ਹਰਭਜਨ ਮਾਨ ਨੇ ਇਹ ਵੀਡੀਓ ਸਾਂਝਾ ਕਰਕੇ ਦੱਸਿਆ ਪੰਜਾਬ ਦਾ ਦਰਦ

11/14/2019 10:10:19 AM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਹਰਭਜਨ ਮਾਨ ਨੇ ਹਾਲ ਹੀ 'ਚ ਆਪਣੇ ਫੇਸਬੁੱਕ ਪੇਜ 'ਤੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨਾਲ ਵਰਲਡ ਕੈਂਸਰ ਕੇਅਰ ਹਸਪਤਾਲ ਦੇ ਸੰਚਾਲਕ ਕੁਲਵੰਤ ਸਿੰਘ ਧਾਲੀਵਾਲ ਵੀ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਹਰਭਜਨ ਮਾਨ ਕੁਲਵੰਤ ਸਿੰਘ ਧਾਲੀਵਾਲ ਵੱਲੋਂ ਪੰਜਾਬ 'ਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦੇ ਹੋਏ ਪੰਜਾਬ ਦੇ ਲੋਕਾਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਆਪਣੀ ਸਿਹਤ ਨੂੰ ਲੈ ਕੇ ਥੋੜੇ ਜਾਗਰੂਕ ਹੋਣ ਤਾਂ ਜੋ ਕੈਂਸਰ ਵਰਗੀ ਨਾ ਮੁਰਾਦ ਬੀਮਾਰੀ ਨੂੰ ਰੋਕਿਆ ਜਾ ਸਕੇ, ਜਿਹੜੀ ਕਿ ਪੰਜਾਬ 'ਚ ਲਗਾਤਾਰ ਆਪਣੇ ਪੈਰ ਪਸਾਰ ਰਹੀ ਹੈ।


ਦੱਸ ਦਈਏ ਕਿ ਇਸ ਵੀਡੀਓ 'ਚ ਹਰਭਜਨ ਮਾਨ ਇਸ ਗੱਲ ਦਾ ਖੁਲਾਸਾ ਵੀ ਕਰ ਰਹੇ ਹਨ ਕਿ ਉਨ੍ਹਾਂ ਦਾ ਪਰਿਵਾਰ ਵੀ ਇਸ ਨਾ ਮੁਰਾਦ ਬੀਮਾਰੀ ਤੋਂ ਅਛੂਤਾ ਨਹੀਂ ਰਿਹਾ। ਇਸ ਵੀਡੀਓ 'ਚ ਕੁਲਵੰਤ ਸਿੰਘ ਧਾਲੀਵਾਲ ਵੀ ਲੋਕਾਂ ਨੂੰ ਅਪੀਲ ਕਰ ਰਹੇ ਹਨ, ਕਿ ਉਹ ਇਸ ਬੀਮਾਰੀ ਨੂੰ ਲੈ ਕੇ ਥੋੜੇ ਜਾਗਰੂਕ ਹੋਣ। ਧਾਲੀਵਾਲ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵੀ ਜਾਣਕਾਰੀ ਦੇ ਰਹੇ ਹਨ ਤੇ ਲੋਕਾਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਉਨ੍ਹਾਂ ਦੀ ਸੰਸਥਾ ਨਾਲ ਜੁੜਣ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News