ਲੋਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹੈ ਫਿਲਮ ''ਇਕੋ ਮਿੱਕੇ'' ਦਾ ਟਾਈਟਲ ਟਰੈਕ (ਵੀਡੀਓ)

2/20/2020 10:55:01 AM

ਜਲੰਧਰ (ਬਿਊਰੋ) — 13 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਸਤਿੰਦਰ ਸਰਤਾਜ ਤੇ ਅਦਿੱਤੀ ਸ਼ਰਮਾ ਸਟਾਰਰ ਫਿਲਮ 'ਇਕੋ-ਮਿੱਕੇ' ਦੇ ਟਾਈਟਲ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਤਿੰਦਰ ਸਰਤਾਜ ਵੱਲੋਂ ਲਿਖੇ ਅਤੇ ਗਾਏ ਇਸ ਟਾਈਟਲ ਟਰੈਕ ਨੂੰ ਮਿਊਜ਼ਿਕ ਬੀਟ ਮਨੀਸ਼ਟਰ ਨੇ ਦਿੱਤਾ ਹੈ। ਸਤਿੰਦਰ ਸਰਤਾਜ ਤੇ ਅਦਿੱਤੀ ਸ਼ਰਮਾ 'ਤੇ ਫਿਲਮਾਏ ਇਸ ਗੀਤ ਨੂੰ ਬਹੁਤ ਹੀ ਖੂਬਸੁਰਤ ਲੋਕੇਸ਼ਨਾਂ 'ਤੇ ਫਿਲਮਾਇਆ ਗਿਆ ਹੈ। ਫਿਲਮ ਦੇ ਟਾਈਟਲ ਟਰੈਕ ਨੂੰ ਸਾਗਾ ਮਿਊਜ਼ਿਕ ਦੇ ਆਫੀਸ਼ੀਅਲ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਯੂਟਿਊਬ 'ਤੇ ਹੁਣ ਤੱਕ 4.4 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਿਆ ਹੈ।

ਦੱਸ ਦਈਏ ਕਿ ਫਿਲਮ 'ਇਕੋ-ਮਿੱਕੇ' ਨੂੰ ਪੰਕਜ ਵਰਮਾ ਨੇ ਲਿਖਿਆ ਤੇ ਡਾਇਰੈਕਟ ਕੀਤਾ ਹੈ। ਫਿਰਦੋਜ਼ ਪ੍ਰੋਡਕਸ਼ਨ ਤੇ ਸਰਤਾਜ ਫਿਲਮਜ਼ ਦੇ ਬੈਨਰ ਹੇਠ ਬਣਾਈ ਜਾ ਰਹੀ ਇਸ ਫਿਲਮ ਨੂੰ 'ਸੇਵਨ ਕਲਰਸ' ਵੱਲੋਂ ਡ੍ਰਿਸਟੀਬਿਊਟ ਕੀਤਾ ਜਾਵੇਗਾ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News