ਹਿਮਾਂਸ਼ੀ ਖੁਰਾਣਾ ਤੇ ਆਸਿਮ ਰਿਆਜ਼ ਮੁੜ ਪ੍ਰਸ਼ੰਸਕਾਂ ਨੂੰ ਦੇਣਗੇ ਸਰਪ੍ਰਾਈਜ਼, ਸਾਂਝੀ ਕੀਤੀ ਤਸਵੀਰ
6/4/2020 12:46:43 PM

ਜਲੰਧਰ (ਬਿਊਰੋ) — ਪੰਜਾਬੀ ਅਦਾਕਾਰਾ ਤੇ ਗਾਇਕਾ ਹਿਮਾਂਸ਼ੀ ਖੁਰਾਣਾ ਹਮੇਸ਼ਾ ਸੋਸ਼ਲ ਮੀਡੀਆ 'ਤੇ ਆਪਣੀਆਂ ਤਸਵੀਰਾਂ ਨੂੰ ਲੈ ਕੇ ਛਾਈ ਰਹਿੰਦੀ ਹੈ। ਹਾਲ ਹੀ 'ਚ ਹਿਮਾਂਸ਼ੀ ਖੁਰਾਣਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਸਿਮ ਰਿਆਜ਼ ਨਾਲ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਸਾਂਝੀ ਕਰਦਿਆਂ ਹਿਮਾਂਸ਼ੀ ਨੇ ਕੈਪਸ਼ਨ 'ਚ ਲਿਖਿਆ ਹੈ, 'ਬਹੁਤ ਜਲਦ ਕੁਝ ਨਵਾਂ ਆ ਰਿਹਾ ਹੈ ਤੇ ਨਾਲ ਹੀ ਆਸਿਮ ਰਿਆਜ਼ ਅਤੇ ਦੇਸੀ ਮਿਊਜ਼ਿਕ ਫੈਕਟਰੀ ਨੂੰ ਟੈਗ ਵੀ ਕੀਤਾ ਹੈ। ਇਸ ਪੋਸਟ 'ਤੇ ਫੈਨਜ਼ ਮੈਸੇਜ ਕਰਕੇ ਦੋਵਾਂ ਨੂੰ ਮੁਬਾਰਕਾਂ ਦੇ ਰਹੇ ਹਨ। ਹੁਣ ਤੱਕ ਇਸ ਤਸਵੀਰ ਨੂੰ ਪੰਜ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਹਨ। ਆਸਿਮ ਰਿਆਜ਼ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਹਿਮਾਂਸ਼ੀ ਖੁਰਾਣਾ ਨਾਲ ਤਸਵੀਰ ਸ਼ਾਂਝੀ ਕੀਤੀ ਹੈ।
ਦੱਸ ਦਈਏ ਕਿ ਆਸਿਮ ਰਿਆਜ਼ ਤੇ ਹਿਮਾਂਸ਼ੀ ਖੁਰਾਣਾ ਇੱਕ ਵਾਰ ਫਿਰ ਤੋਂ ਸਕ੍ਰੀਨ ਸਾਂਝੀ ਕਰਦੇ ਹੋਏ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਦੋਵੇਂ ਨੇਹਾ ਕੱਕੜ ਦੇ ਗੀਤ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ। ਦੋਵਾਂ ਦੀ ਸੋਸ਼ਲ ਮੀਡੀਆ 'ਤੇ ਚੰਗੀ ਫੈਨ ਫਾਲੋਇੰਗ ਹੈ। ਹਿਮਾਂਸ਼ੀ ਖੁਰਾਣਾ ਪੰਜਾਬੀ ਮਨੋਰੰਜਨ ਜਗਤ ਦੀ ਮਸ਼ਹੂਰ ਅਦਾਕਾਰਾ ਹੈ। ਉਨ੍ਹਾਂ ਨੇ ਕਈ ਨਾਮੀ ਗਾਇਕ ਜਿਵੇਂ ਹਾਰਡੀ ਸੰਧੂ, ਦਿਲਪ੍ਰੀਤ ਢਿੱਲੋਂ, ਮਨਕਿਰਤ ਔਲਖ, ਜੱਸੀ ਗਿੱਲ ਤੇ ਕਈ ਹੋਰ ਗਾਇਕਾਂ ਦੇ ਗੀਤਾਂ 'ਚ ਅਦਾਕਾਰੀ ਕੀਤੀ ਹੈ। ਇਸ ਤੋਂ ਇਲਾਵਾ ਉਹ ਆਪਣੀ ਆਵਾਜ਼ 'ਚ ਕਈ ਸਿੰਗਲ ਟਰੈਕ ਵੀ ਲੈ ਕੇ ਆ ਚੁੱਕੇ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ