ਗੁਰੂ ਰੰਧਾਵਾ ਬਦਲਣਗੇ ਇਸ ਦਿਹਾੜੀਦਾਰ ਨੌਜਵਾਨ ਦੀ ਕਿਸਮਤ (ਵੀਡੀਓ)
5/1/2020 9:29:36 AM

ਜਲੰਧਰ (ਵੈੱਬ ਡੈਸਕ) - ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਵਿਚ ਇਕ ਦਿਹਾੜੀ ਕਰਨ ਵਾਲਾ ਗਰੀਬ ਨੌਜਵਾਨ ਗੁਰੂ ਰੰਧਾਵਾ ਦੇ ਗੀਤ 'ਸੁਰਮਾ ਸੁਰਮਾ' 'ਤੇ ਮਾਈਕਲ ਜੈਕਸਨ ਵਾਂਗ ਡਾਂਸ ਕਰਦਾ ਨਜ਼ਰ ਆ ਰਿਹਾ ਹੈ। ਗੁਰੂ ਰੰਧਾਵਾ ਨੇ ਇਸ ਨੌਜਵਾਨ ਨੂੰ ਹੱਲਾਸ਼ੇਰੀ ਦਿੰਦੇ ਹੋਏ ਵੀਡੀਓ ਸ਼ੇਅਰ ਕਰਕੇ ਲਿਖਿਆ ਹੈ, ''ਸਾਡੇ ਦੇਸ਼ ਵਿਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਹੈ ਬਸ ਉਸਨੂੰ ਨੂੰ ਦੁਨੀਆਂ ਸਾਹਮਣੇ ਲਿਆਉਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਅੱਗੇ ਲਿਖਿਆ ਹੈ, ਮੈਂ ਅਜਿਹੇ ਪ੍ਰਤਿਭਾਸ਼ਾਲੀ ਨੌਜਵਾਨਾਂ ਨੂੰ ਮਿਲਣਾ ਅਤੇ ਉਨ੍ਹਾਂ ਨਾਲ ਕੰਮ ਕਰਨਾ ਚਾਹੁੰਦਾ ਹਾਂ। ਉਨ੍ਹਾਂ ਨੇ ਆਪਣੇ ਫੈਨਜ਼ ਨੂੰ ਕਿਹਾ ਹੈ ਕਿ ਜੇ ਕੋਈ ਇਸ ਨੌਜਵਾਨ ਦਾ ਨਾਂ ਪਤਾ ਜਾਣਦਾ ਹੈ ਤਾਂ ਕਿਰਪਾ ਕਰਕੇ ਇਹ ਜਾਣਕਾਰੀ ਮੈਨੂੰ ਜ਼ਰੂਰ ਦੇਣ।'' ਇਸ ਵੀਡੀਓ ਹੁਣ ਤਕ 1 ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਹਨ।
ਜੇ ਗੱਲ ਕਰੀਏ ਗੁਰੂ ਰੰਧਾਵਾ ਦੇ ਵਰਕ ਫਰੰਟ ਦੀ ਤਾਂ ਉਹ 'ਲਾਹੌਰ', 'ਸੂਟ ਸੂਟ', 'ਹਾਈ ਰੇਟਡ ਗੱਭਰੂ', 'ਇਸ਼ਕ ਤੇਰਾ', 'ਸਲੋਲੀ ਸਲੋਲੀ', 'ਮੇਡ ਇਨ ਇੰਡੀਆ' ਵਰਗੇ ਕਈ ਸੁਪਰਹਿੱਟ ਗੀਤ ਸੰਗੀਤ ਜਗਤ ਦੀ ਝੋਲੀ ਵਿਚ ਪਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਾਲੀਵੁੱਡ ਦੀਆਂ ਕਈ ਫ਼ਿਲਮਾਂ ਵਿਚ ਆਪਣੇ ਗੀਤਾਂ ਦਾ ਜਾਦੂ ਬਿਖੇਰ ਚੁੱਕੇ ਹਨ। ਗੁਰੂ ਰੰਧਾਵਾ ਅੰਤਰਰਾਸ਼ਟਰੀ ਸਟਾਰ ਪਿਟਬੁਲ ਤੇ Jay Sean ਨਾਲ ਵੀ ਗੀਤ ਗਾ ਚੁੱਕੇ ਹਨ, ਜੋ ਕਿ ਗਲੋਬਲੀ ਹਿੱਟ ਸਾਬਿਤ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬੀ ਫਿਲਮ 'ਤਾਰਾ ਮੀਰਾ' ਨੂੰ ਵੀ ਪ੍ਰੋਡਿਊਸ ਕੀਤਾ ਸੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ