ਹਰਭਜਨ ਮਾਨ ਨੇ ''ਲੋਕ ਗੀਤ'' ਨਾਲ ਜਿੱਤਿਆਂ ਲੋਕਾਂ ਦਾ ਦਿਲ, ਵੀਡੀਓ ਵਾਇਰਲ
6/17/2020 11:37:54 AM

ਜਲੰਧਰ (ਬਿਊਰੋ) — ਪੰਜਾਬੀ ਅਦਾਕਾਰ ਤੇ ਗਾਇਕ ਹਰਭਜਨ ਮਾਨ ਆਪਣੇ ਪ੍ਰਸ਼ੰਸਕਾਂ ਨਾਲ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਉਹ ਕਲੀ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਹਰਭਜਨ ਮਾਨ ਨੇ ਗਾਇਕੀ ਦਾ ਹਰ ਰੰਗ ਗਾਇਆ ਹੈ। ਭਾਵੇਂ ਲੋਕ ਗੀਤ ਹੋਣ, ਕਵੀਸ਼ਰੀ ਹੋਵੇ ਜਾਂ ਫਿਰ ਪੌਪ ਮਿਊਜ਼ਿਕ। ਉਨ੍ਹਾਂ ਵੱਲੋਂ ਗਾਏ ਹਰ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ। ਗਾਇਕੀ ਦੇ ਖੇਤਰ 'ਚ ਉਹ ਲੰਮੇ ਸਮੇਂ ਤੋਂ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਗੀਤ ਦੇ ਰਹੇ ਹਨ। ਇਸ ਦੇ ਨਾਲ ਹੀ ਪੰਜਾਬੀ ਫ਼ਿਲਮ ਉਦਯੋਗ 'ਚ ਵੀ ਉਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਸਭ ਦਾ ਦਿਲ ਜਿੱਤਿਆ ਹੈ ਅਤੇ ਹੁਣ ਉਨ੍ਹਾਂ ਦਾ ਪੁੱਤਰ ਅਵਕਾਸ਼ ਮਾਨ ਵੀ ਗਾਇਕੀ ਦੇ ਖੇਤਰ 'ਚ ਮੱਲਾਂ ਮਾਰ ਰਿਹਾ ਹੈ। ਅਵਕਾਸ਼ ਮਾਨ ਹੁਣ ਤੱਕ ਕਈ ਗੀਤ ਕੱਢ ਚੁੱਕੇ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ