ਆਸਿਮ ਰਿਆਜ਼ ਤੇ ਹਿਮਾਂਸ਼ੀ ਖੁਰਾਣਾ ਦੇ ਰਿਸ਼ਤੇ ''ਚ ਆਈ ਦਰਾਰ, ਟਵੀਟ ਨੇ ਛੇੜੀ ਨਵੀਂ ਚਰਚਾ
4/8/2020 7:40:47 AM

ਜਲੰਧਰ (ਵੈੱਬ ਡੈਸਕ) - ਪੰਜਾਬੀ ਗਾਇਕਾ ਅਤੇ ਮਾਡਲ ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼ ਆਪਣੀ ਰਿਲੇਸ਼ਨਸ਼ਿਪ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਲਗਾਤਾਰ ਚਰਚਾ ਵਿਚ ਹਨ। ਦੋਵਾਂ ਦੀ ਰਿਲੇਸ਼ਨਸ਼ਿਪ ਨੂੰ ਲੈ ਕੇ ਤਰ੍ਹਾਂ-ਤਰ੍ਹਾਂ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ ਪਰ ਹੁਣ ਹਿਮਾਂਸ਼ੀ ਖੁਰਾਣਾ ਨੇ ਇਕ ਟਵੀਟ ਕੀਤਾ ਹੈ, ਜਿਸ ਨਾਲ ਸੋਸ਼ਲ ਮੀਡੀਆ 'ਤੇ ਨਵੀਂ ਚਰਚਾ ਛਿੜ ਗਈ ਹੈ। ਉਸ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਟਵੀਟ ਕੀਤਾ ਹੈ, ਜਿਸ ਨੇ ਪਾਲੀਵੁੱਡ ਅਤੇ ਬਾਲੀਵੁੱਡ ਗਲਿਆਰਿਆਂ ਵਿਚ ਵੱਖ-ਵੱਖ ਤਰ੍ਹਾਂ ਦੀਆਂ ਗੱਲਾਂ ਹੋਣ ਲੱਗ ਪਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਦੇ ਪ੍ਰਸ਼ੰਸ਼ਕਾਂ ਦੇ ਦਿਲਾਂ ਵਿਚ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ।
Nobody wana see us together.....💔
— Himanshi khurana (@realhimanshi) April 6, 2020
ਦੱਸ ਦੇਈਏ ਕਿ ਹਿਮਾਂਸ਼ੀ ਖੁਰਾਣਾ ਨੇ ਟਵੀਟ ਕੀਤਾ, ਜਿਸ ਵਿਚ ਉਸ ਨੇ ਲਿਖਿਆ, ''ਸਾਨੂੰ ਕੋਈ ਨਾਲ ਨਹੀਂ ਵੇਖਣਾ ਚਾਹੁੰਦਾ।'' ਇਸ ਟਵੀਟ ਦੇ ਨਾਲ ਹੀ ਉਸ ਨੇ ਇਕ ਟੁੱਟਿਆ ਹੋਇਆ ਦਿਲ ਵੀ ਪੋਸਟ ਕੀਤਾ ਹੈ।
@realhimanshi BABE I AM WITH YOU NO MATTER WHAT THEY SAY OR DO.!!!
— Asim Riaz (@imrealasim) April 7, 2020
ਦੱਸਣਯੋਗ ਹੈ ਕਿ ਹਿਮਾਂਸ਼ੀ ਖੁਰਾਣਾ ਅਤੇ ਆਸਿਮ ਰਿਆਜ਼ ਦੀ ਮੁਲਾਕਾਤ ਇਕ ਰਿਐਲਿਟੀ ਸ਼ੋਅ ਦੌਰਾਨ ਹੋਈ ਸੀ ਅਤੇ ਦੋਵਾਂ ਦੀ ਵਧੀਆ ਬਾਂਡਿੰਗ ਸ਼ੋਅ ਦੌਰਾਨ ਦੇਖਣ ਨੂੰ ਮਿਲੀ ਸੀ। ਹਾਲ ਹੀ ਹਿਮਾਂਸ਼ੀ ਖੁਰਾਣਾ ਤੇ ਆਸਿਮ ਰਿਆਜ਼ ਦਾ ਗੀਤ 'ਤੂੰ ਕੱਲ੍ਹਾ ਸੋਹਣਾ ਨਹੀਂ' ਰਿਲੀਜ਼ ਹੋਇਆ ਸੀ, ਜਿਸ ਨੂੰ ਫੈਨਜ਼ ਵੱਲੋ ਕਾਫੀ ਪਸੰਦ ਕੀਤਾ ਗਿਆ। ਇਸ ਗੀਤ ਵਿਚ ਦੋਹਾ ਦੀ ਸ਼ਾਨਦਾਰ ਕੈਮਿਸਟਰੀ ਦੇਖਣ ਨੂੰ ਮਿਲੀ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ