ਪਿਤਾ ਦੀ ਬਰਸੀ ‘ਤੇ ਭਾਵੁਕ ਹੋਏ ਹਰਭਜਨ ਮਾਨ, ਇਸ ਤਰ੍ਹਾਂ ਕੀਤਾ ਯਾਦ
6/4/2020 2:51:35 PM

ਜਲੰਧਰ(ਬਿਊਰੋ)- ਪੰਜਾਬੀ ਗਾਇਕ ਹਰਭਜਨ ਮਾਨ ਤਾਲਾਬੰਦੀ ਦੌਰਾਨ ਆਪਣੇ ਪਰਿਵਾਰ ਨਾਲ ਸਮਾਂ ਬਿਤਾ ਰਹੇ ਹਨ। ਉਹ ਅਕਸਰ ਸੋਸ਼ਲ ਮੀਡੀਆ ’ਤੇ ਆਪਣੇ ਫੈਨਜ਼ ਨਾਲ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹਾਲ ਹੀ ਵਿਚ ਉਨ੍ਹਾਂ ਨੇ ਆਪਣੇ ਪਿਤਾ ਦੀ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ “ਬਾਪ ਸਿਰਾਂ ਦੇ ਤਾਜ ਮੁਹੰਮਦ …ਅੱਜ ਦੇ ਦਿਨ 4 ਸਾਲ ਪਹਿਲਾਂ ‘ਬਾਈ ਜੀ’ ਸਾਨੂੰ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦੀ ਅਰਦਾਸ ਵਾਲੇ ਦਿਨ ਇਹ ਕੁਝ ਯਾਦਾਂ ਸਾਂਝੀਆਂ ਕੀਤੀਆਂ ਸੀ।ਅੱਜ ‘ਬਾਈ ਜੀ’ ਨੂੰ ਯਾਦ ਕਰਦਿਆਂ ਇਹ ਸਤਰਾਂ ਬਹੁਤ ਯਾਦ ਆ ਰਹੀਆਂ ਹਨ ਤਿੰਨ ਰੰਗ ਨਹੀਂ ਲੱਭਣੇ…ਮਾਪੇ”।
ਉਨ੍ਹਾਂ ਦੀ ਇਸ ਪੋਸਟ ਨਾਲ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਹਰਭਜਨ ਮਾਨ ਆਪਣੇ ਪਿਤਾ ਜੀ ਨੂੰ ਕਿੰਨਾ ਯਾਦ ਕਰ ਰਹੇ ਹਨ । ਹਰਭਜਨ ਮਾਨ ਦੇ ਕੰਮ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਆਪਣੀ ਸਾਫ਼ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਗਾਇਕ ਹਰਭਜਨ ਮਾਨ ਲੰਬੇ ਸਮੇਂ ਤੋਂ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ। ਉਨ੍ਹਾਂ ਨੇ ਗੀਤਾਂ ਦੇ ਨਾਲ-ਨਾਲ ਕਈ ਹਿੱਟ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ਅਤੇ ਹੁਣ ਉਨ੍ਹਾਂ ਦਾ ਪੁੱਤਰ ਅਵਕਾਸ਼ ਮਾਨ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕਿਆ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ