ਕੋਰੋਨਾ ਦਾ ਸੇਕ ਫਿਲਮਾਂ ਤਕ ਵੀ ਪੁੱਜਾ, 31 ਮਾਰਚ ਤਕ ਫਿਲਮਾਂ ਦੀਆਂ ਸ਼ੂਟਿੰਗਾਂ ਰੋਕਣ ਦਾ ਫੈਸਲਾ

3/18/2020 12:21:15 PM

ਮੋਹਾਲੀ (ਨਿਆਮੀਆਂ) - ਪੂਰੀ ਦੁਨੀਆ ਵਿਚ ਚੱਲ ਰਹੇ ਕੋਰੋਨਾ ਵਾਇਰਸ ਕਾਰਨ ਜਿਥੇ ਹਰੇਕ ਵਰਗ ਦੇ ਲੋਕ ਪ੍ਰੇਸ਼ਾਨ ਹਨ, ਉਥੇ ਫਿਲਮ ਉਦਯੋਗ ਵੀ ਇਸ ਤੋਂ ਬਚਿਆ ਨਹੀਂ ਰਿਹਾ। ਮੁੰਬਈ ਦੀ ਇੰਡੀਅਨ ਮੋਸ਼ਨ ਪਿਕਚਰ ਪ੍ਰੋਡਿਊਸਰਜ਼ ਐਸੋਸੀਏਸ਼ਨ (ਇੰਪਾ) ਦੇ ਸੱਦੇ ’ਤੇ ਨਾਰਥ ਜ਼ੋਨ ਫਿਲਮ ਐਂਡ ਟੀ. ਵੀ. ਆਰਟਿਸਟਸ ਐਸੋਸੀਏਸ਼ਨ ਨੇ ਵੀ 20 ਤੋਂ 31 ਮਾਰਚ ਤਕ ਫਿਲਮਾਂ ਦੀਆਂ ਹਰ ਤਰ੍ਹਾਂ ਦੀਆਂ ਸ਼ੂਟਿੰਗਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ ਅਤੇ ਜਨਰਲ ਸਕੱਤਰ ਮਲਕੀਤ ਰੌਣੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਮਹਾਮਾਰੀ ਨੂੰ ਧਿਆਨ ਵਿਚ ਰੱਖਦਿਆਂ ਦੇਸ਼, ਵਿਦੇਸ਼ ਅਤੇ ਸੂਬਾ ਸਰਕਾਰਾਂ ਵਲੋਂ ਚੁੱਕੇ ਗਏ ਇਹਤਿਹਾਤੀ ਕਦਮਾਂ ਪ੍ਰਤੀ ਆਪਣੀ ਪ੍ਰਤੀਬੱਧਤਾ ਅਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਐਸੋਸੀਏਸ਼ਨ ਨੇ ਵੀ ਸ਼ੂਟਿੰਗਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ: 9 ਸਾਲ ਪਹਿਲਾਂ ਹੀ ਬਣ ਗਈ ਸੀ 'ਕੋਰੋਨਾ' 'ਤੇ ਫਿਲਮ, ਵਾਇਰਲ ਹੋਏ ਸੀਨਜ਼

ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਵੀ ਸਿਨੇਮਾ, ਸ਼ਾਪਿੰਗ ਮਾਲਜ਼, ਸਕੂਲ, ਕਾਲਜ ਅਤੇ ਸਰਕਾਰੀ ਫੰਕਸ਼ਨ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਇਸ ਦੇ ਨਾਲ ਲਗਦੇ ਸੂਬਿਆਂ ਵਿਚ ਕਈ ਥਾਵਾਂ ’ਤੇ ਪੰਜਾਬੀ ਫਿਲਮਾਂ ਦੀ ਸ਼ੂਟਿੰਗ ਚੱਲ ਰਹੀ ਹੈ। ਸ਼ੂਟਿੰਗ ਵਾਲੀ ਥਾਂ ਫਿਲਮ ਯੂਨਿਟ ਤੋਂ ਇਲਾਵਾ ਦਰਸ਼ਕਾਂ ਦਾ ਵੱਡਾ ਇਕੱਠ ਵੀ ਹੋ ਜਾਂਦਾ ਹੈ ਅਤੇ ਬੀਮਾਰੀ ਦੇ ਹੋਣ ਜਾਂ ਫੈਲਣ ਦਾ ਖਤਰਾ ਵੀ ਵਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੱਲਾਂ ਨੂੰ ਧਿਆਨ ਵਿਚ ਰੱਖਦਿਆਂ ਹਰ ਤਰ੍ਹਾਂ ਦੀ ਫਿਲਮ, ਟੀ. ਵੀ., ਵੈੱਬ ਸੀਰੀਜ਼ ਆਦਿ ਦੀਆਂ ਸ਼ੂਟਿੰਗਾਂ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਾਰੇ ਹੀ ਨਿਰਮਾਤਾ ਇਸ ਮੈਡੀਕਲ ਐਮਰਜੈਂਸੀ ਨੂੰ ਧਿਆਨ ਵਿਚ ਰੱਖਦਿਆਂ ਐਸੋਸੀਏਸ਼ਨ ਦੇ ਸੁਝਾਅ ਨਾਲ ਸਹਿਮਤ ਹੋਣਗੇ ਅਤੇ ਜ਼ਰੂਰੀ ਕਦਮ ਚੁੱਕਣਗੇ। ਉਨ੍ਹਾਂ ਕਿਹਾ ਕਿ ਅਗਲਾ ਫੈਸਲਾ 31 ਮਾਰਚ ਤਕ ਦੇ ਹਾਲਾਤ ਨੂੰ ਧਿਆਨ ਵਿਚ ਰੱਖਦਿਆਂ ਲਿਆ ਜਾਵੇਗਾ।

ਇਹ ਵੀ ਪੜ੍ਹੋ: 'ਕੋਰੋਨਾ ਵਾਇਰਸ' ਨਾਲ ਨਜਿੱਠਣ ਲਈ ਅਮਿਤਾਭ ਬੱਚਨ ਨੇ ਦਿੱਤੇ ਇਹ ਟਿਪਸ, ਵੀਡੀਓ ਵਾਇਰਲ

 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Edited By sunita

Related News