ਨਿਊਜ਼ੀਲੈਂਡ ਦੀ ਪਾਰਲੀਮੈਂਟ 'ਚ ਹਰਭਜਨ ਮਾਨ ਨੂੰ ਕੀਤਾ ਗਿਆ ਸਨਮਾਨਿਤ

7/27/2019 10:08:24 AM

ਜਲੰਧਰ (ਬਿਊਰੋ) — 'ਜੀ ਆਇਆਂ ਨੂੰ', 'ਮਿੱਟੀ 'ਵਾਜ਼ਾਂ ਮਾਰਦੀ', 'ਜੱਗ ਜਿਉਂਦਿਆਂ ਦੇ ਮੇਲੇ' ਵਰਗੀਆਂ ਫਿਲਮਾਂ ਨਾਲ ਫਿਲਮ ਇੰਡਸਟਰੀ 'ਚ ਖਾਸ ਛਾਪ ਛੱਡਣ ਵਾਲੇ ਪੰਜਾਬੀ ਉੱਘੇ ਅਦਾਕਾਰ ਹਰਭਜਨ ਮਾਨ ਨੂੰ ਹਾਲ ਹੀ 'ਚ ਨਿਊਜ਼ੀਲੈਂਡ ਦੀ ਪਾਰਲੀਮੈਂਟ 'ਚ ਸਨਮਾਨਿਤ ਕੀਤਾ ਗਿਆ ਹੈ। ਇਸ ਖੁਸ਼ੀ ਨੂੰ ਹਰਭਜਨ ਮਾਨ ਨੇ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। 

PunjabKesari

ਦੱਸ ਦਈਏ ਕਿ ਹਰਭਜਨ ਮਾਨ ਨੂੰ ਇਹ ਸਨਮਾਨ ਪੰਜਾਬੀ ਸੱਭਿਆਚਾਰ, ਪੰਜਾਬੀ ਬੋਲੀ ਤੇ ਪੰਜਾਬੀ ਗਾਇਕੀ 'ਚ ਪਾਏ ਯੋਗਦਾਨ ਕਰਕੇ ਦਿੱਤਾ ਗਿਆ ਹੈ। ਹਰਭਜਨ ਮਾਨ ਨੇ ਇਸ ਸਨਮਾਨ ਲਈ ਉਥੋਂ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਇਕ ਖਾਸ ਕੈਪਸ਼ਨ ਵੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਲਿਖਿਆ ਹੈ ''Bahut meharbani Sardar Kanwaljit Singh Bakshi ji da jinah ajj New Zealand parliament vich eh maan-sanmaan kita. Shukriya Wellington Punjabi Sports & Cultural Club jinah di badaulat eh mumkin ho sakiya te ithe vasde smuh Punjabiya da🙏🏽।''

PunjabKesari

ਹਰਭਜਨ ਮਾਨ ਨੂੰ ਮਿਲੇ ਇਸ ਸਨਮਾਨ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਕਾਫੀ ਖੁਸ਼ ਹਨ। ਉਨ੍ਹਾਂ ਦੀ ਇਸ ਪੋਸਟ 'ਤੇ ਫੈਨਜ਼ ਲਗਾਤਾਰ ਕੁਮੈਂਟਸ ਤੇ ਲਾਈਕਸ ਕਰ ਰਹੇ ਹਨ। 

ਦੱਸਣਯੋਗ ਹੈ ਕਿ ਹਰਭਜਨ ਮਾਨ ਹਮੇਸ਼ਾ ਪੰਜਾਬੀ ਸੱਭਿਆਚਾਰ ਦੇ ਦਾਇਰੇ 'ਚ ਰਹਿ ਕੇ ਹੀ ਆਪਣਾ ਕੰਮ ਕਰਦੇ ਹਨ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਗੀਤ 'ਤੇਰੇ ਪਿੰਡ ਗਈ ਸਾਂ ਵੀਰਾ ਵੇ' ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ 'ਚ ਹਰਭਜਨ ਮਾਨ ਭੈਣ-ਭਰਾ ਦੇ ਪਿਆਰ ਨੂੰ ਬਿਆਨ ਕਰਦੇ ਨਜ਼ਰ ਆਏ ਸਨ।

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News