ਫਿਲਮ ''ਇਕ ਸੰਧੂ ਹੁੰਦਾ ਸੀ'' ਦੇ ਗੀਤ ''ਚਰਚੇ'' ਦੀ ਹਰ ਪਾਸੇ ਚਰਚਾ

2/11/2020 9:55:09 AM

ਚੰਡੀਗੜ੍ਹ (ਬਿਊਰੋ) - 28 ਫਰਵਰੀ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫਿਲਮ 'ਇਕ ਸੰਧੂ ਹੁੰਦਾ ਸੀ' ਦਾ ਗੀਤ 'ਚਰਚੇ' ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਚਰਚਾ ਵਿਚ ਚੱਲ ਰਿਹਾ ਹੈ। ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ 'ਤੇ 7 ਫਰਵਰੀ ਨੂੰ ਰਿਲੀਜ਼ ਕੀਤਾ ਗਿਆ ਇਹ ਗੀਤ ਲਗਾਤਾਰ ਟ੍ਰੈਂਡਿੰਗ 'ਚ ਚੱਲ ਰਿਹਾ ਹੈ। ਇਸ ਗੀਤ ਨੂੰ ਹੁਣ ਤੱਕ 30 ਲੱਖ ਦੇ ਨੇੜੇ ਲੋਕਾਂ ਵਲੋਂ ਦੇਖਿਆ ਜਾ ਚੁੱਕਿਆ ਹੈ ਜਦਕਿ ਫ਼ੇਸਬੁੱਕ 'ਤੇ ਇਸ ਗੀਤ ਨੂੰ ਦੇਖਣ ਵਾਲਿਆਂ ਦੀ ਗਿਣਤੀ ਵੱਖਰੀ ਹੈ। ਗਿੱਪੀ ਗਰੇਵਾਲ ਅਤੇ ਸ਼ਿਪਰਾ ਗੋਇਲ ਵਲੋਂ ਗਾਇਆ ਗਿਆ ਇਹ ਗੀਤ ਹੈਪੀ ਰਾਏਕੋਟੀ ਨੇ ਲਿਖਿਆ ਹੈ। ਇਸ ਗੀਤ ਦਾ ਮਿਊਜ਼ਿਕ ਦੇਸੀ ਕ੍ਰਿਊ ਨੇ ਤਿਆਰ ਕੀਤਾ ਹੈ। ਇਹ ਗੀਤ ਫ਼ਿਲਮ ਦੇ ਵਿਸ਼ੇ ਵਸਤੂ ਤੋਂ ਵੀ ਪਰਦਾ ਚੁੱਕਦਾ ਹੈ। ਕਾਬਲੇਗੌਰ ਹੈ ਕਿ ਗਿੱਪੀ ਗਰੇਵਾਲ ਇਸ ਫ਼ਿਲਮ ਜ਼ਰੀਏ ਲੰਮੇ ਸਮੇਂ ਬਾਅਦ ਐਕਸ਼ਨ ਹੀਰੋ ਵਜੋਂ ਪਰਦੇ 'ਤੇ ਨਜ਼ਰ ਆਵੇਗਾ। ਜੱਸ ਗਰੇਵਾਲ ਦੀ ਲਿਖੀ ਅਤੇ ਰਾਕੇਸ਼ ਮਹਿਤਾ ਵਲੋਂ ਡਾਇਰੈਕਟ ਕੀਤੀ ਇਸ ਫ਼ਿਲਮ ਦਾ ਨਿਰਮਾਤਾ ਬੱਲੀ ਸਿੰਘ ਕੱਕੜ ਹੈ। ਗਿੱਪੀ ਗਰੇਵਾਲ ਅਤੇ ਨੇਹਾ ਸ਼ਰਮਾ ਦੀ ਮੁੱਖ ਭੂਮਿਕਾ ਵਾਲੀ ਇਸ ਫ਼ਿਲਮ 'ਚ ਰੌਸ਼ਨ ਪ੍ਰਿੰਸ, ਬੱਬਲ ਰਾਏ, ਜਸਪ੍ਰੇਮ ਢਿੱਲੋਂ, ਪਵਨ ਮਲਹੋਤਰਾ, ਧੀਰਜ ਕੁਮਾਰ, ਵਿਕਰਮ ਵਿਰਕ, ਰਘਵੀਰ ਬੋਲੀ ਅਤੇ ਅਨਮੋਲ ਕਵੱਤਰਾ ਸਮੇਤ ਕਈ ਹੋਰ ਨਾਮੀ ਚਿਹਰੇ ਨਜ਼ਰ ਆਉਣਗੇ। ਇਸ ਫ਼ਿਲਮ ਵਿਚ ਦਰਸ਼ਕਾਂ ਨੂੰ ਯੂਨੀਵਰਸਿਟੀ ਦੀ ਜ਼ਿੰਦਗੀ, ਵਿਦਿਆਰਥੀ ਸਿਆਸਤ ਅਤੇ ਦੋਸਤੀ ਦੀ ਅਹਿਮੀਅਤ ਦੇਖਣ ਨੂੰ ਮਿਲੇਗੀ। ਇਹ ਫ਼ਿਲਮ ਇਕ ਅਜਿਹੇ ਨੌਜਵਾਨ ਦੀ ਕਹਾਣੀ ਹੈ, ਜਿਸ ਲਈ ਦੋਸਤੀ ਤੋਂ ਉੱਪਰ ਕੁਝ ਵੀ ਨਹੀਂ ਹੈ। ਇਸ ਫ਼ਿਲਮ ਦੇ ਐਕਸ਼ਨ ਡਾਇਰੈਕਟਰ ਬਾਲੀਵੁੱਡ ਦੇ ਮਸ਼ਹੂਰ ਐਕਸ਼ਨ ਡਾਇਰੈਕਟਰ ਸ਼ਾਮ ਕੌਸ਼ਲ ਹਨ।


ਇਹੀ ਨਹੀਂ ਫ਼ਿਲਮ ਦੀ ਕਹਾਣੀ ਦੇ ਨਾਲ-ਨਾਲ ਇਸ ਦਾ ਮਿਊਜ਼ਿਕ ਵੀ ਦਰਸ਼ਕਾਂ ਨੂੰ ਪਸੰਦ ਆਵੇਗਾ। ਫ਼ਿਲਮ ਦਾ ਮਿਊਜ਼ਿਕ ਬੀ ਪਰੈਕ, ਜੇ.ਕੇ. ਅਤੇ ਦੇਸੀ ਕ੍ਰਿਊ ਨੇ ਤਿਆਰ ਕੀਤਾ ਹੈ। ਫ਼ਿਲਮ ਦੇ ਗੀਤਾਂ ਨੂੰ ਗਿੱਪੀ ਗਰੇਵਾਲ ਸਮੇਤ ਬੀ ਪਰੈਕ, ਹਿੰਮਤ ਸੰਧੂ, ਸ਼ਿਪਰਾ ਗੋਇਲ ਅਤੇ ਅੰਗਰੇਜ਼ ਅਲੀ ਨੇ ਆਵਾਜ਼ ਦਿੱਤੀ ਹੈ। 'ਚਰਚੇ' ਗੀਤ ਵਾਂਗ ਫ਼ਿਲਮ ਦੇ ਬਾਕੀ ਗੀਤ ਵੀ ਦਰਸ਼ਕਾਂ ਦੀ ਪਸੰਦ ਬਣਨਗੇ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News