''ਲੌਕ ਡਾਊਨ'' ਦੌਰਾਨ ਬਚਪਨ ਦੀਆਂ ਯਾਦਾਂ ''ਚ ਗੁਆਚੀ ਹਿਮਾਂਸ਼ੀ ਖੁਰਾਨਾ

5/12/2020 12:33:27 PM

ਜਲੰਧਰ (ਬਿਊਰੋ) — ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਕਹਿਰ ਕਾਰਨ ਲੌਕਡਾਊਨ ਜਾਰੀ ਹੈ। ਅਜਿਹੇ 'ਚ ਹਰ ਕੋਈ ਆਪਣੇ ਘਰਾਂ 'ਚ ਹੀ ਸਮਾਂ ਬਿਤਾ ਰਿਹਾ ਹੈ। ਹਮੇਸ਼ਾ ਆਪਣੇ ਕੰਮਾਂ 'ਚ ਰੁੱਝੇ ਰਹਿਣ ਵਾਲੇ ਸੈਲੀਬ੍ਰੇਟੀਜ਼ ਵੀ ਆਪਣੇ ਘਰ 'ਚ ਆਪਣਿਆਂ ਨਾਲ ਟਾਈਮ ਸਪੈਂਡ ਕਰ ਰਹੇ ਹਨ ਅਤੇ ਇਸ ਦੌਰਾਨ ਤਰ੍ਹਾਂ-ਤਰ੍ਹਾਂ ਦੀਆਂ ਐਕਟੀਵਿਟੀਜ਼ ਕਰ ਰਹੇ ਹਨ। ਪਾਲੀਵੁੱਡ ਦੀ ਮਸ਼ਹੂਰ ਮਾਡਲ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਵੀ ਆਪਣੇ ਘਰ 'ਚ ਹੀ ਹਨ ਅਤੇ ਘਰ 'ਚ ਹੀ ਉਹ ਕਈ ਤਰ੍ਹਾਂ ਦੀਆਂ ਐਕਟੀਵਿਟੀਜ਼ ਕਰਕੇ ਆਪਣਾ ਸਮਾਂ ਬਿਤਾ ਰਹੇ ਹਨ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਬਚਪਨ ਦੀ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ 'ਚ ਉਨ੍ਹਾਂ ਦਾ ਹੁਣ ਵਾਲਾ ਟਸ਼ਨ ਹੀ ਦਿਖਾਈ ਦੇ ਰਿਹਾ ਹੈ ਅਤੇ ਉਹ ਪਰੀਆਂ ਵਾਂਗ ਸੱਜ ਫੱਬ ਕੇ ਵ੍ਹਾਈਟ ਰੰਗ ਦੇ ਗਾਊਨ 'ਚ ਬੈਠੀ ਹੋਈ ਨਜ਼ਰ ਆ ਰਹੀ ਹੈ। ਇਸ ਤਸਵੀਰ 'ਚ ਉਹ ਬਹੁਤ ਹੀ ਕਿਊਟ ਨਜ਼ਰ ਆ ਰਹੀ ਹੈ।

 
 
 
 
 
 
 
 
 
 
 
 
 
 

👶👶

A post shared by Himanshi Khurana 👑 (@iamhimanshikhurana) on May 11, 2020 at 5:34am PDT

ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ।  ਹੁਣ ਤੱਕ ਉਹ ਕਈ ਗੀਤਾਂ 'ਚ ਨਜ਼ਰ ਆ ਚੁੱਕੇ ਹਨ। ਇਸ ਦੇ ਨਾਲ ਹੀ ਉਹ ਗਾਇਕੀ 'ਚ ਆਪਣੀ ਕਿਸਮਤ ਆਜ਼ਮਾ ਚੁੱਕੇ ਹਨ ਅਤੇ ਕਈ ਗੀਤ ਵੀ ਉਨ੍ਹਾਂ ਨੇ ਕੱਢੇ ਹਨ, ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ।

 
 
 
 
 
 
 
 
 
 
 
 
 
 

Appu the great 👀👶 @apramdeep Dexter n dd

A post shared by Himanshi Khurana 👑 (@iamhimanshikhurana) on May 9, 2020 at 2:01am PDT

ਇਸ ਤੋਂ ਇਲਾਵਾ ਹਿਮਾਂਸ਼ੀ ਰਿਐਲਿਟੀ ਸ਼ੋਅ ਤੋਂ ਬਾਹਰ ਆ ਕੇ ਆਸਿਮ ਰਿਆਜ਼ ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਛਾਈ ਹੋਈ ਹੈ। ਦੋਵਾਂ ਦੀਆਂ ਤਸਵੀਰਾਂ ਵੀ ਅਕਸਰ ਹੀ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News