ਜੱਦੀ ਪਿੰਡ ਖੇਮੁਆਣਾ ਪਹੁੰਚੇ ਹਰਭਜਨ ਮਾਨ, ਸ਼ੇਅਰ ਕੀਤੀਆਂ ਤਸਵੀਰਾਂ

12/3/2019 11:44:35 AM

ਜਲੰਧਰ (ਬਿਊਰੋ) — ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰਾ ਹਰਭਜਨ ਮਾਨ ਪਿਛਲੇ ਦਿਨੀਂ ਆਪਣੇ ਜੱਦੀ ਪਿੰਡ ਖੇਮੁਆਣਾ ਪਹੁੰਚੇ ਸਨ, ਜਿੱਥੋਂ ਦੀਆਂ ਕੁਝ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਹ ਆਪਣੇ ਪਿੰਡ ਦੇ ਲੋਕਾਂ ਅਤੇ ਫੈਨਜ਼ ਨੂੰ ਮਿਲਦੇ ਹੋਏ ਨਜ਼ਰ ਆ ਰਹੇ ਹਨ।
PunjabKesari
ਇਨ੍ਹਾਂ ਤਸਵੀਰਾਂ ਨੂੰ ਸਾਂਝੇ ਕਰਦੇ ਹੋਏ ਹਰਭਜਨ ਮਾਨ ਨੇ ਲਿਖਿਆ ਹੈ, ''ਮੇਰੇ ਜੱਦੀ ਪਿੰਡ ਖੇਮੁਆਣਾ 'ਚ ਦੂਰੋਂ-ਦੂਰੋਂ ਚੱਲ ਕੇ ਆਏ ਫੈਨਜ਼ ਦੇ ਰੂ-ਬ-ਰੂ ਹੋ ਕੇ ਬਹੁਤ ਹੀ ਚੰਗਾ ਲੱਗਿਆ ਇਹ ਸਾਥ ਬਣਿਆ ਰਹੇ।''
PunjabKesari
ਦੱਸਣਯੋਗ ਹੈ ਕਿ ਹਰਭਜਨ ਮਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਉਹ ਆਏ ਦਿਨ ਆਪਣੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਫੈਨਜ਼ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ।
PunjabKesari
ਆਪਣੀ ਸਾਫ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ।
PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News