39 ਸਾਲਾਂ ਦੀ ਹੋਈ ਸੰਨੀ ਲਿਓਨ, ਵੀਡੀਓ ਸ਼ੇਅਰ ਕਰਕੇ ਫੈਨਜ਼ ਦਾ ਕੀਤਾ ਧੰਨਵਾਦ (ਵੀਡੀਓ)
5/13/2020 2:58:59 PM

ਮੁੰਬਈ (ਬਿਊਰੋ) — ਬਾਲੀਵੁੱਡ ਦੀ ਖੂਬਸੂਰਤ ਤੇ ਬੋਲਡ ਅਦਾਕਾਰਾ ਸੰਨੀ ਲਿਓਨ ਅੱਜ ਆਪਣਾ 39ਵਾਂ ਜਨਮਦਿਨ ਮਨਾ ਰਹੀ ਹੈ। ਸੰਨੀ ਲਿਓਨ ਦਾ ਅਸਲੀ ਨਾਂ ਕਿਰਨਜੀਤ ਕੌਰ ਵੋਹਰਾ ਹੈ। ਉਹ ਭਾਰਤੀ-ਕੈਨੇਡੀਅਨ ਮਾਡਲ ਹਨ, ਜਿਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਫਿਲਮਾਂ 'ਚ ਕੰਮ ਕੀਤਾ ਹੈ। ਉਨ੍ਹਾਂ ਨੇ ਆਪਣੀ ਛੋਟੀ ਜਿਹੀ ਜ਼ਿੰਦਗੀ 'ਚ ਬਹੁਤ ਉਤਰਾਅ ਚੜ੍ਹਾਅ ਦੇਖੇ ਹਨ। ਫਿਲਮ ਇੰਡਸਟਰੀ ਦੀ ਖੂਬਸੂਰਤ ਅਦਾਕਾਰਾ ਯਾਨੀ ਸੰਨੀ ਲਿਓਨ ਨੂੰ ਅੱਜ ਹਰ ਕੋਈ ਜਾਣਦਾ ਹੈ। ਉਨ੍ਹਾਂ ਨੇ 'ਜਿਸਮ 2' ਨਾਲ ਬਾਲੀਵੁੱਡ ਫਿਲਮ ਇੰਡਸਟਰੀ 'ਚ ਕਦਮ ਰੱਖਿਆ ਸੀ। ਉਸ ਤੋਂ ਬਾਅਦ ਉਨ੍ਹਾਂ ਨੇ ਕਈ ਹਿੰਦੀ ਫਿਲਮਾਂ 'ਚ ਅਦਾਕਾਰੀ ਕੀਤੀ ਹੈ। ਐਕਟਿੰਗ ਤੋਂ ਇਲਾਵਾ ਉਨ੍ਹਾਂ ਦੇ ਆਈਟਮ ਗੀਤ ਵੀ ਕਾਫੀ ਪਸੰਦ ਕੀਤੇ ਜਾਂਦੇ ਹਨ।
ਅੱਜ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ ਅਤੇ ਜਨਮਦਿਨ ਦੀਆਂ ਵਧਾਈਆਂ ਦੇਣ ਲਈ ਉਨ੍ਹਾਂ ਨੇ ਫੈਨਜ਼ ਦਾ ਧੰਨਵਾਦ ਵੀ ਕੀਤਾ ਹੈ ਅਤੇ ਨਾਲ ਹੀ ਪ੍ਰਾਥਨਾ ਕੀਤੀ ਹੈ ਇਹ ਮੁਸ਼ਕਿਲ ਸਮਾਂ ਜਲਦ ਹੀ ਠੀਕ ਹੋ ਜਾਵੇ ਤੇ ਸਾਰਿਆਂ ਦੇ ਚਿਹਰਿਆਂ 'ਤੇ ਮੁਸਕਾਨ ਆ ਜਾਵੇ।
Nisha is so so pretty!! I’m a lucky mommy! With the sweetest heart!!!
A post shared by Sunny Leone (@sunnyleone) on Apr 25, 2020 at 11:43am PDT
ਦੱਸ ਦਈਏ ਸੰਨੀ ਲਿਓਨ ਤੇ ਡੈਨੀਅਲ ਵੇਬਰ ਨੇ ਸਾਲ 2017 'ਚ ਨਿਸ਼ਾ ਕੌਰ ਨੂੰ ਗੋਦ ਲਿਆ ਸੀ। ਨਿਸ਼ਾ ਤੋਂ ਇਲਾਵਾ ਸੰਨੀ ਤੇ ਡੈਨੀਅਲ ਦੋ ਹੋਰ ਜੁੜਵਾ ਬੱਚਿਆਂ ਦੇ ਮਾਤਾ-ਪਿਤਾ ਵੀ ਹਨ, ਜਿਨ੍ਹਾਂ ਦੇ ਨਾਂ ਅਸ਼ਰ ਤੇ ਨੋਹਾ ਹੈ।।ਸੰਨੀ ਲਿਓਨ ਅਕਸਰ ਹੀ ਆਪਣੇ ਬੱਚਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਰਹਿੰਦੇ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ