ਹਰਭਜਨ ਮਾਨ ਤੋਂ ਇਸ ਬਜ਼ੁਰਗ ਦੀ ਵੀਡੀਓ ਸ਼ੇਅਰ ਕੀਤੇ ਬਗੈਰ ਨਹੀਂ ਹੋਇਆ ਰਹਿ
11/19/2019 10:37:10 AM
ਜਲੰਧਰ (ਬਿਊਰੋ) — ਗਾਇਕ ਹਰਭਜਨ ਮਾਨ ਆਪਣੀ ਗਾਇਕੀ ਤੇ ਫਿਲਮਾਂ ਨਾਲ ਪੰਜਾਬੀ ਇੰਡਸਟਰੀ ਦੀ ਲਗਾਤਾਰ ਸੇਵਾ ਕਰਦੇ ਆ ਰਹੇ ਹਨ। ਉਨ੍ਹਾਂ ਦੇ ਗੀਤਾਂ ਨੂੰ ਹਰ ਉਮਰ ਦੇ ਲੋਕ ਪਸੰਦ ਕਰਦੇ ਹਨ, ਇਸੇ ਲਈ ਉਨ੍ਹਾਂ ਦੀ ਚੰਗੀ ਫੈਨ ਫਾਲੋਇੰਗ ਹੈ। ਇਸ ਸਭ ਦੇ ਚਲਦੇ ਉਨ੍ਹਾਂ ਨੇ ਆਪਣੀ ਬਜ਼ੁਰਗ ਪ੍ਰਸ਼ੰਸਕ ਦੀ ਵੀਡੀਓ ਆਪਣੇ ਫੇਸਬੁੱਕ ਪੇਜ 'ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਬਜ਼ੁਰਗ ਮਾਤਾ ਹਰਭਜਨ ਮਾਨ ਦੀ ਫਿਲਮ ਦੇਖ ਰਹੀ ਹੈ। ਪਿਛੋਂ ਉਸ ਨੂੰ ਕੋਈ ਪੁੱਛਦਾ ਹੈ ਕਿ ਉਹ ਕੀ ਦੇਖ ਰਹੀ ਹੈ ਤਾਂ ਬਜ਼ੁਰਗ ਔਰਤ ਜਵਾਬ ਦਿੰਦੀ ਹੈ ਕਿ ਉਹ ਹਰਭਜਨ ਮਾਨ ਦੀ ਫਿਲਮ ਦੇਖ ਰਹੀ ਹੈ ਤੇ ਉਸ ਨੂੰ ਉਹ ਬਹੁਤ ਪਸੰਦ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਹਰਭਜਨ ਮਾਨ ਨੇ ਇਕ ਕੈਪਸ਼ਨ ਵੀ ਦਿੱਤਾ ਹੈ, ਜਿਸ 'ਚ ਉਨ੍ਹਾਂ ਨੇ ਲਿਖਿਆ ਹੈ, ''ਸ਼ੇਅਰ ਕੀਤੇ ਬਗੈਰ ਰਹਿ ਨਹੀਂ ਹੋਇਆ, ਸਵੇਰੇ ਸਵੇਰੇ ਸਟਾਲਿਨਵੀਰ ਨੇ ਭੇਜੀ।''
ਦੱਸ ਦਈਏ ਕਿ ਹਰਭਜਨ ਮਾਨ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ। ਇਸ ਵੀਡੀਓ 'ਤੇ ਉਹ ਕੁਮੈਂਟਸ ਵੀ ਕਰ ਰਹੇ ਹਨ। ਮਾਨ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ ਨੂੰ ਦੇਖ ਕੇ ਕਿਹਾ ਜਾ ਸਕਦਾ ਹੈ ਚੰਗੀ ਗਾਇਕੀ ਤੇ ਚੰਗੀ ਲੇਖਣੀ ਹਰ ਕਿਸੇ ਨੂੰ ਪਸੰਦ ਆਉਂਦੀ ਹੈ ਤੇ ਹਰਭਜਨ ਮਾਨ ਉਹ ਗਾਇਕ ਹਨ, ਜਿਹੜੇ ਵਧੀਆ ਗੀਤਾਂ ਨਾਲ ਮਾਂ ਬੋਲੀ ਪੰਜਾਬੀ ਦੀ ਲਗਾਤਾਰ ਸੇਵਾ ਕਰਦੇ ਆ ਰਹੇ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ