24 ਘੰਟਿਆਂ ''ਚ 5 ਮਿਲੀਅਨ ਤੋਂ ਵਧ ਵਾਰ ਦੇਖਿਆ ਗਿਆ ''ਮਰ ਗਏ ਓਏ ਲੋਕੋ'' ਦਾ ਗੀਤ ''ਆਜਾ ਨੀ ਆਜਾ''

7/21/2018 2:47:06 PM

ਜਲੰਧਰ (ਬਿਊਰੋ)— ਫਿਲਮ 'ਮਰ ਗਏ ਓਏ ਲੋਕੋ' ਦਾ ਪਹਿਲਾ ਗੀਤ 'ਆਜਾ ਨੀ ਆਜਾ' 20 ਜੁਲਾਈ ਨੂੰ ਰਿਲੀਜ਼ ਹੋਇਆ। ਗੀਤ ਨੂੰ 24 ਘੰਟਿਆਂ ਦੇ ਅੰਦਰ 5 ਮਿਲੀਅਨ ਤੋਂ ਵਧ ਵਾਰ ਦੇਖਿਆ ਜਾ ਚੁੱਕਾ ਹੈ। 'ਆਜਾ ਨੀ ਆਜਾ' ਗੀਤ ਨੂੰ ਗੁਰੂ ਰੰਧਾਵਾ ਨੇ ਆਵਾਜ਼ ਦਿੱਤੀ ਹੈ, ਜਿਹੜਾ ਇਕ ਰੋਮਾਂਟਿਕ ਗੀਤ ਹੈ। ਗੀਤ ਦੇ ਬੋਲ ਵੀ ਗੁਰੂ ਰੰਧਾਵਾ ਨੇ ਲਿਖੇ ਹਨ ਤੇ ਇਸ ਦਾ ਸੰਗੀਤ ਵੀ ਗੁਰੂ ਰੰਧਾਵਾ ਦਾ ਹੀ ਹੈ। ਮਿਊਜ਼ਿਕ ਨੂੰ ਪ੍ਰੋਡਿਊਸ ਕੁਵਰ ਵਿਰਕ ਨੇ ਕੀਤਾ ਹੈ, ਜੋ ਹੰਬਲ ਮਿਊਜ਼ਿਕ ਦੇ ਬੈਨਰ ਹੇਠ ਯੂਟਿਊਬ 'ਤੇ ਰਿਲੀਜ਼ ਹੋਇਆ ਹੈ।

ਦੱਸਣਯੋਗ ਹੈ ਕਿ 'ਮਰ ਗਏ ਓਏ ਲੋਕੋ' ਪੰਜਾਬੀ ਕਾਮੇਡੀ ਫਿਲਮ ਹੈ, ਜਿਸ ਦਾ ਟੀਜ਼ਰ ਰਿਲੀਜ਼ ਹੋ ਚੁੱਕਾ ਹੈ। ਫਿਲਮ 'ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਸਪਨਾ ਪੱਬੀ, ਹੋਬੀ ਧਾਲੀਵਾਲ, ਰਘਵੀਰ ਬੋਲੀ, ਜੱਗੀ ਸਿੰਘ, ਬਨਿੰਦਰ ਬੰਨੀ ਤੇ ਗੁਰਪ੍ਰੀਤ ਭੰਗੂ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਦੀ ਕਹਾਣੀ ਗਿੱਪੀ ਗਰੇਵਾਲ ਨੇ ਲਿਖੀ ਹੈ ਤੇ ਇਸ ਨੂੰ ਪ੍ਰੋਡਿਊਸ ਵੀ ਗਿੱਪੀ ਨੇ ਹੀ ਕੀਤਾ ਹੈ। ਫਿਲਮ ਨੂੰ ਡਾਇਰੈਕਟ ਸਿਮਰਜੀਤ ਸਿੰਘ ਨੇ ਕੀਤਾ ਹੈ, ਜਿਹੜੀ ਦੁਨੀਆ ਭਰ 'ਚ 31 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News