗਈ। ਇਸ ਸਭ ਵਿਚਕਾਰ ਵਿਦਿਆਰਥੀਆਂ ਵਲੋਂ ਗੁਰਦਾਸ ਮਾਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਦੌਰਾਨ ਗੁਰਦਾਸ ਮਾਨ ਵਿਦਿਆਰਥੀਆਂ ਨੂੰ ਸ਼ਾਂਤੀ ਨਾਲ ਬੈਠਣ ਦੀਆਂ ਅਪੀਲਾਂ ਕਰਦੇ ਰਹੇ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News