''ਟਰੱਸਟ ਮੀ'' ਗੀਤ ਨਾਲ ਗੁਰਨਾਮ ਭੁੱਲਰ ਜਿੱਤ ਰਹੇ ਨੇ ਲੋਕਾਂ ਦੇ ਦਿਲ (ਵੀਡੀਓ)

6/11/2020 12:59:07 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਤੇ ਅਦਾਕਾਰ ਗੁਰਨਾਮ ਭੁੱਲਰ ਦਾ ਨਵਾਂ ਗੀਤ 'ਟਰੱਸਟ ਮੀ' ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ 'ਚ ਇੱਕ ਅਜਿਹੇ ਗੱਭਰੂ ਦੀ ਗੱਲ ਕੀਤੀ ਗਈ ਹੈ ਜੋ ਆਪਣੀ ਮਹਿਬੂਬਾ ਨੂੰ ਕਹਿੰਦਾ ਹੈ ਕਿ ਉਹ ਮੇਰੇ 'ਤੇ ਵਿਸ਼ਵਾਸ਼ ਕਰੇ, ਉਹ ਕਦੇ ਵੀ ਉਸ ਨੂੰ ਧੋਖਾ ਨਹੀਂ ਦੇਵੇਗਾ। ਗੁਰਨਾਮ ਭੁੱਲਰ ਦੇ ਇਸ ਗੀਤ ਦੇ ਬੋਲ ਪ੍ਰੀਤ ਜੱਜ ਵੱਲੋਂ ਲਿਖੇ ਗਏ ਹਨ, ਜਦੋਂਕਿ ਗੀਤ ਦਾ ਸੰਗੀਤ ਪ੍ਰੀਤ ਹੁੰਦਲ ਮੋਹਾਲੀ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਗੀਤ ਦਾ ਵੀਡੀਓ ਸੁੱਖ ਸੰਘੇੜਾ ਵੱਲੋਂ ਤਿਆਰ ਕੀਤਾ ਗਿਆ ਹੈ। ਗੁਰਨਾਮ ਦੇ ਇਸ ਗੀਤ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਗੁਰਨਾਮ ਭੁੱਲਰ ਦੇ ਗੀਤ 'ਟਰੱਸਟ ਮੀ' ਦੀ ਵੀਡੀਓ

ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਗੁਰਨਾਮ ਭੁੱਲਰ ਕਈ ਹਿੱਟ ਗੀਤ ਗਾ ਚੁੱਕੇ ਹਨ, ਜਿਨ੍ਹਾਂ 'ਚ 'ਡਾਇਮੰਡ ਦੀ ਝਾਂਜਰ', 'ਦਿਲ ਨਹੀਂ ਮੰਨਦਾ', 'ਦਲੇਰੀ', 'ਝਾਂਜਰਾ' ਸਣੇ ਕਈ ਗੀਤ ਸ਼ਾਮਲ ਹਨ। ਪੰਜਾਬੀ ਗੀਤਾਂ ਦੇ ਨਾਲ–ਨਾਲ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ 'ਚ ਵੀ ਮੱਲਾਂ ਮਾਰੀਆਂ ਹਨ। ਉਨ੍ਹਾਂ ਨੇ ਫ਼ਿਲਮ 'ਅੜਬ ਮੁਟਿਆਰਾਂ', 'ਸੁਰਖ਼ੀ ਬਿੰਦੀ' ਸਣੇ ਕਈ ਫ਼ਿਲਮਾਂ 'ਚ ਆਪਣੀ ਅਦਾਕਾਰੀ ਦੇ ਜੌਹਰ ਵਿਖਾਏ ਹਨ। ਅਦਾਕਾਰਾ ਸਰਗੁਣ ਮਹਿਤਾ ਨਾਲ ਉਨ੍ਹਾਂ ਦੀ ਜੋੜੀ ਨੂੰ ਫ਼ਿਲਮ 'ਸੁਰਖ਼ੀ ਬਿੰਦੀ' 'ਚ ਕਾਫੀ ਪਸੰਦ ਕੀਤਾ ਗਿਆ ਸੀ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News