ਗੁਰੂ ਰੰਧਾਵਾ ਹੋਏ ਨੰਨ੍ਹੀ ਬੱਚੀ ਦੇ ਭੰਗੜੇ ਦੇ ਦੀਵਾਨੇ, ਸਾਂਝੀ ਕੀਤੀ ਵੀਡੀਓ
6/4/2020 12:32:40 PM

ਜਲੰਧਰ (ਵੈੱਬ ਡੈਸਕ) - ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਆਪਣੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਇੱਕ ਛੋਟੀ ਬੱਚੀ ਉਨ੍ਹਾਂ ਦੇ ਗੀਤ 'ਇੱਕ ਗੇੜਾ' 'ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਨੰਨ੍ਹੀ ਬੱਚੀ ਦਾ ਡਾਂਸ ਸਭ ਨੂੰ ਆਪਣਾ ਦੀਵਾਨਾ ਬਣਾ ਰਿਹਾ ਹੈ। ਗੁਰੂ ਰੰਧਾਵਾ ਨੇ ਇਸ ਬੱਚੀ ਦੀ ਵੀਡੀਓ ਨੂੰ ਸਾਂਝੀ ਕਰਦਿਆਂ ਕੈਪਸ਼ਨ 'ਚ ਲਿਖਿਆ, ''What a great talent and justice to the song #IkGera Thanks dear little one for choosing Ik Gera to show your talent.
Regards GR।''
ਦੱਸ ਦਈਏ ਕਿ ਅਜਿਹਾ ਪਹਿਲੀ ਵਾਰ ਨਹੀਂ ਹੋਇਆ, ਜਦੋਂ ਕਿਸੇ ਨੇ ਗੁਰੂ ਰੰਧਾਵਾ ਦੇ ਗੀਤ 'ਤੇ ਇੰਝ ਡਾਂਸ ਕੀਤਾ ਹੋਵੇ। ਇਸ ਤੋਂ ਪਹਿਲਾਂ ਵੀ ਗੁਰੂ ਰੰਧਾਵਾ ਕਈ ਅਜਿਹੀਆਂ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰ ਚੁੱਕੇ ਹਨ। ਕੁਝ ਦਿਨ ਪਹਿਲਾਂ ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਇੱਕ ਦਿਹਾੜੀ ਕਰਨ ਵਾਲਾ ਗਰੀਬ ਨੌਜਵਾਨ ਉਨ੍ਹਾਂ ਦੇ ਗੀਤ 'ਸੁਰਮਾ ਸੁਰਮਾ' 'ਤੇ ਮਾਈਕਲ ਜੈਕਸਨ ਵਾਂਗ ਡਾਂਸ ਕਰਦਾ ਨਜ਼ਰ ਆ ਰਿਹਾ ਸੀ। ਹੱਲਾਸ਼ੇਰੀ ਦਿੰਦੇ ਹੋਏ ਗੁਰੂ ਰੰਧਾਵਾ ਨੇ ਲਿਖਿਆ ਸੀ, ''ਸਾਡੇ ਦੇਸ਼ ਵਿਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ ਬਸ ਉਸਨੂੰ ਨੂੰ ਦੁਨੀਆਂ ਸਾਹਮਣੇ ਲਿਆਉਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਅੱਗੇ ਲਿਖਿਆ ਹੈ, ਮੈਂ ਅਜਿਹੇ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਮਿਲਣਾ ਅਤੇ ਉਨ੍ਹਾਂ ਨਾਲ ਕੰਮ ਕਰਨਾ ਚਾਹੁੰਦਾ ਹਾਂ। ਉਨ੍ਹਾਂ ਨੇ ਆਪਣੇ ਫੈਨਜ਼ ਨੂੰ ਕਿਹਾ ਹੈ ਕਿ ਜੇ ਕੋਈ ਇਸ ਨੌਜਵਾਨ ਦਾ ਨਾਂ ਪਤਾ ਜਾਣਦਾ ਹੈ ਤਾਂ ਕਿਰਪਾ ਕਰਕੇ ਇਹ ਜਾਣਕਾਰੀ ਮੈਨੂੰ ਜ਼ਰੂਰ ਦੇਣ।''
ਜੇ ਗੱਲ ਕਰੀਏ ਗੁਰੂ ਰੰਧਾਵਾ ਦੇ ਵਰਕ ਫਰੰਟ ਦੀ ਤਾਂ ਉਹ 'ਲਾਹੌਰ', 'ਸੂਟ ਸੂਟ', 'ਹਾਈ ਰੇਟਡ ਗੱਭਰੂ', 'ਇਸ਼ਕ ਤੇਰਾ', 'ਸਲੋਲੀ ਸਲੋਲੀ', 'ਮੇਡ ਇਨ ਇੰਡੀਆ' ਵਰਗੇ ਕਈ ਸੁਪਰਹਿੱਟ ਗੀਤ ਸੰਗੀਤ ਜਗਤ ਦੀ ਝੋਲੀ ਵਿਚ ਪਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਵਿਚ ਆਪਣੇ ਗੀਤਾਂ ਦਾ ਜਾਦੂ ਬਿਖੇਰ ਚੁੱਕੇ ਹਨ। ਗੁਰੂ ਰੰਧਾਵਾ ਅੰਤਰਰਾਸ਼ਟਰੀ ਸਟਾਰ ਪਿਟਬੁਲ ਤੇ Jay Sean ਨਾਲ ਵੀ ਗੀਤ ਗਾ ਚੁੱਕੇ ਹਨ, ਜੋ ਕਿ ਗਲੋਬਲੀ ਹਿੱਟ ਸਾਬਿਤ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਫਿਲਮ 'ਤਾਰਾ ਮੀਰਾ' ਨੂੰ ਵੀ ਪ੍ਰੋਡਿਊਸ ਕੀਤਾ ਸੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ