ਭਾਰਤੀ ਫੌਜ ਨੂੰ ਹੰਸ ਰਾਜ ਹੰਸ ਨੇ ਕੀਤਾ ਸਲਾਮ

2/28/2019 1:06:15 PM

ਜਲੰਧਰ(ਬਿਊਰੋ)— ਭਾਰਤੀ ਹਵਾਈ ਫੌਜ ਵੱਲੋਂ ਮੰਗਲਵਾਰ ਤੜਕੇ 3.30 ਵਜੇ ਪਾਕਿਸਤਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਵਿਚ ਸਥਿਤ ਜੈਸ਼-ਏ-ਮੁਹੰਮਦ ਦੇ ਕਈ ਟਿਕਾਣਿਆਂ 'ਤੇ ਕੀਤੇ ਗਏ ਹਮਲੇ 'ਤੇ ਬੋਲਦੇ ਹੋਏ ਗਾਇਕ ਹੰਸ ਰਾਜ ਹੰਸ ਨੇ ਕਿਹਾ ਕਿ ਪਾਕਿਸਤਾਨ 'ਤੇ ਸਰਜੀਕਲ ਸਟ੍ਰਾਈਕ ਜ਼ਰੂਰੀ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਿਸ ਦਿਨ ਪੁਲਵਾਮਾ ਹਮਲਾ ਹੋਇਆ ਸੀ ਉਸੇ ਦਿਨ ਆਪਣੀ ਫੌਜ ਨੂੰ ਖੁੱਲ੍ਹੀ ਛੋਟ ਦੇ ਦਿੱਤੀ ਸੀ। ਉਨ੍ਹਾਂ ਮੋਦੀ ਦੇ ਇਸ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਜਿਹੜੇ ਜਵਾਨਾਂ ਨੇ ਪੁਲਵਾਮਾ ਹਮਲੇ ਦਾ ਬਦਲਾ ਲਿਆ ਉਨ੍ਹਾਂ ਨੂੰ ਵੀ ਸਲਾਮ ਕੀਤਾ।

ਦੱਸ ਦੇਈਏ ਕਿ 14 ਫਰਵਰੀ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਪੁਲਵਾਮਾ ਵਿਚ ਅੱਤਵਾਦੀ ਹਮਲਾ ਕਰਕੇ ਸਾਡੇ 40 ਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ। ਇਸ ਹਮਲੇ ਤੋਂ ਠੀਕ 12 ਦਿਨ ਬਾਅਦ  ਭਾਰਤੀ ਹਵਾਈ ਫੌਜ ਦੇ ਲੜਾਕੂ ਜਹਾਜ਼ਾਂ ਨੇ ਸਰਹੱਦ ਪਾਰ ਕੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ) ਵਿਚ ਸਥਿਤ ਅੱਤਵਾਦੀ ਟਿਕਾਣਿਆਂ ਨੂੰ 12 ਮਿਰਾਜ ਜਹਾਜ਼ਾਂ ਨੇ ਭਾਰੀ ਬੰਬ ਸੁੱਟ ਕੇ ਤਬਾਹ ਕਰ ਦਿੱਤਾ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News