ਜਾਨੀ ਤੇ ਅਰਵਿੰਦਰ ਖਹਿਰਾ ਨਾਲ ਗੁਰਨਾਮ ਭੁੱਲਰ ਲੈ ਕੇ ਆ ਰਹੇ ਨੇ ਵੱਡਾ ਪ੍ਰੋਜੈਕਟ

10/4/2019 1:11:28 PM

ਜਲੰਧਰ (ਬਿਊਰੋ) — ਜਾਨੀ, ਅਰਵਿੰਦਰ ਖਹਿਰਾ ਅਤੇ ਬੀ ਪਰਾਕ ਨੇ ਪੰਜਾਬੀ ਸੰਗੀਤ ਜਗਤ 'ਚ ਬਹੁਤ ਵੱਡੀਆਂ ਮੱਲਾਂ ਮਾਰੀਆਂ ਹਨ। ਹੁਣ ਇਸ ਟੀਮ ਨਾਲ ਸਾਡੇ ਡਾਇਮੰਡ ਸਟਾਰ ਗੁਰਨਾਮ ਭੁੱਲਰ ਵੀ ਜੁੜ ਚੁੱਕੇ ਹਨ ਅਤੇ ਬਹੁਤ ਜਲਦ ਕੋਈ ਵੱਡਾ ਪ੍ਰੋਜੈਕਟ ਲੈ ਕੇ ਆ ਰਹੇ ਹਨ। ਜੀ ਹਾਂ, ਗੁਰਨਾਮ ਭੁੱਲਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਗੁਰਨਾਮ ਨਾਲ ਜਾਨੀ ਤੇ ਵੀਡੀਓ ਡਾਇਰੈਕਟਰ ਅਰਵਿੰਦਰ ਖਹਿਰਾ ਨਜ਼ਰ ਆ ਰਹੇ ਹਨ। ਗੁਰਨਾਮ ਭੁੱਲਰ ਦਾ ਕਹਿਣਾ ਹੈ ਕਿ ਇਨ੍ਹਾਂ ਦੋ ਬੰਦਿਆ ਦਾ ਉਹ ਬਹੁਤ ਵੱਡਾ ਫੈਨ ਹੈ। ਅਸੀਂ ਬਹੁਤ ਜਲਦ ਵੱਡਾ ਪ੍ਰੋਜੈਕਟ ਲੈ ਕੇ ਆ ਰਹੇ ਹਾਂ। ਹੁਣ ਦੇਖਣਾ ਇਹ ਹੋਵੇਗਾ ਕਿ ਗੁਰਨਾਮ ਭੁੱਲਰ ਕਦੋਂ ਜਾਨੀ ਅਤੇ ਅਰਵਿੰਦਰ ਖਹਿਰਾ ਨਾਲ ਆਪਣਾ ਪ੍ਰੋਜੈਕਟ ਲੈ ਕੇ ਆਉਂਦੇ ਹਨ।

PunjabKesari
ਦੱਸ ਦਈਏ ਕਿ ਗੁਰਨਾਮ ਭੁੱਲਰ ਬਹੁਤ ਜਲਦ ਸਰਗੁਣ ਮਹਿਤਾ ਨਾਲ ਫਿਲਮ 'ਸਹੁਰਿਆਂ ਦਾ ਪਿੰਡ ਆ ਗਿਆ' ਲੈ ਕੇ ਆ ਰਹੇ ਹਨ। ਇਨ੍ਹੀਂ ਦਿਨੀਂ ਉਹ ਇਸੇ ਫਿਲਮ ਦੇ ਸ਼ੂਟ ਰੁੱਝੇ ਹੋਏ ਹਨ। ਇਸ ਫਿਲਮ ਨੂੰ ਕਸ਼ਿਤਿਜ ਚੌਧਰੀ ਵੱਲੋਂ ਡਾਇਰੈਕਟ ਕੀਤਾ ਜਾ ਰਿਹਾ ਹੈ ਅਤੇ ਅੰਬਰਦੀਪ ਦੀ ਕਹਾਣੀ ਹੈ। ਇਸ ਫਿਲਮ ਨੂੰ ਸ਼੍ਰੀ ਨਰੋਤਮ ਫਿਲਮਜ਼ ਦੇ ਬੈਨਰ ਹੇਠ ਬਣਾਇਆ ਜਾ ਰਿਹਾ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News