ਹਰਿਆਣਾ ਤੇ ਚੰਡੀਗੜ੍ਹ ''ਚ ਫਿਲਮ ''ਸ਼ੂਟਰ'' ਬੈਨ ਕਰਨ ਦੀ ਮੰਗ, ਹਾਈਕੋਰਟ ਅੱਜ ਕਰੇਗਾ ਸੁਣਵਾਈ

2/13/2020 10:27:55 AM

ਜਲੰਧਰ (ਬਿਊਰੋ) - ਪੰਜਾਬ ਸਰਕਾਰ ਵਲੋਂ ਗੈਂਗਸਟਰ ਸੁੱਖਾ ਕਾਹਲਵਾਂ 'ਤੇ ਆਧਾਰਿਤ ਫਿਲਮ 'ਸ਼ੂਟਰ' ਦੀ ਰਿਲੀਜ਼ਿੰਗ 'ਤੇ ਰੋਕ ਲਾਉਣ ਤੋਂ ਬਾਅਦ ਹੁਣ ਇਸ ਫਿਲਮ ਦੀ ਰਿਲੀਜ਼ਿੰਗ ਨੂੰ ਕੇ ਹਰਿਆਣਾ ਤੇ ਚੰਡੀਗੜ੍ਹ 'ਚ ਵੀ ਬੈਨ ਕਰਨ ਦੀ ਮੰਗ ਉੱਠੀ ਹੈ। ਐਡਵੋਕੇਟ ਐੱਚ. ਸੀ. ਅਰੋੜਾ ਦੀ ਪਟੀਸ਼ਨ 'ਤੇ ਅੱਜ ਹਾਈਕੋਰਟ ਸੁਣਵਾਈ ਕਰੇਗਾ। ਫਿਲਮ 'ਸ਼ੂਟਰ' ਦੇ ਟਰੇਲਰ ਅਤੇ ਗੀਤ ਬੰਦ ਕਰਵਾਉਣ ਨੂੰ ਲੈ ਕੇ ਐਡਵੋਕੇਟ ਐੱਚ. ਸੀ. ਅਰੋੜਾ ਨੇ ਇਕ ਪੱਤਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਸੀ, ਜਿਸ 'ਚ ਕਿਹਾ ਗਿਆ ਹੈ ਕਿ ਐੱਫ. ਆਈ. ਆਰ. ਦਰਜ ਹੋਣ ਤੋਂ ਬਾਅਦ ਵੀ ਟਰੇਲਰ ਅਤੇ ਗੀਤ ਸੋਸ਼ਲ ਮੀਡੀਆ 'ਤੇ ਚੱਲ ਰਹੇ ਹਨ, ਜਿਨ੍ਹਾਂ ਨੂੰ ਤੁਰੰਤ ਬੰਦ ਕਰਵਾਇਆ ਜਾਵੇ।

ਦੱਸਣਯੋਗ ਹੈ ਕਿ ਫਿਲਮ ਨਿਰਮਾਤਾ ਕੇ. ਵੀ. ਢਿੱਲੋਂ ਤੇ ਹੋਰਨਾਂ ਖਿਲਾਫ ਧਾਰਾ- 153, 153 ਏ, 153 ਬੀ, 160, 107, 505 ਦੇ ਤਹਿਤ ਮੋਹਾਲੀ 'ਚ ਐੱਫ. ਆਈ. ਆਰ. ਨੰਬਰ 3 ਦਰਜ ਕੀਤੀ ਗਈ ਹੈ, ਜਿਸ 'ਚ ਕਿਹਾ ਗਿਆ ਹੈ ਕਿ ਫਿਲਮ 'ਸ਼ੂਟਰ' ਰਾਹੀਂ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਭੜਕਾਇਆ ਜਾ ਸਕਦਾ ਹੈ ਅਤੇ ਇਸ ਨਾਲ ਅਮਨ-ਸ਼ਾਂਤੀ ਨੂੰ ਖਤਰਾ ਪੈਦਾ ਹੋ ਸਕਦਾ ਹੈ। ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਕਿਹਾ ਹੈ ਕਿ, ''ਉਹ ਫਿਲਮ ਦੇ ਨਿਰਮਾਤਾ ਕੇ. ਵੀ. ਢਿੱਲੋਂ ਦੇ ਖਿਲਾਫ ਕਾਰਵਾਈ ਦੀ ਸੰਭਾਵਨਾ ਦਾ ਜਾਇਜ਼ਾ ਲੈਣ, ਜਿਨ੍ਹਾਂ ਨੇ ਪਿਛਲੇ ਸਾਲ ਲਿਖਤੀ ਤੌਰ 'ਤੇ ਫਿਲਮ ਬਾਰੇ ਭਰੋਸਾ ਦਿੱਤਾ ਸੀ। ਮੁੱਖ ਮੰਤਰੀ ਨੇ ਡੀ. ਜੀ. ਪੀ. ਨੂੰ ਇਹ ਵੀ ਕਿਹਾ ਹੈ ਕਿ ਉਹ ਫਿਲਮ ਦੇ ਪ੍ਰਚਾਰਕਾਂ, ਨਿਰਦੇਸ਼ਕਾਂ ਅਤੇ ਅਦਾਕਾਰਾਂ ਬਾਰੇ ਵੀ ਪੜਤਾਲ ਕਰਨ।'' ਫਿਲਮ ਨਿਰਮਾਤਾ ਕੇ. ਵੀ. ਢਿੱਲੋਂ ਨੇ ਮੋਹਾਲੀ ਦੇ ਐੱਸ. ਐੱਸ. ਪੀ. ਨੂੰ ਲਿਖੀ ਚਿੱਠੀ 'ਚ ਭਰੋਸਾ ਦਿੱਤਾ ਸੀ ਕਿ ਉਹ ਫਿਲਮ ਨਿਰਮਾਣ ਰੋਕ ਰਹੇ ਹਨ ਪਰ ਇਸ ਨੂੰ ਜਾਰੀ ਰੱਖਿਆ ਗਿਆ ਅਤੇ ਇਹ ਫਿਲਮ 21 ਫਰਵਰੀ ਨੂੰ ਰਿਲੀਜ਼ ਕਰਨ ਜਾ ਰਹੇ ਸਨ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News