ਭਾਰਤ-ਚੀਨ ਹਿੰਸਕ ਝੜਪ : ਸ਼ਹੀਦ ਹੋਏ ਜਵਾਨਾਂ ਨੂੰ ਫ਼ਿਲਮੀ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ

6/17/2020 4:19:04 PM

ਜਲੰਧਰ (ਬਿਊਰੋ) — ਭਾਰਤ ਅਤੇ ਚੀਨ ਵਿਚਾਲੇ ਗਲਵਾਨ ਘਾਟੀ 'ਚ ਚੀਨੀ ਫੌਜੀਆਂ ਨਾਲ ਹੋਈ ਝੜਪ 'ਚ ਭਾਰਤ ਦੇ ਕਰਨਲ ਸਮੇਤ 20 ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਹੈ। ਇਸ ਝੜਪ 'ਚ 43 ਚੀਨੀ ਫੌਜੀਆਂ ਦੇ ਮਾਰੇ ਜਾਣ ਦੀ ਖ਼ਬਰ ਵੀ ਸਾਹਮਣੇ ਆਈ ਹੈ ਪਰ ਹਾਲੇ ਤੱਕ ਇਸ ਬਾਰੇ ਕੋਈ ਪੁਖਤਾ ਜਾਣਕਾਰੀ ਨਹੀਂ ਹੈ। ਭਾਰਤੀ ਜਵਾਨਾਂ ਦੀ ਸ਼ਹਾਦਤ ਨੂੰ ਪੂਰਾ ਦੇਸ਼ ਸਲਾਮ ਕਰ ਰਿਹਾ ਹੈ ਅਤੇ ਪੂਰੇ ਦੇਸ਼ 'ਚ ਗਮ ਦਾ ਮਾਹੌਲ ਹੈ। ਸੋਸ਼ਲ ਮੀਡੀਆ ਅਤੇ ਇਨ੍ਹਾਂ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਫ਼ਿਲਮੀ ਕਲਾਕਾਰਾਂ ਨੇ ਵੀ ਇਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਬਾਲੀਵੁੱਡ ਦੇ ਮਹਾਨਾਇਕ ਅਮਿਤਾਬ ਬੱਚਨ ਨੇ ਟਵੀਟ ਕਰਕੇ ਇਨ੍ਹਾਂ ਸ਼ਹੀਦਾਂ ਨੂਮ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ 'ਜ਼ਰ ਆਂਖ ਮੇਂ ਭਰ ਲੋ ਪਾਣੀ' ਜ਼ਰਾ ਯਾਦ ਕਰੋ ਕੁਰਬਾਨੀ।'

ਅਕਸ਼ੈ ਕੁਮਾਰ ਨੇ ਲਿਖਿਆ ਹੈ 'ਜਵਾਨਾਂ ਦੀ ਸ਼ਹਾਦਤ ਦੀ ਖ਼ਬਰ ਨਾਲ ਪੂਰੀ ਤਰ੍ਹਾਂ ਸੁੰਨ ਹਾਂ, ਅਸੀਂ ਹਮੇਸ਼ਾ ਜਵਾਨਾਂ ਦੇ ਕਰਜ਼ਦਾਰ ਰਹਾਂਗੇ।'

ਰਿਤਿਕ ਰੌਸ਼ਨ ਨੇ ਲਿਖਿਆ ਹੈ 'ਲੱਦਾਖ 'ਚ ਜਵਾਨਾਂ ਦੀ ਸ਼ਹਾਦਤ ਦੀ ਖ਼ਬਰ ਸੁਣ ਕੇ ਮਨ ਭਾਰੀ ਹੋ ਗਿਆ ਹੈ। ਫੌਜ ਦੇ ਜਵਾਨ ਹਾਲੇ ਵੀ ਸਰਹੱਦ ਤੇ ਮਜ਼ਬੂਤੀ ਨਾਲ ਖੜ੍ਹੇ ਹਨ। ਸ਼ਹੀਦਾਂ ਨੂੰ ਸ਼ਰਧਾਂਜਲੀ।'

ਸੋਨੂੰ ਸੂਦ ਨੇ ਵੀ ਸ਼ਹੀਦ ਹੋਏ ਕਰਨਲ ਸੰਤੋਸ਼ ਨੂੰ ਸ਼ਰਧਾਂਜਲੀ ਦਿੰਦੇ ਹੋਏ ਲਿਖਿਆ ਹੈ 'ਸੰਤੋਸ਼ ਬਾਬੂ ਤੁਸੀਂ ਹਮੇਸ਼ਾ ਸਾਡੇ ਦਿਲ 'ਚ ਰਹੋਗੇ। ਤੁਹਾਡਾ ਇਹ ਅਹਿਸਾਨ ਦੇਸ਼ ਕਦੇ ਨਹੀਂ ਭੁੱਲੇਗਾ। ਤੁਹਾਨੂੰ ਤੇ ਤੁਹਾਡੇ ਪਰਿਵਾਰ ਨੂੰ ਸਲਾਮ।'

ਇਸੇ ਤਰ੍ਹਾਂ ਹੋਰ ਵੀ ਕਈ ਫ਼ਿਲਮੀ ਸਿਤਾਰਿਆਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News