ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’ ਰਿਲੀਜ਼

11/15/2019 9:37:43 AM

ਜਲੰਧਰ (ਰਾਜ ਗੋਗਨਾ, ਸੋਮ)- ਅਮਰੀਕਾ ਦੇ ਪ੍ਰਸਿੱਧ ਵਕੀਲ ਜਸਪ੍ਰੀਤ ਸਿੰਘ ਵਲੋਂ ਬੀਤੇ ਦਿਨ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਪਣਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’ ਨੂੰ ਵੱਡੇ ਪੱਧਰ ’ਤੇ ਰਿਲੀਜ਼ ਕੀਤਾ ਗਿਆ। ਇਸ ਗੀਤ ਨੂੰ ਪ੍ਰਸਿੱਧ ਮਿਊਜ਼ਿਕ ਕੰਪਨੀ ਬੈਸਟ ਬੀਟ ਮਿਊਜ਼ਿਕ ਵਲੋਂ ਦੇਸ਼ਾਂ-ਵਿਦੇਸ਼ਾਂ ਵਿਚ ਰਿਲੀਜ਼ ਕੀਤਾ ਗਿਆ ਹੈ, ਜੋ ਜਲਦੀ ਹੀ ਵੱਖ-ਵੱਖ ਚੈਨਲਾਂ ਦਾ ਸ਼ਿੰਗਾਰ ਬਣੇਗਾ। ਇਸ ਸਬੰਧੀ ਜਸਪ੍ਰੀਤ ਸਿੰਘ ਅਟਾਰਨੀ ਨੇ ਦੱਸਿਆ ਕਿ ਇਸ ਗੀਤ ਦਾ ਮਿਊਜ਼ਿਕ ਜੱਗਾ ਕੈਂਥ, ਦਵਿੰਦਰ ਕੈਂਥ ਅਤੇ ਮਲਕੀਅਤ ਸੰਧੂ ਯੂ. ਐੱਸ. ਏ. ਵਲੋਂ ਸਾਂਝੇ ਤੌਰ ’ਤੇ ਤਿਆਰ ਕੀਤਾ ਗਿਆ ਹੈ।

ਇਸ ਗੀਤ ਦੀ ਵੀਡੀਓ ਯੂ. ਐੱਸ. ਏ. ਅਤੇ ਪੰਜਾਬ ਵਿਚ ਬਹੁਤ ਹੀ ਮਨਮੋਹਕ ਲੋਕੇਸ਼ਨਾਂ ’ਤੇ ਬਣਾਈ ਗਈ ਹੈ, ਜਿਸ ਨੂੰ ਗੁਰਪ੍ਰੀਤ ਸਿੰਘ, ਪਵਨਦੀਪ ਅਤੇ ਸੁਖਦੀਪ ਸਿੰਘ ਸੈਣੀ ਯੂ. ਐੱਸ. ਏ. ਦੀ ਟੀਮ ਨੇ ਬਹੁਤ ਹੀ ਮਿਹਨਤ ਨਾਲ ਬਣਾਇਆ ਹੈ। ਇਸ ਗੀਤ ਦੇ ਪ੍ਰੋਡਿਊਸਰ ਤੇ ਡਾਇਰੈਕਟਰ ਖੁਦ ਜਸਪ੍ਰੀਤ ਸਿੰਘ ਅਟਾਰਨੀ ਹੀ ਹਨ। ਇਸ ਗੀਤ ਦੇ ਰਿਲੀਜ਼ ਹੋਣ ਉਪਰੰਤ ਯੂ-ਟਿਊਬ ਤੇ ਹੋਰ ਸੋਸ਼ਲ ਮੀਡੀਆ ’ਤੇ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News