ਮਹਿਲਾ ਡਾਕਟਰ ਨਾਲ ਹੋਏ ਜਬਰ-ਜ਼ਨਾਹ ’ਤੇ ਫੁੱਟਿਆ ਰਾਖੀ ਸਾਵੰਤ ਗੁੱਸਾ, ਸਰਕਾਰ ਕੋਲੋਂ ਕੀਤੀ ਇਹ ਮੰਗ

12/1/2019 2:49:38 PM

ਨਵੀਂ ਦਿੱਲੀ: ਤੇਲੰਗਾਨਾ ਦੇ ਹੈਦਰਾਬਾਦ ਦੀ ਪਸ਼ੂਆਂ ਦੀ ਮਹਿਲਾ ਡਾਕਟਰ ਨਾਲ ਜਬਰ ਜ਼ਨਾਹ ਤੋਂ ਬਾਅਦ ਉਸ ਨੂੰ ਸਾੜ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਦੇਸ਼ ‘ਚ ਰੋਸ ਤੇ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਬਾਲੀਵੁੱਡ ਤੋਂ ਲੈ ਕੇ ਪਾਲੀਵੁੱਡ ਦੇ ਕਲਾਕਾਰਾਂ ਨੇ ਵੀ ਸੋਸ਼ਲ ਮੀਡੀਆ ‘ਤੇ ਇਸ ਘਟਨਾ ਨੂੰ ਲੈ ਕੇ ਗੁੱਸਾ ਜ਼ਾਹਿਰ ਕੀਤਾ। ਇਸ ਮਾਮਲੇ ’ਤੇ ਅਦਾਕਾਰਾ ਰਾਖੀ ਸਾਵੰਤ ਨੇ ਵੀ ਆਪਣਾ ਗੁੱਸਾ ਪ੍ਰਗਟ ਕਰਦਾ ਹੋਏ ਦਾ ਵੀਡੀਓ ਆਪਣੇ ਇੰਸਟਾਗ੍ਰਾਮ ’ਤੇ ਸ਼ੇਅਰ ਕੀਤਾ ਹੈ।

 
 
 
 
 
 
 
 
 
 
 
 
 
 

Please Indian Police help us#Telangana CM #Maharashtra CM#India prime minister Modi#Hyderabad police#Delhi police#India police#100#Hyderabad press#INDIA press

A post shared by Rakhi Sawant (@rakhisawant2511) on Nov 30, 2019 at 8:15am PST


ਉਨ੍ਹਾਂ ਵੀਡੀਓ ਨੂੰ ਪੋਸਟ ਕਰਦਾ ਹੋਏ ਲਿਖਿਆ ਹੈ, ਦੋਸਤੋਂ ਅੱਜ ਮੈਂ ਬਹੁਤ ਦੁਖੀ ਹਾਂ..’ ਵੀਡੀਓ ‘ਚ ਰਾਖੀ ਇਹ ਕਹਿੰਦੀ ਹੋਈ ਨਜ਼ਰ ਆ ਰਹੀ ਹੈ ਕਿ ਲੜਕੀ ਦੀ ਮਦਦ ਮੰਗਣ ਦੇ ਬਦਲੇ ‘ਚ ਉਸ ਨਾਲ ਬਲਾਤਕਾਰ ਤੇ ਫਿਰ ਉਸ ਨੂੰ ਮਾਰ ਦਿੱਤਾ ਗਿਆ.. ਮੈਂ ਦੇਸ਼ ਦੀਆਂ ਲੜਕੀਆਂ ਨੂੰ ਕਹਿਣਾ ਚਾਹੁੰਦੀ ਹਾਂ ਕਿ ਅਜਿਹੇ ਦਰਿੰਦੇ ਭਰੋਸੇ ਦੇ ਕਾਬਿਲ ਨਹੀਂ ਹੁੰਦੇ।
PunjabKesari
ਰਾਖੀ ਨੇ ਮੋਦੀ ਸਰਕਾਰ ਤੇ ਦੇਸ਼ ਦੇ ਕਾਨੂੰਨ ਤੋਂ ਇਨਸਾਫ਼ ਦੀ ਮੰਗ ਕਰਦੇ ਹੋਏ ਫਾਂਸੀ ਦੀ ਸਜ਼ਾ ਦੀ ਗੱਲ ਆਖੀ ਹੈ। ਦੱਸ ਦਈਏ ਇਸ ਮਾਮਲੇ ‘ਚ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News