ਦਿਲ ਨੂੰ ਖਿੱਚ ਪਾਉਂਦੀਆਂ ਨੇ ਹਿਮਾਂਸ਼ੀ ਖੁਰਾਣਾ ਦੀਆਂ ਇਹ ਦਿਲਕਸ਼ ਤਸਵੀਰਾਂ
5/18/2020 4:22:56 PM

ਜਲੰਧਰ (ਬਿਊਰੋ) — ਪੰਜਾਬੀ ਗਾਇਕਾ ਤੇ ਮਾਡਲ ਹਿਮਾਂਸ਼ੀ ਖੁਰਾਣਾ ਹਮੇਸ਼ਾ ਹੀ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਹਿਮਾਂਸ਼ੀ ਖੁਰਾਣਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ।
ਦੱਸ ਦਈਏ ਕਿ ਹਿਮਾਂਸ਼ੀ ਖੁਰਾਣਾ ਮੂਲ ਰੂਪ 'ਚ ਪੰਜਾਬ ਦੇ ਕੀਰਤਪੁਰ ਸਾਹਿਬ ਦੀ ਰਹਿਣ ਵਾਲੀ ਹੈ। ਉਹ ਹੁਣ ਤੱਕ ਕਈ ਗੀਤਾਂ ਅਤੇ ਫਿਲਮਾਂ 'ਚ ਕੰਮ ਕਰ ਚੁੱਕੀ ਹੈ ਪਰ ਉਸ ਨੂੰ ਅਸਲ ਪਛਾਣ 'ਸਾਡਾ ਹੱਕ' ਫਿਲਮ ਤੋਂ ਮਿਲੀ ਸੀ। ਹਿਮਾਂਸ਼ੀ ਤੇ ਸਭ ਤੋਂ ਜ਼ਿਆਦਾ ਪ੍ਰਭਾਵ ਉਸ ਦੀ ਮਾਂ ਦਾ ਰਿਹਾ ਹੈ। ਉਹ ਅਕਸਰ ਆਪਣੀ ਮਾਂ ਦਾ ਜ਼ਿਕਰ ਕਰਦੀ ਰਹਿੰਦੀ ਹੈ।
ਹਿਮਾਂਸ਼ੀ ਖੁਰਾਣਾ ਨੇ 12ਵੀਂ ਦੀ ਪੜ੍ਹਾਈ ਲੁਧਿਆਣਾ ਦੇ ਬੀ. ਸੀ. ਐੱਮ. ਸਕੂਲ ਤੋਂ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਏਅਰ ਹੋਸਟੇਸ ਦੀ ਟ੍ਰੇਨਿੰਗ ਲਈ ਸੀ। ਹਿਮਾਂਸ਼ੀ ਜਦੋਂ 11ਵੀਂ ਕਲਾਸ 'ਚ ਸੀ ਤਾਂ ਉਦੋਂ ਉਸ ਨੂੰ ਕਿਸੇ ਰਿਸ਼ਤੇਦਾਰ ਨੇ ਕਿਹਾ ਸੀ ਕਿ ਉਹ ਮਾਡਲਿੰਗ ਦੇ ਖੇਤਰ 'ਚ ਆਪਣਾ ਕਰੀਅਰ ਬਣਾਏ, ਜਿਸ ਤੋਂ ਬਾਅਦ ਹਿਮਾਂਸ਼ੀ ਨੇ 16 ਸਾਲ ਦੀ ਉਮਰ 'ਚ ਮਾਡਲਿੰਗ ਸ਼ੁਰੂ ਕਰ ਦਿੱਤੀ।
ਸਾਲ 2009 'ਚ ਹਿਮਾਂਸ਼ੀ ਨੇ ਮਿਸ ਲੁਧਿਆਣਾ ਦਾ ਖਿਤਾਬ ਜਿੱਤਿਆ। ਸਾਲ 2010 'ਚ ਹਿਮਾਂਸ਼ੀ ਮਿਸ ਨਾਰਥ ਜੋਨ ਦੀ ਜੇਤੂ ਰਹੀ। ਇਸ ਤੋਂ ਬਾਅਦ ਕਰੀਅਰ ਬਣਾਉਣ ਲਈ ਹਿਮਾਂਸੀ ਦਿੱਲੀ ਆ ਗਈ ਤੇ ਅੱਜ ਹਿਮਾਂਸ਼ੀ ਖੁਰਾਣਾ ਦਾ ਪੰਜਾਬੀ ਇੰਡਸਟਰੀ 'ਚ ਚੰਗਾ ਨਾਂ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ