ਹਿਮਾਂਸ਼ੀ ਖੁਰਾਨਾ ਨੇ ਸ਼ਿਵਜੋਤ ਨਾਲ ਪਾਇਆ ਭੰਗੜਾ, ਵੀਡੀਓ ਵਾਇਰਲ

2/29/2020 1:30:12 PM

ਜਲੰਧਰ (ਬਿਊਰੋ) — ਪੰਜਾਬੀ ਮਾਡਲ ਤੇ ਗਾਇਕਾ ਹਿਮਾਂਸ਼ੀ ਖੁਰਾਨਾ ਹਮੇਸ਼ਾ ਕਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਹਿਮਾਂਸ਼ੀ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਡਾਂਸ ਕਰਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਹਿਮਾਂਸ਼ੀ ਨਾਲ ਕਈ ਹੋਰ ਪੰਜਾਬੀ ਕਲਾਕਾਰ ਵੀ ਭੰਗੜਾ ਪਾਉਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਹਿਮਾਂਸ਼ੀ ਖੁਰਾਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਉਹ ਕਾਫੀ ਖੁਸ਼ ਨਜ਼ਰ ਆ ਰਹੀ ਹੈ ਅਤੇ ਸ਼ਿਵਜੋਤ ਨਾਲ ਡਾਂਸ ਕਰ ਰਹੀ ਹੈ। ਹਿਮਾਂਸ਼ੀ ਦੇ ਪ੍ਰਸ਼ੰਸਕਾਂ ਵਲੋਂ ਇਹ ਵੀਡੀਓ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਫੈਨਜ਼ ਲਗਾਤਾਰ ਕੁਮੈਂਟ ਕਰ ਰਹੇ ਹਨ।

 
 
 
 
 
 
 
 
 
 
 
 
 
 
 
 

A post shared by Himanshi Khurana 👑 (@iamhimanshikhurana) on Feb 28, 2020 at 11:40am PST

ਦੱਸਣਯੋਗ ਹੈ ਕਿ ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' 'ਚ ਪ੍ਰਸਿੱਧੀ ਖੱਟਣ ਵਾਲੀ ਹਿਮਾਂਸ਼ੀ ਹਮੇਸ਼ਾ ਹੀ ਆਪਣੀਆਂ ਦਿਲਕਸ਼ ਅਦਾਵਾਂ ਨਾਲ ਦਰਸ਼ਕਾਂ ਦਾ ਦਿਲ ਜਿੱਤਦੀ ਹੈ। ਜੇ ਗੱਲ ਕਰੀਏ ਹਿਮਾਂਸ਼ੀ ਦੀ ਵਰਕ ਫਰੰਟ ਦੀ ਤਾਂ ਹੁਣ ਉਹ ਆਪਣੇ ਨਵੇਂ ਪ੍ਰੋਜੈਕਟਸ 'ਚ ਰੁੱਝੀ ਹੋਈ ਹੈ। ਦੱਸ ਦਈਏ ਕਿ ਹਿਮਾਂਸ਼ੀ ਖੁਰਾਨਾ ਇਕ ਕਾਮਯਾਬ ਮਾਡਲ ਹੋਣ ਦੇ ਨਾਲ-ਨਾਲ ਇਕ ਮਸ਼ਹੂਰ ਗਾਇਕਾ ਵੀ ਹੈ, ਜਿਸ ਨੇ ਸੰਗੀਤ ਜਗਤ 'ਚ ਕਾਫੀ ਪ੍ਰਸਿੱਧੀ ਖੱਟੀ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News