ਗੁਰੂ ਰੰਧਾਵਾ ਨੇ ਦਿਖਾਏ ਪਹਿਲਵਾਨੀ ਦੇ ਜੌਹਰ, ਵੀਡੀਓ ਵਾਇਰਲ

12/19/2019 11:05:47 AM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਗੁਰੂ ਰੰਧਾਵਾ ਆਪਣੇ ਬਾਊਂਸਰ ਸੋਨੂੰ ਮਲਿਕ ਨਾਲ ਪਹਿਲਵਾਨੀ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਗੁਰੂ ਰੰਧਾਵਾ ਨੇ ਖੂਬ ਮਸਤੀ ਕੀਤੀ। ਉਨ੍ਹਾਂ ਨੇ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ 'ਚ ਲਿਖਿਆ, ''ਅੱਜ ਸਵੇਰੇ ਪਹਿਲਵਾਨ ਸੋਨੂੰ ਮਲਿਕ ਤੇ ਕਬੱਡੀ ਸੁਪਰ ਸਟਾਰ ਗੁਰੂ ਰੰਧਾਵਾ ਦੀ ਫਾਈਟ ਕੀ ਕੁਝ ਫੁਟੇਜ਼...ਦੋਵੇਂ ਪਲੇਅਰ ਕਮਾਲ ਖੇਡੇ।'' ਦੱਸ ਦਈਏ ਕਿ ਗੁਰੂ ਰੰਧਾਵਾ ਦਾ ਇਹ ਵੀਡੀਓ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ 'ਤੇ ਪਾਲੀਵੁੱਡ ਦੀਆਂ ਕਈ ਸਿਤਾਰਿਆਂ ਨੇ ਕੁਮੈਂਟਸ ਵੀ ਕੀਤੇ ਹਨ।


ਦੱਸਣਯੋਗ ਹੈ ਕਿ ਗੁਰੂ ਰੰਧਾਵਾ ਦਾ ਹਾਲ ਹੀ 'ਚ 'ਬਲੈਕ' ਗੀਤ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਗੁਰੂ ਰੰਧਾਵਾ ਇਸੇ ਸਾਲ ਪੰਜਾਬੀ ਫਿਲਮ 'ਤਾਰਾ ਮੀਰਾ' ਨੂੰ ਵੀ ਪ੍ਰੋਡਿਊਸ ਕਰ ਚੁੱਕੇ ਹਨ। ਇਸ ਫਿਲਮ ਨੇ ਬਾਕਸ ਆਫਿਸ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ।
 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News