550ਵੇਂ ਪ੍ਰਕਾਸ਼ ਪੁਰਬ ''ਤੇ ਇੰਦਰਜੀਤ ਨਿੱਕੂ ਕਰ ਰਹੇ ਨੇ ਇਹ ਖਾਸ ਕੰਮ, ਤਸਵੀਰਾਂ ਵਾਇਰਲ

11/5/2019 10:18:09 AM

ਜਲੰਧਰ (ਬਿਊਰੋ) — ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਹਰ ਕੋਈ ਆਪੋ-ਆਪਣੇ ਤਰੀਕੇ ਨਾਲ ਸੈਲੀਬ੍ਰੇਟ ਕਰ ਰਿਹਾ ਹੈ। ਜਿੱਥੇ ਪੰਜਾਬੀ ਇੰਡਸਟਰੀ ਵੱਲੋਂ ਉਨ੍ਹਾਂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਗੀਤ ਰਿਲੀਜ਼ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬੀ ਸੰਗੀਤ ਜਗਤ ਦੇ ਉੱਘੇ ਗਾਇਕ ਇੰਦਰਜੀਤ ਨਿੱਕੂ ਨੇ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਗੀਤ ਕੱਢਿਆ ਹੈ ਪਰ ਇਸ ਦੇ ਨਾਲ ਹੀ ਇੰਦਰਜੀਤ ਨਿੱਕੂ ਆਪਣੇ ਪ੍ਰਸ਼ੰਸਕਾਂ ਨੂੰ ਪ੍ਰਕਾਸ਼ ਉਤਸਵ ਦੇ ਮੌਕੇ 'ਤੇ ਖਾਸ ਸੁਨੇਹਾ ਦੇ ਰਹੇ ਹਨ। ਦਰਅਸਲ ਇੰਦਰਜੀਤ ਨਿੱਕੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੀ ਬਾਣੀ 'ਤੇ ਅਮਲ ਕਰਨ ਦੀ ਤਾਕੀਦ ਕਰਦੇ ਹੋਏ ''ਪਵਨ ਗੁਰੂ ਪਾਣੀ ਪਿਤਾ' ਦੇ ਬਚਨਾਂ ਨੂੰ ਸਾਰਥਕ ਕਰਨ ਲਈ ਪੌਦੇ ਲਗਾ ਰਹੇ ਹਨ ਅਤੇ ਉਨ੍ਹਾਂ ਦੇ ਬਚਨਾਂ 'ਤੇ ਆਪਣੇ ਸਰੋਤਿਆਂ ਨੂੰ ਵੀ ਚੱਲਣ ਲਈ ਪ੍ਰੇਰਿਤ ਕਰ ਰਹੇ ਹਨ।

Image may contain: 5 people, people smiling, people sitting and outdoor

ਦੱਸ ਦਈਏ ਕਿ ਇੰਦਰਜੀਤ ਨਿੱਕੂ ਨੇ ਪੌਦੇ ਲਗਾਉਂਦਿਆਂ ਦੀਆਂ ਕੁਝ ਤਸਵੀਰਾਂ ਆਪਣੇ ਫੇਸਬੁੱਕ ਪੇਜ 'ਤੇ ਸਾਂਝੀਆਂ ਕੀਤੀਆਂ ਹਨ। ਇੰਦਰਜੀਤ ਨਿੱਕੂ ਦੀਆਂ ਇਹ ਤਸਵੀਰਾਂ ਫੈਨਜ਼ ਵਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ ਅਤੇ ਲੋਕ ਉਨ੍ਹਾਂ ਦੇ ਇਸ ਕੰਮ ਦੀ ਖੂਬ ਪ੍ਰਸੰਸਾਂ ਕੀਤੀ।

Image may contain: 24 people, people smiling, outdoorਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News