'ਇਕ ਸੰਧੂ ਹੁੰਦਾ ਸੀ' ਦਾ ਪਹਿਲਾ ਗੀਤ 'ਚਰਚੇ' ਰਿਲੀਜ਼, ਦਮਦਾਰ ਲੁੱਕ 'ਚ ਦਿਸੇ ਗਿੱਪੀ (ਵੀਡੀਓ)

2/7/2020 4:58:48 PM

ਜਲੰਧਰ (ਬਿਊਰੋ) - ਦੇਸੀ ਰੌਕਸਟਾਰ ਗਿੱਪੀ ਗਰੇਵਾਲ ਤੇ ਰੌਸ਼ਨ ਪ੍ਰਿੰਸ ਦੀ ਪੰਜਾਬੀ ਫਿਲਮ 'ਇਕ ਸੰਧੂ ਹੁੰਦਾ ਸੀ' ਦਾ ਪਹਿਲਾ ਗੀਤ 'ਚਰਚੇ' ਰਿਲੀਜ਼ ਹੋ ਚੁੱਕਿਆ ਹੈ, ਜਿਸ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਦੇ ਇਸ ਗੀਤ ਨੂੰ ਗਿੱਪੀ ਗਰੇਵਾਲ ਤੇ ਸ਼ਿਪਰਾ ਗੋਇਲ ਨੇ ਆਪਣੀ ਦਮਦਾਰ ਆਵਾਜ਼ 'ਚ ਗਾਇਆ ਹੈ, ਜਿਸ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਮਿਊਜ਼ਿਕ ਦੇਸੀ ਕਰਿਊ ਵਲੋਂ ਤਿਆਰ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਹੀ ਫਿਲਮ ਦਾ ਟਰੇਲਰ ਰਿਲੀਜ਼ ਹੋਇਆ, ਜਿਸ ਨੂੰ ਦਰਸ਼ਕਾਂ ਵੱਲੋਂ ਵਧੀਆ ਹੁੰਗਾਰਾ ਮਿਲਿਆ ਹੈ। ਇਸ ਫਿਲਮ 'ਚ ਗਿੱਪੀ ਗਰੇਵਾਲ ਨਾਲ ਬਾਲੀਵੁੱਡ ਅਦਾਕਾਰਾ ਨੇਹਾ ਸ਼ਰਮਾ ਮੁੱਖ ਭੂਮਿਕਾ 'ਚ ਹੈ। ਇਨ੍ਹਾਂ ਦੋਵਾਂ ਤੋਂ ਇਲਾਵਾ ਫਿਲਮ ਰੌਸ਼ਨ ਪ੍ਰਿੰਸ, ਬੱਬਲ ਰਾਏ, ਪਵਨ ਮਲਹੋਤਰਾ, ਧੀਰਜ ਕੁਮਾਰ, ਰਘਵੀਰ ਬੋਲੀ, ਜਸਪ੍ਰੇਮ ਢਿੱਲੋਂ ਤੇ ਅਨਮੋਲ ਕਵਾਤਰਾ ਵਰਗੇ ਨਾਮੀ ਚਿਹਰੇ ਨਜ਼ਰ ਆਉਣਗੇ।

'ਇਕ ਸੰਧੂ ਹੁੰਦਾ ਸੀ' ਫਿਲਮ 'ਚ ਦਰਸ਼ਕਾਂ ਨੂੰ ਯੂਨੀਵਰਸਿਟੀ ਦੀ ਜ਼ਿੰਦਗੀ, ਵਿਦਿਆਰਥੀ ਸਿਆਸਤ ਤੇ ਦੋਸਤੀ ਦੀ ਅਹਿਮੀਅਤ ਦੇਖਣ ਨੂੰ ਮਿਲੇਗੀ। ਇਹ ਫਿਲਮ ਇਕ ਅਜਿਹੇ ਨੌਜਵਾਨ ਦੀ ਕਹਾਣੀ ਹੈ, ਜਿਸ ਲਈ ਦੋਸਤੀ ਤੋਂ ਉੱਪਰ ਕੁਝ ਵੀ ਨਹੀਂ ਹੈ। ਇਸ ਫਿਲਮ ਦੇ ਐਕਸ਼ਨ ਡਾਇਰੈਕਟਰ ਬਾਲੀਵੁੱਡ ਦੇ ਮਸ਼ਹੂਰ ਐਕਸ਼ਨ ਡਾਇਰੈਕਟਰ ਸ਼ਾਮ ਕੌਸ਼ਲ ਹਨ। ਫਿਲਮ ਦਾ ਮਿਊਜ਼ਿਕ ਬੀ ਪਰਾਕ, ਜੇ. ਕੇ. ਤੇ ਦੇਸੀ ਕਰਿਊ ਨੇ ਤਿਆਰ ਕੀਤਾ ਹੈ। 'ਇਕ ਸੰਧੂ ਹੁੰਦਾ ਸੀ' 28 ਫਰਵਰੀ ਨੂੰ ਵੱਡੇ ਪੱਧਰ 'ਤੇ ਰਿਲੀਜ਼ ਹੋ ਰਹੀ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News